ਫਰੀਦਕੋਟ 25 ਸਤੰਬਰ ( ਵਰਲਡ ਪੰਜਾਬੀ ਟਾਈਮਜ਼)
ਮੇਰਾ ਯੁਵਾ ਭਾਰਤ ਫਰੀਦਕੋਟ, ਪੰਜਾਬ ਵੱਲੋਂ ਪੰਡਿਤ ਦੀਨ ਦਿਆਲ ਉਪਾਧਿਆਏ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।
ਮੇਰਾ ਯੁਵਾ ਭਾਰਤ ਫਰੀਦਕੋਟ (ਭਾਰਤ ਸਰਕਾਰ) ਦੇ ਜ਼ਿਲ੍ਹਾ ਯੂਥ ਅਫਸਰ ਸ੍ਰੀ ਵਰਦੀਪ ਕੋਰ ਸੰਧੂ ਅਤੇ ਸਰਕਾਰੀ ਆਈ ਟੀ ਆਈ ਫਰੀਦਕੋਟ ਦੇ ਪ੍ਰਿੰਸੀਪਲ ਸ੍ਰੀ ਗੁਰਪ੍ਰੀਤ ਸਿੰਘ ਜੋਤੀ ਅਤੇ ਸਰਦਾਰ ਮਨਜੀਤ ਸਿੰਘ ਭੁੱਲਰ ਲੇਖਾ ਅਤੇ ਪ੍ਰੋਗਰਾਮ ਸੁਪਰਵਾਈਜ਼ਰ ਅਫਸਰ ਦੀ ਦੇਖ ਰੇਖ ਹੇਠ, ਸਰਕਾਰੀ ਆਈ ਟੀ ਆਈ ਫਰੀਦਕੋਟ ਵਿਖੇ ਮਨਾਇਆ ਗਿਆ।
ਇਸ ਮੌਕੇ ਤੇ ਸ੍ਰੀ ਮਨਜੀਤ ਸਿੰਘ ਭੁੱਲਰ ਜੀ ਨੇ ਸਿਖਿਆਰਥੀਆਂ ਨੂੰ ਪੰਡਿਤ ਦੀਨ ਦਿਆਲ ਉਪਾਧਿਆਏ ਜੀ ਦੇ ਜੀਵਨ ਤੇ ਰੋਸ਼ਨੀ ਪਾਈ ਅਤੇ ਸਮਾਜ ਸੇਵਾ ਅਤੇ ਦੇਸ਼ ਸੇਵਾ ਵਿਚ ਪਾਏ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਿਖਿਆਰਥੀਆਂ ਨੂੰ ਦੇਸ਼ ਭਗਤੀ ਲਈ ਜਾਗਰੂਕ ਕੀਤਾ ਗਿਆ।
ਇਸ ਮੌਕੇ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਵਿੱਚ ਆਈ ਟੀ ਆਈ ਫਰੀਦਕੋਟ ਦੇ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ।
ਇਸ ਮੌਕੇ ਤੇ ਭਾਸ਼ਣ ਮੁਕਾਬਲੇ ਵਿੱਚ ਪਹਿਲਾਂ, ਦੁਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਲੜਕੇ ਅਤੇ ਲੜਕੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਨਾਮਾਂ ਦੀ ਵੰਡ ਪ੍ਰਿੰਸੀਪਲ ਸ੍ਰੀ ਗੁਰਪ੍ਰੀਤ ਸਿੰਘ ਜੋਤੀ ਜੀ ਵੱਲੋਂ ਕੀਤੀ ਗਈ।
ਇਸ ਮੌਕੇ ਤੇ ਬੋਲਦਿਆਂ ਪ੍ਰਿੰਸੀਪਲ ਸ੍ਰੀ ਗੁਰਪ੍ਰੀਤ ਸਿੰਘ ਜੋਤੀ ਵਲੋਂ ਸਿਖਿਆਰਥੀਆਂ ਵਲੋਂ ਉਤਸ਼ਾਹ ਪੂਰਨ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੋਜਵਾਨਾ ਵੱਲੋਂ ਸਮਾਜ ਸੇਵਾ ਅਤੇ ਦੇਸ਼ ਸੇਵਾ ਵਿਚ ਵੱਧ ਤੋਂ ਵੱਧ ਹਿੱਸਾ ਪਾਉਣਾ ਚਾਹੀਦਾ ਹੈ। ਨੋਜਵਾਨਾ ਨੂੰ ਸਿਹਤਮੰਦ, ਮਜ਼ਬੂਤ, ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
ਇਸ ਮੌਕੇ ਇੰਸ ਗੁਰਜੰਟ ਸਿੰਘ ਨੇ ਸਿਖਿਆਰਥੀਆਂ ਨੂੰ ਮੇਰਾ ਭਾਰਤ ਪੋਰਟਲl ਦੀ ਜਾਣਕਾਰੀ ਦਿੱਤੀ ਗਈ ਅਤੇ ਇਸ ਤੇ ਰਜਿਸਟਰ ਹੋਣ ਲਈ ਪ੍ਰੇਰਿਤ ਕੀਤਾ ਗਿਆ।
ਵਿਕਸਤ ਭਾਰਤ ਯੰਗ ਲੀਡਰ ਡਾਇਲਾਗ 2027 ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਤੇ ਮੈਡਮ ਪੂਜਾ ਵੱਲੋਂ ਸਿਖਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਸੇਵਾ ਅਤੇ ਦੇਸ਼ ਸੇਵਾ ਵਿਚ ਹਿੱਸਾ ਪਾਉਂਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਤੇ ਸਿਖਿਆਰਥੀ ਅਤੇ ਸਾਰਾ ਸਟਾਫ ਹਾਜ਼ਰ ਸੀ।ਪ੍ਰੋਗਰਾਮ ਦੇ ਅਖੀਰ ਵਿਚ ਸਮੂੰਹ ਸਟਾਫ਼ ਅਤੇ ਸਿਖਿਆਰਥੀਆਂ ਦਾ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ ਗਿਆ।

