ਕੋਟਕਪੂਰਾ, 5 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਜਿਲਾ ਪੁਲਿਸ ਮੁਖੀ ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਦੀ ਰਹਿਨੁਮਾਈ ਹੇਠ ਮਿਲੇਨੀਅਮ ਵਰਲਡ ਸਕੂਲ ਪੰਜਗਰਾਈਂ ਖੁਰਦ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ ਸਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ। ਏਐਸਆਈ ਕੇਵਲ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਅਤੇ ਏਐਸਆਈ ਕੇਵਲ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਦੱਸਿਆ ਕਿ ਮੋਟਰ ਵਹੀਕਲ ਐਕਟ 2019 ਦੀ ਧਾਰਾ 199 ਏ ਅਤੇ 199 ਬੀ ਵਿੱਚ ਸੋਧ ਕੀਤੀ ਗਈ ਹੈ, ਨਾ-ਬਾਲਗ ਬੱਚੇ, ਜਿਨਾਂ ਦੀ ਉਮਰ 18 ਸਾਲ ਤੋਂ ਘੱਟ ਹੈ, ਦੋ ਪਹੀਆ ਅਤੇ ਚਾਰ ਪਹੀਆ ਵਹੀਕਲ ਨਾ ਚਲਾਉਣ ਸਬੰਧੀ ਜਾਗਰੂਕ ਕੀਤਾ। ਨਾ-ਬਾਲਗ ਬੱਚੇ ਜਿਨਾਂ ਦੀ ਉਮਰ 18 ਸਾਲ ਤੋਂ ਘੱਟ ਹੈ, ਦੋ ਪਹੀਆ ਜਾਂ ਚਾਰ ਪਹੀਆ ਵਹੀਕਲ ਚਲਾਉਂਦੇ ਫੜੇ ਜਾਣ ਉਪਰੰਤ ਬੱਚਿਆ ਦੇ ਮਾਤਾ-ਪਿਤਾ ਨੂੰ ਵੀ ਤਿੰਨ ਸਾਲ ਦੀ ਕੈਦ ਅਤੇ 25 ਹਜਾਰ ਰੁਪਏ ਜੁਰਮਾਨਾ ਹੋ ਸਕਦਾ ਹੈ। ਇਸੇ ਤਰਾਂ ਜੇਕਰ ਕੋਈ ਨਾ-ਬਾਲਗ ਬੱਚਾ ਕਿਸੇ ਪਾਸੋਂ ਦੋ ਪਹੀਆ ਜਾਂ ਚਾਰ ਪਹੀਆ ਵਾਹਨ ਮੰਗ ਕੇ ਚਲਾਉਂਦਾ ਹੈ ਤਾਂ ਉਸ ਵਹੀਕਲ ਦੇ ਮਾਲਕ ਖਿਲਾਫ ਵੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ ਸਬੰਧੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਸਾਰਿਆ ਨੂੰ ਫਰਿਸ਼ਤਾ 2024 ਸਕੀਮ ਸਬੰਧੀ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਸਟਾਫ ਮੋਗਾ, ਪਿ੍ਰੰਸੀਪਲ ਸਨੇਹ ਲਤਾ, ਮੈਨੇਜਰ ਜਸਕਰਨ ਸਿੰਘ, ਅਮਨਦੀਪ ਕੌਰ, ਜਸਪ੍ਰੀਤ ਸਿੰਘ, ਗੁਰਮੀਤ ਸਿੰਘ ਅਤੇ ਰਜੀਵ ਕੁਮਾਰ ਸਮੇਤ ਅਧਿਆਪਕਾਂ ਵੀ ਹਾਜਰ ਸਨ।
