ਗਿੱਦੜਬਾਹਾ ਜਿਮਨੀ ਚੋਣਾਂ ’ਚ ਪੰਜਾਬ ਸਰਕਾਰ ਨੂੰ ਸਬਕ ਸਿਖਾਉਣ ਲਈ ਕੀਤਾ ਜਾਵੇਗਾ ਝੰਡਾ ਮਾਰਚ
ਕੋਟਕਪੂਰਾ, 29 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਗਵੰਤ ਮਾਨ ਸਰਕਾਰ ਦੇ ਮੁਲਾਜਮ ਅਤੇ ਪੈਨਸਨਰ ਵਿਰੋਧੀ ਵਤੀਰੇ ਦੇ ਖਿਲਾਫ ਪੰਜਾਬ ਮੁਲਾਜਮ ਤੇ ਪੈਨਸਨਰ ਸਾਂਝਾ ਫਰੰਟ ਦੇ ਵੱਲੋਂ ਉਲੀਕੇ ਗਏ ਪ੍ਰੋਗਰਾਮ ਅੱਜ ਸਥਾਨਕ ਬੱਸ ਅੱਡੇ ਸਾਹਮਣੇ ਕੁਝ ਸਮੇਂ ਲਈ ਟਰੈਫਿਕ ਜਾਮ ਕਰਕੇ ਝੂਠਾਂ ਦੀ ਵੰਡ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁਲਾਜਮ ਅਤੇ ਪੈਨਸਨਰ ਆਗੂ ਪ੍ਰੇਮ ਚਾਵਲਾ ਇੰਦਰਜੀਤ ਸਿੰਘ ਖੀਵਾ, ਮੰਡੀ ਬੋਰਡ ਦੇ ਸੂਬਾ ਪ੍ਰਧਾਨ ਵੀਰਇੰਦਰਜੀਤ ਸਿੰਘ ਪੁਰੀ, ਪਾਵਰ ਕਾਮ ਪੈਨਸਨਰ ਆਗੂ ਚੰਦ ਸਿੰਘ ਡੋਡ, ਟੈਕਨੀਕਲ ਸਰਵਿਸਜ ਯੂਨੀਅਨ ਦੇ ਆਗੂ ਬਲਵਿੰਦਰ ਰਾਮ ਸਰਮਾ, ਹਰਜਿੰਦਰ ਸਿੰਘ ਧਾਲੀਵਾਲ ਪ੍ਰਧਾਨ ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸਨ, ਅਸੋਕ ਕੌਸਲ, ਦਫਤਰੀ ਮੁਲਾਜਮਾਂ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ, ਪੈਰਾ ਮੈਡੀਕਲ ਸਟਾਫ ਦੇ ਆਗੂ ਜਸਮੇਲ ਸਿੰਘ ਜੱਸੀ, ਬਲਵਿੰਦਰ ਸਿੰਘ ਬਰਾੜ, ਕੁਲਵੰਤ ਸਿੰਘ ਚਾਨੀ, ਕਲਾਸ ਫੋਰ ਯੂਨੀਅਨ ਦੇ ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ, ਆਸਾ ਵਰਕਰ ਆਗੂ ਸਿੰਬਲਜੀਤ ਕੌਰ ਤੇ ਚਰਨਜੀਤ ਕੌਰ ਲੰਭਵਾਲੀ, ਏਟਕ ਦੇ ਆਗੂ ਹਰਪਾਲ ਸਿੰਘ ਮਚਾਕੀ ਤੇ ਰਮੇਸ ਕੌਸਲ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਮੁਲਾਜਮਾਂ ਅਤੇ ਪੈਨਸਨਰਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਨੂੰ ਗਿਣੀ ਮਿਥੀ ਸਾਜਿਸ ਤਹਿਤ ਨਜਰ ਅੰਦਾਜ ਕੀਤਾ ਜਾ ਰਿਹਾ ਹੈ ਜਿਵੇਂ ਕਿ ਪੰਜਾਬ ਦੇ ਛੇਵੇਂ ਤਨਖਾਹ ਕਮਿਸਨ ਦੀਆਂ ਸਿਫਾਰਸਾਂ ਅਨੁਸਾਰ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ ਅਤੇ ਸੋਧੀ ਹੋਈ ਲੀਵ ਇਨਕੇਸਮੇਂਟ ਨਹੀਂ ਦਿੱਤੀ ਜਾ ਰਹੀ, ਪੈਨਸਨਰਾਂ ਲਈ 2.59 ਦਾ ਗੁਨਾਕ ਲਾਗੂ ਨਹੀਂ ਕੀਤਾ ਜਾ ਰਿਹਾ, ਮਹਿੰਗਾਈ ਭੱਤੇ ਦੀਆਂ 15 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਚਾਰ ਕਿਸਤਾਂ ਨਹੀਂ ਦਿੱਤੀਆਂ ਜਾ ਰਹੀਆਂ, ਪੁਰਾਣੀ ਪੈਨਸਨ ਸਕੀਮ ਅਸਲ ਰੂਪ ਵਿੱਚ ਬਹਾਲ ਨਹੀਂ ਕੀਤੀ ਜਾ ਰਹੀ, ਕੱਚੇ, ਠੇਕਾ ਆਧਾਰਤ, ਆਊਟਸੋਰਸ ਅਤੇ ਸਕੀਮ ਵਰਕਰਜ ਦਾ ਵੱਡੇ ਪੱਧਰ ਤੇ ਆਰਥਿਕ ਸੋਸਣ ਕੀਤਾ ਜਾ ਰਿਹਾ ਜਾ ਰਿਹਾ ਹੈ, ਰੈਗੂਲਰ ਕਰਨਾ ਤਾਂ ਬਹੁਤ ਦੂਰ ਦੀ ਗੱਲ ਬਣੀ ਹੋਈ ਹੈ, ਮਾਨਯੋਗ ਅਦਾਲਤਾਂ ਵਲੋਂ ਮੁਲਾਜਮਾਂ ਅਤੇ ਪੈਨਸਨਰਾਂ ਦੇ ਹੱਕ ਵਿੱਚ ਕੀਤੇ ਗਏ ਬਹੁਤ ਸਾਰੇ ਫੈਸਲੇ ਲਾਗੂ ਨਹੀਂ ਕੀਤੇ ਜਾ ਰਹੇ, ਪਿਛਲੀਆਂ ਹੁਕਮਰਾਨ ਸਰਕਾਰਾਂ ਵਲੋਂ 15 ਜਨਵਰੀ 2015 ਅਤੇ 17 ਜੁਲਾਈ 2020 ਦੇ ਜਾਰੀ ਕੀਤੇ ਗਏ ਮੁਲਾਜਮ ਵਿਰੋਧੀ ਪੱਤਰ ਵਾਪਸ ਨਹੀਂ ਲਏ ਜਾ ਰਹੇ , ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਾਰ ਵਾਰ ਮੁਲਾਜਮ ਅਤੇ ਪੈਨਸਨਰ ਜਥੇਬੰਦੀਆਂ ਨਾਲ ਗੱਲਬਾਤ ਦਾ ਸਮਾਂ ਤੈਅ ਕਰਕੇ ਮੀਟਿੰਗਾਂ ਕਰਨ ਤੋਂ ਮੁਨਕਰ ਹੋ ਗਏ ਹਨ ਜਿਸ ਕਾਰਨ ਮੁਲਾਜਮ ਅਤੇ ਪੈਨਸਨਰ ਵਰਗ ਵਿੱਚ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਆਗੂਆਂ ਨੇ ਐਲਾਨ ਕੀਤਾ ਕਿ 7 ਨਵੰਬਰ ਨੂੰ ਮੁਲਾਜਮ ਅਤੇ ਪੈਨਸਨਰ ਵੱਡੀ ਗਿਣਤੀ ਵਿੱਚ ਆਪਣੇ ਆਪਣੇ ਸਾਧਨਾਂ ਰਾਹੀਂ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਤੇ ਸਹਿਰ ਵਿੱਚ ਝੰਡਾ ਮਾਰਚ ਕਰਕੇ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਉਮੀਦਵਾਰ ਦਾ ਲੋਕ ਵਿਰੋਧੀ ਚਿਹਰਾ ਲੋਕਾਂ ਵਿੱਚ ਜਾਕੇ ਨੰਗਾ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ ਪ੍ਰਧਾਨ ਸਿਹਤ ਵਿਭਾਗ, ਰੇਸਮ ਸਿੰਘ ਤੇ ਗੁਰਪ੍ਰੀਤ ਸਿੰਘ ਸਿੱਧੂ ਬਰਜਿੰਦਰਾ ਕਾਲਜ, ਜਸਮੇਲ ਸਿੰਘ ਰਾਹੀ, ਨੀਲਾ ਸਿੰਘ, ਅਜੀਤ ਸਿੰਘ, ਬਲਦੇਵ ਸਿੰਘ ਅਹਿਲ, ਮਦਨ ਲਾਲ ਸਰਮਾ, ਮੇਜਰ ਸਿੰਘ ਜੌਹਲ, ਪਿ੍ਰੰਸੀਪਲ ਕਿ੍ਰਸਨ ਲਾਲ, ਗੁਰਮੀਤ ਸਿੰਘ ਜੈਤੋ, ਬਿਸਨ ਦਾਸ ਅਰੋੜਾ, ਅਮਰਜੀਤ ਸਿੰਘ ਵਾਲੀਆ, ਗੁਰਦੀਪ ਸਿੰਘ ਜੈਤੋ, ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ, ਸੁਖਵਿੰਦਰ ਸਿੰਘ ਪ੍ਰਧਾਨ ਸਕਿਉਰਟੀ ਗਾਰਡ, ਰਾਜ ਧਾਲੀਵਾਲ, ਪ੍ਰੀਤਮ ਸਿੰਘ ਖਜਾਨਾ ਦਫਤਰ, ਕੁਲਵੰਤ ਸਿੰਘ ਜੌਹਲ, ਹਰਮੇਲ ਸਿੰਘ , ਮੇਜਰ ਸਿੰਘ ਮਹਿਮੂਆਣਾ, ਬੇਅੰਤ ਸਿੰਘ, ਅਸੋਕ ਸੇਠੀ, ਇੰਦਰਜੀਤ ਸਿੰਘ ਗਿੱਲ, ਰਮੇਸ ਢੈਪਈ, ਜੋਤੀ ਪ੍ਰਕਾਸ, ਰਮੇਸ ਕੌਸਲ, ਸੁਖਚਰਨ ਸਿੰਘ ਤੇ ਗੁਰਦੀਪ ਭੋਲਾ, ਅਰਜਨ ਸਿੰਘ, ਸੁਰਿੰਦਰ ਪਾਲ ਸਿੰਘ ਮਾਨ, ਜਰਨੈਲ ਸਿੰਘ ਤੇ ਜਗਵੰਤ ਸਿੰਘ ਬਰਾੜ ਮੁੱਖ ਅਧਿਆਪਕ ਤੇ ਮਲਕੀਤ ਸਿੰਘ ਭਾਣਾ ਆਦਿ ਹਾਜਰ ਸਨ।