ਕੋਟਕਪੂਰਾ, 1 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਵਿੱਚੋਂ ਹਰ ਇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਜਿਸ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਕਰਨ ਨਾਲ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਵੱਡਾ ਫਾਇਦਾ ਮਿਲੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਐਡਵੋਕੇਟ ਇੰਜੀ. ਇੰਦਰਜੀਤ ਸਿੰਘ (ਐਫ.ਆਈ.ਈ.) ਨਿਆਮੀਵਾਲਾ, ਜਿਲਾ ਪ੍ਰਧਾਨ ਸੇਵਾਮੁਕਤ ਅਧਿਕਾਰੀ/ਕਰਮਚਾਰੀ ਵਿੰਗ ਫਰੀਦਕੋਟ ਅਤੇ ਮੈਂਬਰ ਵਿੱਦਿਆ ਵਿਕਾਸ ਬੋਰਡ ਪੰਜਾਬ ਨੇ ਆਖਿਆ ਕਿ ਇਸ ਯੋਜਨਾ ਅਧੀਨ ਡਾਕਟਰੀ ਇਲਾਜਾਂ ਦੀ ਵਿਸ਼ਾਲ ਸੂਚੀ ਵੀ ਸ਼ਾਮਿਲ ਕੀਤੀ ਗਈ ਹੈ, ਜਿਸ ਤਹਿਤ 2300 ਤੋਂ ਵੱਧ ਸਿਹਤ ਪੈਕੇਜਾਂ ਵਿੱਚ ਹਰ ਤਰ੍ਹਾਂ ਦੀਆਂ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਦੇ ਨਾਲ-ਨਾਲ ਦੁਰਘਟਨਾਤਮਕ ਸਰਜਰੀਆਂ ਨੂੰ ਵੀ ਕਵਰ ਕੀਤਾ ਗਿਆ ਹੈ। ਉਹਨਾ ਦੱਸਿਆ ਕਿ ਸਰਕਾਰ ਵੱਲੋਂ ਇਹ ਵੀ ਯਕੀਨੀ ਬਣਾਇਆ ਗਿਆ ਹੈ ਕਿ ਪੰਜਾਬ ਦੇ ਲੋਕਾਂ ਲਈ ਹਰ ਡਾਕਟਰੀ ਸਹੂਲਤ ਨੂੰ ਇਸ ਵਿਆਪਕ ਸਿਹਤ ਬੀਮਾ ਹੇਠ ਕਵਰ ਕੀਤਾ ਜਾਵੇ। ਇੰਜੀ. ਇੰਦਰਜੀਤ ਸਿੰਘ ਨਿਆਮੀਵਾਲਾ ਨੇ ਆਖਿਆ ਕਿ ਇਹ ਯੋਜਨਾ ਦੇਸ਼ ਭਰ ਵਿੱਚ ਵੱਡੀ ਮਿਸਾਲ ਪੈਦਾ ਕਰੇਗੀ, ਕਿਉਂਕਿ ਪੰਜਾਬ ਪਹਿਲਾ ਸੂਬਾ ਹੋਵੇਗਾ, ਜਿੱਥੇ ਹਰ ਪਰਿਵਾਰ ਨੂੰ ਬਿਨਾਂ ਕਿਸੇ ਭੇਦ-ਭਾਵ ਦੇ ਇਹ ਸਹੂਲਤ ਮਿਲੇਗੀ।