ਸਮੂਹ ਅਧਿਆਪਕ ਅਤੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਰੈਲੀ ਵਿੱਚ ਹੋਣਗੇ ਸ਼ਾਮਿਲ : ਪ੍ਰੇਮ ਚਾਵਲਾ
ਭਲਕੇ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਫੂਕੇ ਜਾਣਗੇ ਪੁਤਲੇ

ਕੋਟਕਪੂਰਾ, 20 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ, ਸਾਂਝਾ ਮੁਲਾਜ਼ਮ ਮੰਚ ਦੇ ਐਕਸ਼ਨ ਪ੍ਰੋਗਰਾਮ ਨੂੰ ਲਾਗੂ ਕਰਨ ਸਬੰਧੀ ਫਰੀਦਕੋਟ ਜ਼ਿਲ੍ਹੇ ਦੇ ਆਗੂਆਂ ਦੀ ਹੋਈ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਜਥੇਬੰਦੀਆਂ ਦੇ ਆਗੂ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਬਿਕਰਮਜੀਤ ਸਿੰਘ ਢਿੱਲੋ ਜ਼ਿਲ੍ਹਾ ਪ੍ਰਧਾਨ, ਰਵਿੰਦਰ ਪਾਲ ਸਿੰਘ ਘਾਲੀ, ਮੁਲਾਜ਼ਮ ਆਗੂ ਜਤਿੰਦਰ ਕੁਮਾਰ, ਪ੍ਰੇਮ ਚਾਵਲਾ, ਇੰਦਰਜੀਤ ਸਿੰਘ ਖੀਵਾ, ਅਧਿਆਪਕ ਆਗੂ ਸੁਖਵਿੰਦਰ ਸਿੰਘ ਸੁੱਖੀ, ਧਰਮਿੰਦਰ ਸਿੰਘ, ਵੀਰਇੰਦਰਜੀਤ ਸਿੰਘ ਪੁਰੀ, ਸਿਮਰਜੀਤ ਸਿੰਘ ਬਰਾੜ, ਪਾਵਰਕਾਮ ਪੈਨਸ਼ਨਰ ਆਗੂ ਚਿਤਰੰਜਨ ਗਾਭਾ, ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸੂਬਾਈ ਆਗੂ ਹਰਪ੍ਰੀਤ ਸਿੰਘ ਸਰਾਂ, ਗੁਰਜੰਟ ਸਿੰਘ ਲਾਡੀ, ਪ੍ਰਿੰਸੀਪਲ ਕ੍ਰਿਸ਼ਨ ਲਾਲ, ਅਜੀਤ ਸਿੰਘ ਖਾਲਸਾ, ਅਧਿਆਪਕ ਆਗੂ ਨਵਪ੍ਰੀਤ ਸਿੰਘ,ਨਰਿੰਦਰ ਕੁਮਾਰ, ਪ੍ਰੀਤ ਭਗਵਾਨ ਸਿੰਘ, ਬਖਸ਼ਿੰਦਰਜੀਤ ਸਿੰਘ, ਵਰਿੰਦਰ ਅਮਰ, ਗਗਨ ਪਾਹਵਾ ਦਰਜਾ ਚਾਰ ਮੁਲਾਜ਼ਮ ਆਗੂ ਬਲਕਾਰ ਸਿੰਘ ਸਹੋਤਾ, ਪਾਵਰਕੌਮ ਪੈਨਸ਼ਨਰ ਆਗੂ ਬਲਵਿੰਦਰ ਰਾਮ ਸ਼ਰਮਾ ਅਤੇ ਹਰਪਾਲ ਸਿੰਘ ਮਚਾਕੀ ਨੇ ਪੰਜਾਬ ਸਰਕਾਰ ‘ਤੇ ਦੋਸ਼ ਲਾਇਆ ਕਿ ਮੁਲਾਜ਼ਮ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਵਾਰ ਵਾਰ ਕੋਝੇ ਹੱਥ ਕੰਡੇ ਵਰਤ ਰਹੀ ਹੈ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿਤੀ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਣਦਾ ਸਾਰਾ 18 ਫੀਸਦੀ ਡੀ.ਏ. ਡਿਊ ਮਿਤੀਆਂ ਤੋਂ ਨਾ ਦਿੱਤਾ ਗਿਆ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਗਈ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤਾ ਗਿਆ, ਆਸ਼ਾ ਵਰਕਰਾਂ, ਮਿਡ ਡੇ ਮੀਲ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਉਜ਼ਰਤਾਂ ਵਿੱਚ ਢੁੱਕਵਾਂ ਵਾਧਾ ਨਾ ਕੀਤਾ ਗਿਆ, ਮਿਤੀ 15-1-2015 ਦਾ ਮੁੱਢਲੀ ਤਨਖਾਹਾਂ ਤੇ ਭਰਤੀ ਕਰਨ ਸਬੰਧੀ ਪੱਤਰ ਰੱਦ ਨਾ ਕੀਤਾ ਗਿਆ, ਮਿਤੀ 17-7-2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਕੇਂਦਰੀ ਪੈਟਰਨ ਅਨੁਸਾਰ ਤਨਖਾਹਾਂ ਦੇਣ ਦਾ ਪੱਤਰ ਰੱਦ ਨਾ ਕੀਤਾ ਗਿਆ ਅਤੇ ਇਸ ਸਬੰਧੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਮਾਨਯੋਗ ਸਰਵ ਉੱਚ ਅਦਾਲਤ ਦਾ ਫੈਸਲਾ ਸਹੀ ਦਿਸ਼ਾ ਵਿੱਚ ਲਾਗੂ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਦੌਰਾਨ ਸੰਘਰਸ਼ਾਂ ਦੀ ਰੂਪ ਰੇਖਾ ਹੋਰ ਤਿੱਖੀ ਕੀਤੀ ਜਾਵੇਗੀ। ਇਸ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਸਾਂਝੀ ਤਾਲਮੇਲ ਕਮੇਟੀ ਦੇ ਐਕਸ਼ਨ ਪ੍ਰੋਗਰਾਮ ਅਨੁਸਾਰ 21 ਅਕਤੂਬਰ ਨੂੰ ਜ਼ਿਲ੍ਹੇ ਭਰ ਦੇ ਸਮੂਹ ਅਧਿਆਪਕ ਅਤੇ ਮੁਲਾਜ਼ਮ ਸਮੂਹਿਕ ਛੁੱਟੀ ਲੈਕੇ ਸਵੇਰੇ ਠੀਕ 10:00 ਵਜੇ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਫਤਰ ਮਿੰਨੀ ਸਕੱਤਰੇਤ ਸਾਹਮਣੇ ਜਾਮਣਾਂ ਹੇਠ ਰੋਸ ਰੈਲੀ ਕੀਤੀ ਜਾਵੇਗੀ ਅਤੇ 22 ਅਕਤੂਬਰ ਨੂੰ ਦੁਪਹਿਰ ਠੀਕ 3 ਵਜੇ ਫਰੀਦਕੋਟ ਤਹਿਸੀਲ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਮਿੰਨੀ ਸਕੱਤਰੇਤ ਫਰੀਦਕੋਟ ਵਿਖੇ, ਕੋਟਕਪੂਰਾ ਤਹਿਸੀਲ ਦੇ ਲਾਲਾ ਲਾਜਪਤ ਰਾਏ ਮਿਊਸਪਲ ਪਾਰਕ ਕੋਟਕਪੂਰਾ ਵਿਖੇ ਅਤੇ ਜੈਤੋ ਤਹਿਸੀਲ ਦੇ ਨਹਿਰੂ ਪਾਰਕ ਜੈਤੋ ਵਿਖੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਫੂਕੇ ਜਾਣਗੇ। ਇਸ ਦੌਰਾਨ ਜ਼ਿਲ੍ਹਾ ਫਰੀਦਕੋਟ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ ਮੈਡਮ ਅੰਜਨਾ ਕੌਸ਼ਲ ਨੂੰ ਮਿਲ ਕੇ ਜਿਲ੍ਹੇ ਭਰ ਦੇ ਅਧਿਆਪਕਾਂ ਵੱਲੋਂ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈਣ ਦਾ ਨੋਟਿਸ ਦਿੱਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਧਿਆਪਕ ਆਗੂ ਸੁਖਵਿੰਦਰ ਸੁੱਖੀ, ਧਰਮਿੰਦਰ ਸਿੰਘ, ਪ੍ਰੇਮ ਚਾਵਲਾ, ਨਰਿੰਦਰ ਕੁਮਾਰ, ਪ੍ਰਦੀਪ ਸਿੰਘ, ਕੁਲਦੀਪ ਸਿੰਘ ਘਣੀਆ, ਭਾਰਤ ਭੂਸ਼ਣ, ਗੁਰਿੰਦਰ ਸਿੰਘ ਮਣੀ, ਪਰਮਿੰਦਰ ਸਿੰਘ ਸੰਧੂ, ਲਵਕਰਨ ਸਿੰਘ, ਸਿਕੰਦਰ ਸਿੰਘ ਅਤੇ ਅਮਨ ਸ਼ਰਮਾ ਆਦਿ ਵੀ ਹਾਜ਼ਰ ਸਨ।

