ਸਾਥੀ ਰਣਬੀਰ ਸਿੰਘ ਢਿੱਲੋਂ ਵੱਲੋਂ ਮੁਲਾਜ਼ਮਾਂ ਲਈ ਕੀਤੀਆਂ ਪ੍ਰਾਪਤੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ : ਪ੍ਰੇਮ ਚਾਵਲਾ
ਕੋਟਕਪੂਰਾ, 19 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਲਗਭਗ ਛੇ ਦਹਾਕੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ਸ਼ੀਲ ਰਹੇ ਮੁਲਾਜ਼ਮਾਂ ਦੇ ਪ੍ਰਮੁੱਖ ਆਗੂ ਸਾਥੀ ਰਣਬੀਰ ਸਿੰਘ ਢਿੱਲੋਂ ਦਾ ਪਹਿਲਾ ਬਰਸੀ ਸਮਾਗਮ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਇਕਾਈ ਜ਼ਿਲ੍ਹਾ ਫਰੀਦਕੋਟ ਵੱਲੋਂ ਮਨਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਪੈਨਸ਼ਨਰਜ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਕਿਹਾ ਕਿ ਸਾਥੀ ਰਣਬੀਰ ਸਿੰਘ ਢਿੱਲੋਂ ਨੇ ਆਪਣੇ ਜੀਵਨਕਾਲ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਹੁਕਮਰਾਨ ਸਰਕਾਰਾਂ ਵੱਲੋਂ ਵੱਖ ਵੱਖ ਤਰ੍ਹਾਂ ਦੀਆਂ ਕੀਤੀਆਂ ਗਈਆਂ ਵਿਕਟੇਮਾਈਜੇਸ਼ਨਾਂ ਦਾ ਵੀ ਸਾਹਮਣਾ ਕਰਨਾ ਪਿਆ। ਉਹਨਾਂ ਨੇ ਕਈ ਪੇਅ ਕਮਿਸ਼ਨਾਂ ਤੋਂ ਮੁਲਾਜ਼ਮਾਂ ਲਈ ਚੰਗੇਰੇ ਤਨਖਾਹ ਸਕੇਲ ਅਤੇ ਵੱਖ-ਵੱਖ ਤਰ੍ਹਾਂ ਦੇ ਭੱਤੇ ਹਾਸਿਲ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਇਸ ਕਰਕੇ ਇਹਨਾਂ ਪ੍ਰਾਪਤੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸਮਾਗਮ ਦੌਰਾਨ ਪੈਨਸ਼ਨਰ ਆਗੂ ਅਸ਼ੋਕ ਕੌਸ਼ਲ, ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮਨਾਥ ਅਰੋੜਾ, ਮੁਖਤਿਆਰ ਸਿੰਘ ਮੱਤਾ, ਤਰਸੇਮ ਨਰੂਲਾ, ਮਦਨ ਲਾਲ ਸ਼ਰਮਾ ਸੰਧਵਾਂ, ਕਲਾਸ ਫੌਰਥ ਗੌਰਮਿੰਟ ਇੰਪਲਾਈਜ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ, ਰਮੇਸ਼ ਢੈਪਈ, ਪੀਆਰਟੀਸੀ ਵਰਕਰਜ਼ ਯੂਨੀਅਨ ਸਬੰਧਤ ਏਟਕ ਦੇ ਆਗੂ ਗੁਰਦੀਪ ਭੋਲਾ ਅਤੇ ਲੋਕ ਗਾਇਕ ਨਾਹਰ ਸਿੰਘ ਗਿੱਲ ਆਦਿ ਨੇ ਸੰਬੋਧਨ ਕਰਦਿਆਂ ਮੌਜੂਦਾ ਸਮੇਂ ਦੌਰਾਨ ਸਮੇਂ ਸਮੇਂ ਦੀਆਂ ਹੁਕਮਰਾਨ ਸਰਕਾਰਾਂ ਵੱਲੋਂ ਕਾਰਪੋਰੇਟ ਸੈਕਟਰ ਦੇ ਦਬਾਅ ਹੇਠ ਲਗਾਤਾਰ ਹਰ ਰੋਜ਼ ਇਹਨਾਂ ਪ੍ਰਾਪਤੀਆਂ ਨੂੰ ਲੱਗ ਰਹੇ ਖੋਰੇ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਅਤੇ ਹੱਕ ਸੱਚ ਇਨਸਾਫ਼ ਲਈ ਤਕੜੇ ਹੋ ਕੇ ਲਾਮਬੰਦ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਬਿੱਕਰ ਸਿੰਘ ਗੋਂਦਾਰਾ, ਅਸ਼ੋਕ ਚਾਵਲਾ ਸੁਪਰਡੈਂਟ, ਪਰਮਜੀਤ ਸਿੰਘ ਪੰਮਾ, ਸਿਕੰਦਰ ਸਿੰਘ ਸਰਕਾਰੀ ਬ੍ਰਿਜਿਦਰਾ ਕਾਲਜ ਫਰੀਦਕੋਟ, ਹਰਵਿੰਦਰ ਸ਼ਰਮਾ, ਹਰਦੀਪ ਸਿੰਘ ਫਿੱਡੂ ਭਲਵਾਨ, ਗੇਜ ਰਾਮ ਭੌਰਾ, ਹਰਦੇਵ ਸਿੰਘ ਗਿੱਲ, ਜਸਪਾਲ ਸਿੰਘ, ਮੇਜਰ ਸਿੰਘ ਡੀਪੀਈ, ਗੁਰਮੀਤ ਸਿੰਘ ਢਿੱਲੋ ਬਰਗਾੜੀ, ਜੋਗਿੰਦਰ ਸਿੰਘ ਛਾਬੜਾ ਸੁਖਵਿੰਦਰ, ਸਿੰਘ ਸੰਧੂ ਅਤੇ ਪ੍ਰਿੰਸੀਪਲ ਹਰੀ ਚੰਦ ਧਿੰਗੜਾ ਆਦਿ ਵੀ ਹਾਜ਼ਰ ਸਨ।