– ਇਸ ਸੜਕ ਦੇ ਕੰਮ ਮੁਕੰਮਲ ਹੋਣ ਨਾਲ ਰਾਹਗੀਰਾਂ ਨੂੰ ਮਿਲੇਗੀ ਵੱਡੀ ਰਾਹਤ – ਵਿਧਾਇਕ ਗਰੇਵਾਲ
ਲੁਧਿਆਣਾ:25 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਵਿਧਾਨ ਸਭਾ ਹਲਕਾ ਪੂਰਵੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਮੈਟਰ ਰੋਡ ਅਤੇ ਜੀਵਨ ਨਗਰ ਚੌਂਕ ਤੱਕ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ ।
ਇਸ ਮੌਕੇ ਤੇ ਹੋਰ ਜਾਣਕਾਰੀ ਦਿੰਦੇ ਹੋਏ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਦੱਸਿਆ ਕਿ ਇਲਾਕਾ ਵਾਸੀਆਂ ਦੀ ਪਿਛਲੇ ਸਮੇਂ ਤੋਂ ਮੰਗ ਨੂੰ ਦੇਖਦੇ ਹੋਏ ਅੱਜ ਇਕ ਕਰੋੜ 55 ਲੱਖ ਦੀ ਲਾਗਤ ਨਾਲ ਬਣਨ ਜਾ ਰਹੀ ਲੁੱਕ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ, ਇਹ ਮੈਟਰੋ ਰੋਡ ਤੋਂ ਜੀਵਨ ਨਗਰ ਚੌਂਕ ਤੱਕ ਜਾਏਗੀ ਅਤੇ ਇਸ ਸੜਕ ਦੇ ਕੰਮਾਂ ਨੂੰ ਆਉਣ ਵਾਲੇ ਦਿਨਾਂ ਚ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ । ਉਹਨਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਰਾਹਗੀਰਾਂ ਅਤੇ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਜਰੂਰੀ ਸਹੂਲਤਾਂ ਮੁਹਈਆ ਕਰਵਾਉਣਾ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੀ ਮੁੱਖ ਮਕਸਦ ਹੈ । ਇਸ ਮੌਕੇ ਤੇ ਹਾਜ਼ਰ ਇਲਾਕਾ ਵਾਸੀਆਂ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਉਣ ਲਈ ਉਹ ਸਭ ਇਲਾਕਾ ਵਾਸੀ ਉਹਨਾਂ ਦੇ ਧੰਨਵਾਦੀ ਹਨ ਅਤੇ ਹਮੇਸ਼ਾ ਲਈ ਰਿਣੀ ਰਹਿਣਗੇ । ਇਸ ਮੌਕੇ ਕੌਂਸਲਰ ਅਮਰਜੀਤ ਸਿੰਘ , ਰਮੇਸ਼ ਪਿੰਕਾ , ਸੰਦੀਪ ਮਿਸ਼ਰਾ , ਲੱਖਨ ਗਰੇਵਾਲ , ਅੰਸੂਲ , ਰਵਿੰਦਰ ਸਿੰਘ , ਹਨੀ ਅਗਰਵਾਲ , ਮੋਂਟੀ ਸੂਦ , ਪਰਮਜੀਤ ਕਾਲੜਾ , ਮੋਹਿਤ ਸ਼ਰਮਾ , ਦੀਪਕ , ਰਾਜਿੰਦਰ ਕੁਮਾਰ , ਮੋਟੂ , ਪਵਨ ਕੁਮਾਰ ਵੱਡੀ ਗਿਣਤੀ ਚ ਇਲਾਕਾ ਵਾਸੀ ਹਾਜ਼ਰ ਸਨ।

