ਫਰੀਦਕੋਟ, 7 ਅਗਸਤ(ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ )
ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਗੱਲਬਾਤ ਕਰਨ ਤੋਂ ਭਗੌੜਾ ਹੋ ਚੁੱਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਵਿੱਤ ਮੰਤਰੀ ਤੇ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਵੱਲੋਂ ਵਾਰ ਵਾਰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਲੀਡਰਸ਼ਿਪ ਨੂੰ ਮੀਟਿੰਗਾਂ ਦਾ ਸਮਾਂ ਦੇ ਕੇ ਐਨ ਮੌਕੇ ਤੇ ਆ ਕੇ ਮੀਟਿੰਗਾਂ ਮੁਲਤਵੀ ਕਰਨ ਦੇ ਰੋਸ ਵਜੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਸੂਬਾ ਕਮੇਟੀ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਨੂੰ ਲਾਗੂ ਕਰਦੇ ਹੋਏ ਅੱਜ ਜ਼ਿਲ੍ਹਾ ਫਰੀਦਕੋਟ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਸਥਾਨਕ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਪੰਜਾਬ ਸਰਕਾਰ ਦੇ ਖਿਲਾਫ ਤਿੱਖੀ ਨਾਰੇਬਾਜੀ ਕਰਕੇ ਰੋਸ ਰੈਲੀ ਕੀਤੀ ਗਈ ਅਤੇ ਇਸ ਉਪਰੰਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਪੁਤਲੇ ਫੂਕੇ ਗਏ।ਇਸ ਮੌਕੇ ਤੇ ਸੰਬੋਧਨ ਕਰਦੇ ਹੋਏ ਫਰੰਟ ਦੇ ਸੂਬਾਈ ਆਗੂ ਪ੍ਰੇਮ ਚਾਵਲਾ, ਪੈਨਸ਼ਨਰ ਆਗੂ ਇੰਦਰਜੀਤ ਸਿੰਘ ਖੀਵਾ, ਚੰਦ ਸਿੰਘ ਡੋਡ ,ਵੀਰਇੰਦਰਜੀਤ ਸਿੰਘ ਪੁਰੀ ਸੂਬਾ ਪ੍ਰਧਾਨ ਪੰਜਾਬ ਮੰਡੀ ਬੋਰਡ, ਪੈਨਸ਼ਨਰ ਆਗੂ ਅਸ਼ੋਕ ਕੌਸ਼ਲ, ਸਿਮਰਜੀਤ ਸਿੰਘ ਬਰਾੜ ਸੂਬਾ ਪ੍ਰਧਾਨ ਪੈਪਸੂ ਰੋਡ ਮੁਲਾਜ਼ਮ ਯੂਨੀਅਨ , ਗੁਰਤੇਜ ਸਿੰਘ ਖਹਿਰਾ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਭਰਾਤਰੀ ਜਥੇਬੰਦੀ ਦੇ ਆਗੂ ਵੀਰ ਸਿੰਘ ਕੰਮੇਆਣਾ, ਜਸਮੇਲ ਸਿੰਘ ਜੱਸੀ ਸਿਹਤ ਵਿਭਾਗ, ਪਾਵਰ ਕਾਮ ਪੈਨਸ਼ਨਰ ਆਗੂ ਬਲਵਿੰਦਰ ਰਾਮ ਸ਼ਰਮਾ, ਹਰਪਾਲ ਸਿੰਘ ਮਚਾਕੀ, ਬਲਵਿੰਦਰ ਸਿੰਘ ਬਰਾੜ, ਬਲਕਾਰ ਸਿੰਘ ਸਹੋਤਾ ਜ਼ਿਲ੍ਹਾ ਜਨਰਲ ਸਕੱਤਰ ਕਲਾਸ ਫੋਰ ਯੂਨੀਅਨ, ਪ੍ਰਿੰਸੀਪਲ ਕ੍ਰਿਸ਼ਨ ਲਾਲ , ਪ੍ਰਿੰਸੀਪਲ ਨਵਦੀਪ ਸ਼ਰਮਾ, ਜਗਤਾਰ ਸਿੰਘ ਗਿੱਲ ਜਨਰਲ ਸਕੱਤਰ , ਸੁਖਚਰਨ ਸਿੰਘ ਪੀ ਆਰ ਟੀ ਸੀ ਅਤੇ ਨਛੱਤਰ ਸਿੰਘ ਭਾਣਾ
ਨੇ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਪਿਛਲੇ ਲਗਭਗ ਸਾਢੇ ਤਿੰਨ ਸਾਲਾਂ ਤੋਂ ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮ ਅਤੇ ਪੈਨਸ਼ਨਰ ਮੰਗਾਂ ਪ੍ਰਤੀ ਅਪਣਾਈ ਗਈ ਨਾਂਹ ਪੱਖੀ ਪਹੁੰਚ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਹੁਤ ਸਾਰੇ ਮਸਲੇ ਲਮਕ ਅਵਸਥਾ ਵਿੱਚ ਪਏ ਹਨ। ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਸਾਢੇ ਪੰਜ ਸਾਲਾਂ ਦਾ ਤਨਖਾਹਾਂ ਅਤੇ ਪੈਨਸ਼ਨਾਂ ਦਾ ਬਣਦਾ ਬਕਾਇਆ ਯਕਮੁਸ਼ਤ ਤੁਰੰਤ ਜਾਰੀ ਕੀਤਾ ਜਾਵੇ, ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ 13 ਫੀਸਦੀ ਚਾਰ ਕਿਸ਼ਤਾਂ ਅਤੇ ਪਿਛਲੀਆਂ ਕਿਸ਼ਤਾਂ ਦਾ ਰਹਿੰਦਾ ਸਾਰਾ ਬਕਾਇਆ ਤੁਰੰਤ ਦਿੱਤਾ ਜਾਵੇ , ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਸਮੂਹ ਕੱਚੇ , ਠੇਕਾ ਅਧਾਰਤ , ਆਊਟ ਸੌਰਸ ਮੁਲਾਜ਼ਮਾਂ ਅਤੇ ਵੱਖ-ਵੱਖ ਸਕੀਮਾ ਆਸ਼ਾ ਵਰਕਰਜ਼ , ਆਂਗਨਵਾੜੀ ਵਰਕਰਜ਼ ,ਮਿਡ ਡੇ ਮੀਲ ਵਰਕਰਜ਼ ਆਦਿ ਸਕੀਮ ਵਰਕਰਾਂ ਨੂੰ ਪੂਰੇ ਤਨਖਾਹ ਸਕੇਲਾਂ ਵਿੱਚ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਤੁਰੰਤ ਬਹਾਲ ਕੀਤੀ ਜਾਵੇ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਮੰਗ ਪੱਤਰ ਵਿੱਚ ਦਰਜ ਸਮੂਹ ਮੰਗਾਂ ਦਾ ਪੰਜਾਬ ਸਰਕਾਰ ਵੱਲੋਂ ਤੁਰੰਤ ਨਿਪਟਾਰਾ ਕੀਤਾ ਜਾਵੇ।
ਆਗੂਆਂ ਨੇ ਐਲਾਨ ਕੀਤਾ ਕਿ 8 ਅਗਸਤ ਨੂੰ ਸਵੇਰੇ 11 ਵਜੇ ਲਾਲਾ ਲਾਜਪਤ ਰਾਏ ਮਿਊਸਪਲ ਪਾਰਕ ਕੋਟਕਪੂਰਾ ਵਿਖੇ , 12 ਅਗਸਤ ਨੂੰ ਸਵੇਰੇ 11 ਵਜੇ ਸਬ ਤਹਿਸੀਲ ਪਿੰਡ ਸਾਦਿਕ ਵਿਖੇ ਰੋਸ ਧਰਨੇ ਦੇਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਪੁਤਲੇ ਫੂਕੇ ਜਾਣਗੇ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਅੱਗੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਾਰੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕੀਤਾ ਤਾਂ ਲਗਾਤਾਰ ਤਿੱਖੇ ਐਕਸ਼ਨ ਕਰਕੇ ਭਗਵੰਤ ਮਾਨ ਸਰਕਾਰ ਦਾ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰਾ ਲੋਕਾਂ ਦੀ ਕਚਹਿਰੀ ਵਿੱਚ ਸਮੇਂ ਸਮੇਂ ਜਾ ਕੇ ਨੰਗਾ ਕੀਤਾ ਜਾਵੇਗਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਸੁਖਦਰਸ਼ਨ ਸਿੰਘ ਫਰੀਦਕੋਟ ਸੋਮ ਨਾਥ ਅਰੋੜਾ, ਮਨੋਹਰ ਸਿੰਘ ਧੁੰਨਾ, ਸੰਤ ਸਿੰਘ ਮੁੱਖ ਅਧਿਆਪਕ, ਪ੍ਰਦੀਪ ਸਿੰਘ ਬਰਾੜ,ਚਿੱਤਰੰਜਨ ਗ਼ਾਭਾ, ਰਮੇਸ਼ ਕੌਸ਼ਲ, ਬਿਸ਼ਨ ਕੁਮਾਰ ਅਰੋੜਾ, ਗੁਰਚਰਨ ਸਿੰਘ ਮਾਨ, ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਦੇ ਆਗੂ ਮੇਜਰ ਸਿੰਘ, ਜਸਕਰਨ ਸਿੰਘ, ਬੇਅੰਤ ਸਿੰਘ, ਕੁਲਵੰਤ ਸਿੰਘ, ਚਰਨਜੀਤ ਸਿੰਘ, ਲਛਮਣ ਸਿੰਘ, ਮੋਹਨ ਲਾਲ, ਸੁਰਜੀਤ ਸਿੰਘ, ਨਾਨਕ ਸਿੰਘ, ਬੇਅੰਤ ਸਿੰਘ, ਕਲਾਸ ਫ਼ੋਰ ਦੇ ਆਗੂ ਗੁਰਪ੍ਰੀਤ ਸਿੰਘ ਸਿੱਧੂ , ਪਰਮਜੀਤ ਸਿੰਘ ਪੰਮਾ ਸਰਕਾਰੀ ਬਰਜਿੰਦਰਾ ਕਾਲਜ, ਆਸ਼ਾ ਵਰਕਰ ਕਰਮਜੀਤ ਕੌਰ ਪਰਮਜੀਤ ਕੌਰ ਦਬੜੀਖਾਨਾ, ਅਜੀਤ ਸਿੰਘ ਖਾਲਸਾ, ਕ੍ਰਿਸ਼ਨ ਕੁਮਾਰ , ਜੋਤੀ ਪ੍ਰਕਾਸ਼ ਮੰਡੀ ਬੋਰਡ , ਮੰਦਰ ਸਿੰਘ, ਕਸ਼ਮੀਰ ਸਿੰਘ, ਹਾਕਮ ਸਿੰਘ ਬੁਰਜ ਹਰੀਕਾ, ਹਰਦੀਪ ਸਿੰਘ ਫਿਡੂ ਭਲਵਾਨ, ਸਰਬਜੀਤ ਸਿੰਘ , ਸੁਰਿੰਦਰ ਸ਼ਰਮਾ, ਸਰਜੀਤ ਸਿੰਘ, ਇੰਜੀਨੀਅਰ ਜੀਤ ਸਿੰਘ, ਸੁਖਦੇਵ ਸਿੰਘ ਬੀ ਪੀ ਈ ਓ, ਗੁਰਦੀਪ ਭੋਲਾ ਤੇ ਹਰਮੀਤ ਸਿੰਘ ਪੀ ਆਰ ਟੀ ਸੀ, ਸੁਖਦਰਸ਼ਨ ਸਿੰਘ ਗਿੱਲ, ਅਮਰੀਕ ਸਿੰਘ ਤੇ ਸੋਮ ਪ੍ਰਕਾਸ਼ ਬਿਜਲੀ ਬੋਰਡ ਅਤੇ ਸ਼ਿਵਨਾਥ ਦਰਦੀ ਆਦਿ ਹਾਜ਼ਰ ਸਨ।