ਲੁਧਿਆਣਾ, 20 ਨਵੰਬਰ: (ਵਰਲਡ ਪੰਜਾਬੀ ਟਾਈਮਜ਼)
ਮੱਛੀ ਪਾਲਣ ਵਿਭਾਗ, ਪੰਜਾਬ ਵੱਲੋਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਸਜਾਵਟੀ ਮੱਛੀਆਂ ਦੀਆਂ ਵੱਖ-ਵੱਖ ਕਿਸਮਾਂ, ਉਨ੍ਹਾਂ ਦੇ ਪਾਲਣ-ਪੋਸ਼ਣ ਅਤੇ ਸਜਾਵਟੀ ਮੱਛੀ ਪਾਲਣ ਦੇ ਖੇਤਰ ਵਿੱਚ ਉਪਲਬਧ ਸੰਭਾਵਨਾਵਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਮਿਤੀ 23 ਨਵੰਬਰ 2026 ਤੋਂ ਸਹਾਇਕ ਡਾਇਰੈਕਟਰ ਮੱਛੀ ਪਾਲਣ, ਲੁਧਿਆਣਾ ਦੇ ਦਫ਼ਤਰ ਵਿਖੇ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ।
ਇਸ ਪ੍ਰਦਰਸ਼ਨੀ ਵਿੱਚ ਰੰਗ-ਬਿਰੰਗੀਆਂ ਅਤੇ ਵੱਖ-ਵੱਖ ਕਿਸਮਾਂ ਦੀਆਂ ਸਜਾਵਟੀ ਮੱਛੀਆਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ। ਇਸ ਰਾਹੀਂ ਵਿਦਿਆਰਥੀਆਂ ਨੂੰ ਜਲ-ਜੀਵਾਂ ਦੀ ਵਿਭਿੰਨਤਾ, ਜਲ-ਜੀਵਨ ਦੀ ਮਹੱਤਤਾ ਅਤੇ ਮੱਛੀ ਪਾਲਣ ਦੇ ਖੇਤਰ ਵਿੱਚ ਸਵੈ-ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ।
ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪ੍ਰਦਰਸ਼ਨੀ ਵਿੱਚ ਸ਼ਾਮਲ ਹੋਣ ਲਈ ਹਾਰਦਿਕ ਸੱਦਾ ਦਿੱਤਾ ਗਿਆ ਹੈ। ਪ੍ਰਦਰਸ਼ਨੀ ਸਵੇਰੇ 11:00 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਇਸ ਦਾ ਉਦੇਸ਼ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਮੱਛੀ ਪਾਲਣ ਪ੍ਰਤੀ ਰੁਚੀ ਪੈਦਾ ਕਰਨਾ ਹੈ।

