ਆਮ ਲੋਕਾਂ ਦੀ ਸਿਹਤ ਸੁਰੱਖਿਆ ਲਈ ਇੱਕ ਇਨਕਲਾਬੀ ਕਦਮ : “ਆਪ” ਆਗੂ ਕੋਟਕਪੂਰਾ
ਕੋਟਕਪੂਰਾ, 25 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਸਿਹਤ ਖੇਤਰ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਸਾਬਿਤ ਹੋਵੇਗੀ। ਇਸ ਯੋਜਨਾ ਨਾਲ ਹੁਣ ਕਿਸੇ ਵੀ ਗਰੀਬ ਜਾਂ ਮੱਧਵਰਗੀ ਪਰਿਵਾਰ ਦਾ ਇਲਾਜ ਪੈਸਿਆਂ ਦੀ ਕਮੀ ਕਾਰਨ ਨਹੀਂ ਰੁਕੇਗਾ। ਗੁਰਮੀਤ ਸਿੰਘ ਆਰੇਵਾਲੇ (ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ), ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਗੁਰਮੀਤ ਸਿੰਘ ਧੂਰਕੋਟ, ਸੁਖਵੰਤ ਸਿੰਘ ਪੱਕਾ, ਸੀਪਾ ਸਿੰਘ ਸਰਪੰਚ, ਰਾਜਿੰਦਰਜੀਤ ਸਿੰਘ ਸਰਪੰਚ ਭੈਰੋ ਭੱਟੀ, ਸੁਖਮੰਦਰ ਸਿੰਘ ਚਾਹਲ ਸਰਪੰਚ ਨਾਨਕਸਰ ਅਤੇ ਹਰਬੰਸ ਸਿੰਘ ਸਰਪੰਚ ਸਿੱਖਾਂ ਵਾਲਾ ਆਦਿ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਹਰ ਵਰਗ ਲਈ ਵੱਡੀ ਰਾਹਤ ਸਾਬਿਤ ਹੋਵੇਗੀ ਅਤੇ ਲੋਕਾਂ ਨੂੰ ਗੁਣਵੱਤਾਪੂਰਨ ਸਿਹਤ ਸੇਵਾਵਾਂ ਮਿਲਣਗੀਆਂ।
ਉਹਨਾਂ ਕਿਹਾ ਕਿ ਇਸ ਯੋਜਨਾ ਦੇ ਤਹਿਤ ਹਰ ਪੰਜਾਬੀ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ, ਜਿਸ ਨਾਲ ਵੱਡੀਆਂ ਬਿਮਾਰੀਆਂ ਦੇ ਮਹਿੰਗੇ ਇਲਾਜ ਦੀ ਚਿੰਤਾ ਖਤਮ ਹੋ ਜਾਵੇਗੀ। ਮਰੀਜ਼ ਨੂੰ ਹਸਪਤਾਲ ਵਿੱਚ ਦਾਖ਼ਲ ਹੋਣ ਸਮੇਂ ਇੱਕ ਵੀ ਰੁਪਿਆ ਜਮ੍ਹਾਂ ਨਹੀਂ ਕਰਵਾਉਣਾ ਪਵੇਗਾ, ਕਿਉਂਕਿ ਸਾਰਾ ਖਰਚਾ ਸਰਕਾਰ ਵੱਲੋਂ ਸਿੱਧਾ ਅਦਾ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਇਹ ਯੋਜਨਾ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀਂ ਹੈ, ਸਗੋਂ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਮੁਫ਼ਤ ਇਲਾਜ ਦੀ ਸਹੂਲਤ ਉਪਲਬਧ ਹੋਵੇਗੀ, ਤਾਂ ਜੋ ਲੋਕ ਆਪਣੀ ਸੁਵਿਧਾ ਅਤੇ ਲੋੜ ਅਨੁਸਾਰ ਇਲਾਜ ਕਰਵਾ ਸਕਣ। “ਆਪ” ਨੇਤਾਵਾਂ ਨੇ ਕਿਹਾ ਕਿ ਇਹ ਯੋਜਨਾ ਸੂਬੇ ਦੇ ਹਰ ਨਿਵਾਸੀ ਲਈ ਹੈ, ਇਸ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਤ-ਪਾਤ, ਧਰਮ, ਵਰਗ ਜਾਂ ਰਾਜਨੀਤਿਕ ਭੇਦਭਾਵ ਨਹੀਂ ਹੋਵੇਗਾ। ਇਹ ਯੋਜਨਾ ਸੱਚੇ ਅਰਥਾਂ ਵਿੱਚ “ਸਰਬੱਤ ਦਾ ਭਲਾ” ਦੇ ਸਿਧਾਂਤ ਨੂੰ ਅਮਲ ਵਿੱਚ ਲਿਆਉਂਦੀ ਹੈ। ਉਹਨਾਂ ਪੰਜਾਬ ਸਰਕਾਰ,ਮੁੱਖ ਮੰਤਰੀ ਭਗਵੰਤ ਮਾਨ, ਸਪੀਕਰ ਪੰਜਾਬ ਵਿਧਾਨ ਸਭਾ ਸਰਦਾਰ ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਮੰਤਰੀ ਬਲਵੀਰ ਸਿਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਸਿਹਤ ਖੇਤਰ ਵਿੱਚ ਕ੍ਰਾਂਤੀ ਲਿਆਏਗੀ ਅਤੇ ਲੋਕਾਂ ਨੂੰ ਮਜ਼ਬੂਤ, ਸਿਹਤਮੰਦ ਅਤੇ ਸੁਰੱਖਿਅਤ ਜੀਵਨ ਦੀ ਦਿਸ਼ਾ ਵੱਲ ਲੈ ਕੇ ਜਾਵੇਗੀ।
