ਫਰੀਦਕੋਟ/ਕੋਟਕਪੂਰਾ, 28 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੈਡੀਕਲ ਨਰਸਿੰਗ ਸਟਾਫ ਅਤੇ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਮੈਡੀਕਲ ਪਾਰਕ ਫਰੀਦਕੋਟ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਕਰੋਨਾ ਯੋਧਿਆਂ ਦੇ ਆਗੂ ਰਘਵੀਰ ਸਿੰਘ ਨੇ ਕੀਤੀ। ਮੈਡੀਕਲ ਆਗੂਆਂ ਵੱਲੋਂ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ 20 ਅਕਤੂਬਰ ਨੂੰ ਮੁਲਾਜ਼ਮ, ਪੈਨਸ਼ਨਰ, ਭਰਾਤਰੀ ਅਤੇ ਕਿਸਾਨ ਜਥੇਬੰਦੀਆਂ ਨਾਲ ਸਾਂਝੇ ਤੌਰ ‘ਤੇ ਮੀਟਿੰਗ ਕੀਤੀ ਗਈ ਸੀ, ਜਿਸ ਵਿੱਚ 21 ਅਕਤੂਬਰ ਨੂੰ ਕਰੋਨਾ ਯੋਧਿਆਂ ਵੱਲੋਂ ਕੀਤੀ ਜਾਣ ਵਾਲੀ ਹੜਤਾਲ ਮੁਲਤਵੀ ਕੀਤੀ ਸੀ ਅਤੇ ਮੈਨੇਜਮੈਂਟ ਨੂੰ ਕੁਝ ਦਿਨਾਂ ਦਾ ਸਮਾਂ ਦਿੱਤਾ ਗਿਆ ਸੀ ਕਿ ਕਰੋਨਾ ਯੋਧਿਆਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਪਰ ਅੱਜ ਤੱਕ ਮੈਨੇਜਮੈਂਟ ਵੱਲੋਂ ਕਰੋਨਾ ਯੋਧਿਆਂ ਦੀ ਜਥੇਬੰਦੀ ਨਾਲ ਗੱਲਬਾਤ ਕਰਨ ਦਾ ਕੋਈ ਸੁਨੇਹਾ ਨਹੀਂ ਆਇਆ, ਜਿਸ ਦੇ ਸਬੰਧ ਵਿੱਚ ਅੱਜ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਇੱਕ ਵਾਰ ਮੈਡੀਕਲ ਸੁਪਰਡੈਂਟ ਫਰੀਦਕੋਟ ਨਾਲ ਡੈਪੂਟੇਸ਼ਨ ਮੀਟਿੰਗ ਕੀਤੀ ਜਾਵੇਗੀ, ਜੇਕਰ ਫਿਰ ਵੀ ਮੈਨੇਜਮੈਂਟ ਵੱਲੋਂ ਕਰੋਨਾ ਯੋਧਿਆਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਭਰਾਤਰੀ ਅਤੇ ਕਿਸਾਨ ਜਥੇਬੰਦੀਆਂ ਨਾਲ ਦੁਬਾਰਾ ਮੀਟਿੰਗ ਕਰਕੇ ਤਿੱਖੇ ਸੰਘਰਸ਼ ਦੀ ਰੂਪ ਰੇਖਾ ਤੈਅ ਕੀਤੀ ਜਾਵੇਗੀ, ਜਿਸ ਦੀ ਜਿੰਮੇਵਾਰੀ ਮੈਡੀਕਲ ਮੈਨੇਜਮੈਂਟ ਫਰੀਦਕੋਟ ਦੀ ਹੋਵੇਗੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਤਿੰਦਰ ਕੁਮਾਰ ਪਸਸਫ ਸੂਬਾਈ ਆਗੂ, ਸਿਮਰਜੀਤ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਪਸਸਫ ਫਰੀਦਕੋਟ ਅਤੇ ਵੀਰਇੰਦਰ ਜੀਤ ਸਿੰਘ ਪੁਰੀ ਜ਼ਿਲ੍ਹਾ ਪ੍ਰਧਾਨ ਜਮਹੂਰੀ ਕਿਸਾਨ ਸਭਾ ਫਰੀਦਕੋਟ, ਮੈਡੀਕਲ ਦੇ ਆਗੂ ਅਤੇ ਵਰਕਰ ਸ਼ਾਮਿਲ ਹੋਏ।
