ਕੋਟਕਪੂਰਾ, 26 ਫ਼ਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਗਰੀਬ ਅਤੇ ਲੋੜਵੰਦ ਵਰਗ ਦੀ ਭਲਾਈ ਲਈ ਸ਼ੁਰੂ ਕੀਤੀ ਗਈ ‘ਮੇਰੀ ਰਸੋਈ’ ਯੋਜਨਾ ਲੱਖਾਂ ਪਰਿਵਾਰਾਂ ਲਈ ਵੱਡਾ ਸਹਾਰਾ ਬਣੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਾ. ਹਰਪਾਲ ਸਿੰਘ ਢਿੱਲਵਾਂ, ਸਾਬਕਾ ਜਿਲ੍ਹਾ ਸਿੱਖਿਆ ਅਫ਼ਸਰ, ਨੈਸ਼ਨਲ ਐਵਾਰਡੀ ਅਤੇ ਜਿਲ੍ਹਾ ਸਕੱਤਰ ਆਮ ਆਦਮੀ ਪਾਰਟੀ ਫਰੀਦਕੋਟ ਨੇ ਆਖਿਆ ਕਿ ਮਹਿੰਗਾਈ ਦੇ ਇਸ ਦੌਰ ਵਿੱਚ ਜਿੱਥੇ ਦੋ ਵਕਤ ਦੀ ਰੋਟੀ ਕਈ ਪਰਿਵਾਰਾਂ ਲਈ ਮੁਸ਼ਕਿਲ ਬਣ ਗਈ ਹੈ। ਸੂਬਾ ਸਰਕਾਰ ਦੀ ਸੋਚ ਸਪੱਸ਼ਟ ਹੈ ਕਿ ਸਮਾਜ ਦਾ ਕੋਈ ਵੀ ਵਿਅਕਤੀ ਭੁੱਖਾ ਨਾ ਰਹੇ। ਇਸ ਯੋਜਨਾ ਤਹਿਤ ਮਜ਼ਦੂਰ ਵਰਗ, ਦਿਹਾੜੀਦਾਰ, ਬੇਸਹਾਰਾ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ। ਡਾ ਹਰਪਾਲ ਸਿੰਘ ਢਿੱਲਵਾਂ ਨੇ ਆਖਿਆ ਕਿ ‘ਮੇਰੀ ਰਸੋਈ’ ਸਿਰਫ਼ ਇਕ ਯੋਜਨਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ਵਾਲੇ ਸਮੇਂ ਵਿੱਚ ਇਸ ਯੋਜਨਾ ਨੂੰ ਹੋਰ ਵੀ ਸਫ਼ਲ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਸੂਬੇ ਦੇ ਹਰ ਲੋੜਵੰਦ ਤੱਕ ਇਸ ਦਾ ਲਾਭ ਪਹੁੰਚ ਸਕੇ।