ਅੱਧਾ ਕਿੱਲੋ ਤੋਂ ਵੱਧ ਢਾਈ ਕਰੋੜ ਰੁਪਏ ਦੀ ਹੈਰੋਇਨ ਸਮੇਤ 2 ਨਸ਼ਾ ਤਸਕਰ ਕਾਬੂ
ਕੋਟਕਪੂਰਾ, 8 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਲਗਾਤਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਇਸੇ ਤਹਿਤ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦੇ ਹੋਏ ਥਾਣਾ ਸਾਦਿਕ ਵੱਲੋ 2 ਨਸ਼ਾ ਤਸਕਰਾਂ ਨੂੰ 522 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਗ੍ਰਿਫ਼ਤਾਰ ਦੌਸ਼ੀਆ ਦੀ ਪਛਾਣ ਸ਼ਮਸ਼ੇਰ ਸਿੰਘ ਅਤੇ ਗਗਨਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਦੋਵੇਂ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਹਨ। ਪੁਲਿਸ ਟੀਮਾਂ ਵੱਲੋਂ ਦੋਸ਼ੀਆਂ ਦੇ 2 ਮੋਬਾਇਲ ਫੋਨ ਵੀ ਕਬਜ਼ੇ ਵਿੱਚ ਲਏ ਗਏ ਹਨ। ਜਾਣਕਾਰੀ ਮੁਤਾਬਿਕ ਥਾਣਾ ਸਾਦਿਕ ਦੀ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਦਾਣਾ ਮੰਡੀ ਸਾਦਿਕ ਵਿਖੇ ਨੂੰ ਸ਼ਮਸ਼ੇਰ ਸਿੰਘ ਅਤੇ ਗਗਨਦੀਪ ਸਿੰਘ ਨੂੰ ਸ਼ੱਕ ਦੀ ਬਿਨਾਅ ਪਰ ਰੋਕ ਤਰਲੋਚਨ ਸਿੰਘ ਡੀ.ਐਸ.ਪੀ. (ਸਬ-ਡਵੀਜਨ) ਫਰੀਦਕੋਟ ਦੀ ਮੌਜੂਦਗੀ ਵਿੱਚ ਤਲਾਸ਼ੀ ਕੀਤੀ ਤਾਂ ਦੌਸ਼ੀ ਸ਼ਮਸ਼ੇਰ ਸਿੰਘ ਪਾਸੋਂ 258 ਗ੍ਰਾਮ ਹੈਰੋਇਨ ਅਤੇ ਦੋਸ਼ੀ ਗਗਨਦੀਪ ਸਿੰਘ ਪਾਸੋ 264 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਇਸ ਸਬੰਧੀ ਥਾਣਾ ਸਾਦਿਕ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21(ਸੀ)/61/85 ਤਹਿਤ ਮੁਕੱਦਮਾ ਨੰਬਰ 89 ਮਿਤੀ 6.07.2025 ਦਰਜ ਕੀਤਾ ਗਿਆ ਹੈ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਲਾਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਹਨਾਂ ਪਾਸੋ ਹੋਰ ਪੁੱਛਗਿੱਛ ਕੀਤੀ ਜਾ ਸਕੇ। ਗ੍ਰਿਫ਼ਤਾਰ ਦੌਸ਼ੀ ਗਗਨਦੀਪ ਸਿੰਘ ਖਿਲਾਫ ਪਹਿਲਾ ਵੀ ਚੋਰੀ ਅਤੇ ਹੋਰ ਸੰਗੀਨ ਧਰਾਵਾਂ ਤਹਿਤ ਮੁਕੱਦਮਾ ਦਰਜ ਹੈ, ਹੁਣ ਫਰੀਦਕੋਟ ਪੁਲਿਸ ਵੱਲੋਂ ਇਹਨਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਚ ਕੀਤੀ ਜਾ ਰਹੀ ਹੈ ਕਿ ਇਹ ਕਿਸ ਜਗਾ ਤੋ ਨਸ਼ੇ ਦੀ ਖੇਪ ਨੂੰ ਲੈ ਕੇ ਆਉਂਦੇ ਸੀ ਤੇ ਕਿੱਥੇ-ਕਿੱਥੇ ਇਹਨਾ ਵੱਲੋ ਇਸ ਨੂੰ ਸਪਲਾਈ ਕੀਤਾ ਜਾਣਾ ਸੀ। ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਜ਼ੋਰਦਾਰ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਤੋਂ ਇਲਾਵਾ ਉਨ੍ਹਾਂ ਦੇ ਪਿੱਛੇ ਮੌਜੂਦ ਨੈਟਵਰਕ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਿਆਂ ਦੀ ਤਸਕਰੀ ਸਬੰਧੀ ਜਾਣਕਾਰੀ ਮਿਲਣ ’ਤੇ ਫਰੀਦਕੋਟ ਪੁਲਿਸ ਨੂੰ ਸੂਚਨਾ ਦੇਣ, ਤਾਂ ਜੋ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।
ਗ੍ਰਿਫਤਾਰ ਦੇਸ਼ੀ ਦੇ ਖਿਲਾਫ ਪਹਿਲਾ ਦਰਜ ਮੁਕੱਦਮੇ
ਲੜੀ ਨੰ. ਦੋਸ਼ੀ ਸਬੰਧੀ ਵੇਰਵੇ ਪਹਿਲਾ ਦਰਜ ਮੁਕੱਦਮੇ
- ਸ਼ਮਸ਼ੇਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਫਤਹਿ ਚੱਕ, ਜ਼ਿਲ੍ਹਾ ਤਰਨਤਾਰਨ
- ਗਗਨਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਚੁਤਾਲਾ, ਜ਼ਿਲ੍ਹਾ ਤਰਨਤਾਰਨ
ਮੁਕੱਦਮਾ ਨੰਬਰ 131 ਮਿਤੀ 25.09.2024 ਅ/ਧ 109, 351(3), 191(3), 190, 25,27,54,59 ਬੀ.ਐਨ.ਐਸ ਥਾਣਾ ਸਦਰ ਤਰਨਤਾਰਨ।