166 ਗ੍ਰਾਮ ਹੈਰੋਇਨ ਅਤੇ ਕਾਰ ਸਮੇਤ ਨਸ਼ਾ ਤਸਕਰ ਕੀਤਾ ਕਾਬੂ : ਐਸਐਸਪੀ
ਕੋਟਕਪੂਰਾ, 5 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੇ ਨਿਰਦੇਸ਼ਾਂ ਅਧੀਨ ਚਲ ਰਹੀ ਫਰੀਦਕੋਟ ਜਿਲ੍ਹੇ ਅੰਦਰ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਵਿੱਚ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ. (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਅਵਤਾਰ ਸਿੰਘ ਡੀ.ਐਸ.ਪੀ. (ਇੰਨਵੈਸਟੀਗੇਸ਼ਨ) ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਇੱਕ ਹੋਰ ਵੱਡੀ ਸਫਲਤਾ ਹਾਸਿਲ ਕਰਦਿਆ ਸੀ.ਆਈ.ਏ. ਸਟਾਫ ਜੈਤੋ ਵੱਲੋਂ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ 1 ਦੋਸ਼ੀ ਨੂੰ 166 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਦੋਸ਼ੀ ਦੀ ਪਹਿਚਾਣ ਨਿਰਮਲ ਸਿੰਘ ਉਰਫ ਸਿੰਮਾ ਵਾਸੀ ਬਲਬੀਰ ਬਸਤੀ ਗਲੀ ਨੰਬਰ 8, ਫਰੀਦਕੋਟ ਹਾਲ ਡੋਗਰ ਬਸਤੀ ਫਰੀਦਕੋਟ ਵਜੋ ਹੋਈ ਹੈ। ਪੁਲਿਸ ਪਾਰਟੀ ਵੱਲੋਂ ਮੌਕੇ ਪਰ ਮੌਜੂਦ ਆਈ-20 ਕਾਰ ਨੂੰ ਵੀ ਕਬਜੇ ਵਿੱਚ ਲਿਆ ਗਿਆ ਹੈ। ਕਾਰਵਾਈ ਦੇ ਵੇਰਵਿਆ ਮੁਤਾਬਿਕ ਥਾਣੇਦਾਰ ਚਰਨਜੀਤ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਜੈਤੋ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਚੌਕ ਤੋ ਰੇਲਵੇ ਫਾਟਕ ਦੀ ਤਰਫ ਨੂੰ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਰਾਜਾ ਮਾਈਨਰ ਪਾਸ ਪੁੱਜੀ ਤਾਂ ਸੜਕ ਦੇ ਖੱਬੇ ਹੱਥ ਵਾਲੀ ਜਗਾ ਪਰ ਇੱਕ ਚਿੱਟੇ ਰੰਗ ਦੀ ਕਾਰ ਸ਼ੱਕੀ ਹਾਲਤ ਵਿੱਚ ਖੜੀ ਦਿਖਾਈ ਦਿੱਤੀ ਜਿਸ ਨੂੰ ਸ਼ੱਕ ਦੀ ਬਿਨਾਅ ਪਰ ਰੋਕ ਕੇ ਕਾਰ ਡਰਾਇਵਰ ਨਿਰਮਲ ਸਿੰਘ ਉਰਫ ਨਿੰਮਾ ਅਤੇ ਕਾਰ ਦੀ ਤਲਾਸ਼ੀ ਕੀਤੀ ਤਾਂ ਕਾਰ ਵਿੱਚੋ 166 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21(ਬੀ)/61/85 ਤਹਿਤ ਮੁਕੱਦਮਾ ਨੰਬਰ 06 ਮਿਤੀ 03.01.2026 ਦਰਜ ਰਜਿਸਟਰ ਕੀਤਾ ਗਿਆ ਹੈ। ਫਰੀਦਕੋਟ ਪੁਲਿਸ ਵੱਲੋਂ ਗ੍ਰਿਫਤਾਰ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਚ ਕੀਤੀ ਜਾ ਰਹੀ ਹੈ ਕਿ ਇਹ ਕਿਸ ਤੋ ਨਸ਼ੇ ਦੀ ਖੇਪ ਨੂੰ ਲੈ ਕੇ ਆਉਦਾ ਸੀ ਤੇ ਕਿੱਥੇ-ਕਿੱਥੇ ਇਸ ਵੱਲੋ ਇਸ ਨੂੰ ਸਪਲਾਈ ਕੀਤਾ ਜਾਣਾ ਸੀ। ਇਸ ਤੋ ਇਲਾਵਾ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਪਾਸੋ ਹੋਰ ਪੁੱਛਗਿੱਛ ਕੀਤੀ ਜਾ ਸਕੇ। ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਨੂੰ ਜੜ੍ਹ ਤੋ ਖਤਮ ਕਰਨ ਲਈ ਜ਼ੋਰਦਾਰ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਤੋਂ ਇਲਾਵਾ ਉਨ੍ਹਾਂ ਦੇ ਪਿੱਛੇ ਮੌਜੂਦ ਨੈਟਵਰਕ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਿਆਂ ਦੀ ਤਸਕਰੀ ਸਬੰਧੀ ਜਾਣਕਾਰੀ ਮਿਲਣ ‘ਤੇ ਫਰੀਦਕੋਟ ਪੁਲਿਸ ਨੂੰ ਸੂਚਨਾ ਦੇਣ, ਤਾਂ ਜੋ ਨਸ਼ਿਆਂ ਨੂੰ ਜੜ੍ਹ ਤੇ ਖਤਮ ਕੀਤਾ ਜਾ ਸਕੇ।
