*11 ਸਾਲ ਵਿੱਚ ਪੀ.ਐੱਮ. ਮੋਦੀ ਨੇ ਬਦਲੀ ਦੇਸ਼ ਦੀ ਨੁਹਾਰ : ਗੌਰਵ ਕੱਕੜ*
*11 ਸਾਲਾਂ ’ਚ ਮੋਦੀ ਸਰਕਾਰ ਦੀਆਂ ਨੀਤੀਆਂ ਦੁਨੀਆਂ ਲਈ ਬਣਿਆ ਰੋਲ ਮਾਡਲ : ਰਾਜਨ/ਰੰਗਾ*
ਕੋਟਕਪੂਰਾ, 16 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਭਾਰਤੀ ਜਨਤਾ ਪਾਰਟੀ ਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ ’ਤੇ ਚੱਲ ਰਹੇ ਪ੍ਰੋਗਰਾਮ ਇੱਕ ਰੁੱਖ ਮਾਂ ਦੇ ਨਾਮ ’ਤੇ ਤਹਿਤ ਅੱਜ ਜਿਲ੍ਹਾ ਪ੍ਰਧਾਨ ਗੌਰਵ ਕੱਕੜ ਦੀ ਅਗਵਾਈ ਹੇਠ ਭਾਜਪਾ ਯੂਵਾ ਮੋਰਚਾ ਦੇ ਸਾਥੀਆਂ ਨਾਲ ਮਿਲ ਕੇ ਰੁੱਖ ਲਾਇਆ ਗਿਆ। ਇਸ ਮੌਕੇ ਗੌਰਵ ਕੱਕੜ ਨੇ ਆਖਿਆ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਪਿਛਲੇ 11 ਸਾਲ ਵਿੱਚ ਜਿੰਨੇ ਵਿਕਾਸ ਕਾਰਜ ਕੀਤੇ ਹਨ, ਓਨੇ ਕੰਮ ਪਿਛਲੇ 70 ਸਾਲਾਂ ਵਿੱਚ ਕੋਈ ਨਹੀਂ ਕਰ ਸਕਿਆ। ਚਾਹੇ ਉਹ ਜਨ ਧਨ ਯੋਜਨਾ ਤਹਿਤ ਬੈਂਕ ਖਾਤੇ ਖੋਲ੍ਹਣਾ ਹੋਵੇ ਜਾਂ ਗਰੀਬਾਂ ਨੂੰ ਘਰ, ਪਖਾਨੇ ਅਤੇ ਗੈਸ ਸਿਲੰਡਰ ਦੇਣਾ ਹੋਵੇ, ਹਰ ਖੇਤਰ ਵਿੱਚ ਸ਼ਾਨਦਾਰ ਤਰੱਕੀ ਹੋਈ ਹੈ। ਅੱਜ ਪਿੰਡ ਤੇ ਸ਼ਹਿਰ ਦੀਆਂ ਸੜਕਾਂ ਵਿੱਚ ਫ਼ਰਕ ਕਰਨਾ ਮੁਸ਼ਕਿਲ ਹੋ ਗਿਆ ਹੈ, ਜੋ ਕਿ ਪ੍ਰਧਾਨ ਮੰਤਰੀ ਦੀ ਦੂਰਅੰਦੇਸ਼ੀ ਦਾ ਸਬੂਤ ਹੈ। ਵਾਈਸ ਪ੍ਰਧਾਨ ਰਾਜਨ ਨਾਰੰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਅਜੋਕੇ ਸਮੇਂ ਭਾਰਤ ਦੇਸ਼ ਦੁਨੀਆ ਦੀ ਚੌਥੀ ਅਰਥਵਿਵਸਥਾ ਬਣ ਗਿਆ ਹੈ ਤੇ ਵਿਕਸਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਵੱਲ ਅੱਗੇ ਵੱਧ ਰਿਹਾ ਹੈ। ਜਿਲ੍ਹਾ ਯੂਥ ਪ੍ਰਧਾਨ ਮਨਵੀਰ ਰੰਗਾ ਨੇ ਕਿਹਾ ਕਿ ਜਿਸ ਤਰ੍ਹਾਂ ਅੱਜ ਕੇਂਦਰ ਸਰਕਾਰ ਕੰਮ ਕਰ ਰਹੀ ਹੈ, ਉਹ ਵਿਕਾਸ ਦੇ ਨਵੇਂ ਆਯਾਮ ਸਥਾਪਿਤ ਕਰ ਰਹੀ ਹੈ ਅਤੇ 2047 ਤੱਕ ਵਿਕਸਤ ਭਾਰਤ ਦੇ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਦੇ ਸੰਕਲਪ ਨੂੰ ਅੱਗੇ ਵਧਾ ਰਹੀ ਹੈ। ਜਿਲ੍ਹਾ ਯੂਥ ਪ੍ਰਧਾਨ ਮਨਵੀਰ ਰੰਗਾ ਨੇ ਕਿਹਾ ਕਿ 11 ਸਾਲਾਂ ’ਚ ਕੇਂਦਰ ਸਰਕਾਰ ਨੇ ਆਖਰੀ ਵਿਅਕਤੀ ਤੱਕ ਸੇਵਾ, ਸੁਸ਼ਾਸਨ ਤੇ ਗਰੀਬ ਭਲਾਈ ਪ੍ਰਦਾਨ ਕਰਨ ਲਈ ਕਈ ਯੋਜਨਾਵਾਂ ਰਾਹੀਂ ਕੰਮ ਕੀਤਾ ਹੈ। ਉਹਨਾ ਕਿਹਾ ਕਿ ਪਿਛਲੇ ਦਹਾਕਿਆਂ ਤੋਂ ਲਟਕ ਰਹੇ ਕੰਮ ਪ੍ਰਧਾਨ ਮੰਤਰੀ ਨੇ ਪੂਰੇ ਕੀਤੇ। ਹਾਲ ਹੀ ਵਿੱਚ ਚਿਨਾਬ ਨਦੀ ਉੱਤੇ ਦੁਨੀਆ ਦਾ ਸਭ ਤੋਂ ਉੱਚਾ ਰੇਲ ਪੁਲ ਬਣਾ ਕੇ ਇਕ ਨਵਾਂ ਰਿਕਾਰਡ ਕਾਇਮ ਕੀਤਾ ਗਿਆ ਹੈ। ਧਾਰਾ 370 ਹਟਾ ਕੇ ਪਹਿਲਾਂ ਕਸ਼ਮੀਰ ਵਿੱਚ ਸ਼ਾਂਤੀ ਸਥਾਪਿਤ ਕੀਤੀ ਗਈ ਅਤੇ ਫਿਰ ਉੱਥੇ ਵਿਆਪਕ ਵਿਕਾਸ ਕਾਰਜ ਸ਼ੁਰੂ ਕੀਤੇ ਗਏ। ਮੁਕੇਸ਼ ਗਰਗ ਜਿਲ੍ਹਾ ਸੈਕਟਰੀ ਨੇ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ 11 ਸਾਲਾਂ ਦੇ ਕਾਰਜਕਾਲ ਦੌਰਾਨ ਗਰੀਬ ਕਿਸਾਨਾਂ, ਮਜ਼ਦੂਰਾਂ ਤੇ ਮੱਧਵਰਗੀ ਪਰਿਵਾਰਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਸੈਂਕੜੇ ਲੋਕ ਭਲਾਈ ਯੋਜਨਾਵਾਂ ਬਣਾਈਆਂ ਹਨ। ਪ੍ਰਧਾਨ ਮੰਤਰੀ ਆਵਾਸ ਯੋਜਨਾ, ਆਯੁਸ਼ਮਾਨ ਕਾਰਡ, ਕਿਸਾਨ ਸਨਮਾਨ ਨਿਧੀ, ਉੱਜਵਲਾ ਗੈਸ ਯੋਜਨਾ, ਸਵੱਛ ਭਾਰਤ ਅਭਿਆਨ, ਜਨ ਧਨ ਖਾਤੇ, ਮੁਫ਼ਤ ਅਨਾਜ ਵੰਡ ਆਦਿ ਸਕੀਮਾਂ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਹਰ ਖੇਤਰ ਵਿਚ ਸ਼ਾਨਦਾਰ ਤਰੱਕੀ ਕੀਤੀ ਹੈ ਅਤੇ ਉਹ ਨਾ ਸਿਰਫ਼ ਦੇਸ਼ ਦੇ ਸਗੋਂ ਦੁਨੀਆ ਦੇ ਸਭ ਤੋਂ ਪ੍ਰਸਿੱਧ ਨੇਤਾ ਵਜੋਂ ਉੱਭਰੇ ਹਨ। ਇਸ ਮੌਕੇ ਹੋਰਨਾ ਤੋਂ ਇਲਾਵਾ ਨਰੇਸ਼ ਗਰਗ, ਗੁਰਜੰਟ ਸ਼ਰਮਾ, ਮੰਡਲ ਪ੍ਰਧਾਨ ਖਾਰਾ ਪਵਨ ਸ਼ਰਮਾ, ਗਗਨ ਅਹੂਜਾ, ਅਮਿਤ ਮਿੱਤਲ, ਵਨੀਤ ਮਿੱਤਲ, ਗਗਨ ਤੇਹਰਪੁਰੀਆ, ਚੰਦ ਸਿੰਘ ਪੱਪੀ ਸਮੇਤ ਹੋਰ ਪਤਵੰਤੇ ਸੱਜਣ ਵੀ ਹਾਜਰ ਸਨ।