ਇੱਕ ਹੋਰ ਵੱਡੀ ਕਾਰਵਾਈ ਦੌਰਾਨ 263 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
ਗ੍ਰਿਫਤਾਰ ਦੋਸ਼ੀ ਖਿਲਾਫ ਪਹਿਲਾਂ ਵੀ ਨਸ਼ੇ ਦੀ ਤਸਕਰੀ ਦੇ ਦੋ ਮਾਮਲੇ ਦਰਜ : ਐਸਐਸਪੀ
ਕੋਟਕਪੂਰਾ, 3 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੇ ਨਿਰਦੇਸ਼ਾਂ ਅਧੀਨ ਚਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਅਵਤਾਰ ਸਿੰਘ ਡੀ.ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾ ਹੇਠ ਸੀ.ਆਈ.ਏ. ਸਟਾਫ ਜੈਤੋ ਵੱਲੋਂ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ 01 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾ ਪਾਸੋ 263 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਗ੍ਰਿਫ਼ਤਾਰ ਦੋਸ਼ੀ ਦੀ ਪਹਿਚਾਣ ਸੁਖਜਿੰਦਰ ਸਿੰਘ ਉਰਫ ਬੱਬੀ ਵਜੋ ਹੋਈ ਹੈ, ਜੋ ਕਿ ਫਾਜਿਲਕਾ ਜਿਲ੍ਹਾ ਦੇ ਪਿੰਡ ਮੋਹਰ ਸਿੰਘ ਵਾਲਾ ਹਥਾਰ ਦਾ ਰਿਹਾਇਸ਼ੀ ਹੈ। ਪੁਲਿਸ ਪਾਰਟੀ ਵੱਲੋਂ ਮੌਕੇ ਪਰ ਮੌਜੂਦ 01 ਕਾਰ ਇੱਕ ਇਨੋਵਾ ਕਾਰ ਨੂੰ ਕਬਜੇ ਵਿੱਚ ਲਿਆ ਗਿਆ ਹੈ। ਜਾਣਕਾਰੀ ਮੁਤਾਬਿਕ ਮਿਤੀ 01 ਫਰਵਰੀ ਨੂੰ ਥਾਣੇਦਾਰ ਚਰਨਜੀਤ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਜੈਤੋ ਪੁਲਿਸ ਪਾਰਟੀ ਸਮੇਤ ਗਸਤ ਅਤੇ ਚੈਕਿੰਗ ਦੇ ਸਬੰਧ ਵਿੱਚ ਪਿੰਡ ਮੱਤਾ ਤੋ ਪਿੰਡ ਹਰੀ ਨੌ ਨੂੰ ਜਾ ਰਹੇ ਸੀ ਤਾਂ ਪੁਲ ਸੂਆ ਹਰੀ ਨੌ ਦੇ ਨਜਦੀਕ ਇੱਕ ਚਿੱਟੇ ਰੰਗ ਗੱਡੀ ਸੜਕ ਵਾਲੇ ਪਾਸੇ ਨੂੰ ਮੂੰਹ ਕਰਕੇ ਸ਼ੱਕੀ ਹਾਲਤ ਵਿੱਚ ਖੜੀ ਦਿਖਾਈ ਦਿੱਤੀ, ਜਿਸ ਨੂੰ ਸ਼ੱਕ ਦੀ ਬਿਨਾਹ ਪਰ ਚੈੱਕ ਕੀਤਾ ਤਾਂ ਉਸ ਵਿੱਚ ਦੋਸ਼ੀ ਸੁਖਜਿੰਦਰ ਸਿੰਘ ਉਰਫ ਬੱਬੀ ਬੈਠਾ ਮਿਲਿਆ, ਜਿਸ ਦੀ ਤਲਾਸ਼ੀ ਲਈ ਸ਼੍ਰੀ ਸੰਜੀਵ ਕੁਮਾਰ ਡੀ.ਐਸ.ਪੀ (ਸ:ਡ) ਕੋਟਕਪੂਰਾ ਮੌਕਾ ਪਰ ਪਹੁੰਚੇ। ਜਿੰਨਾ ਦੀ ਹਾਜਰੀ ਵਿੱਚ ਪੁਲਿਸ ਪਾਰਟੀ ਵੱਲੋਂ ਤਲਾਸ਼ੀ ਕਰਨ ਤੇ ਗੱਡੀ ਦੇ ਗੇਅਰ ਲੀਵਰ ਦੇ ਪਾਸੋ 263 ਗ੍ਰਾਮ ਹੈਰੋਇਨ ਸਮੇਤ ਬਰਾਮਦ ਹੋਈ। ਇਸ ਸਬੰਧੀ ਥਾਣਾ ਸਦਰ ਕੋਟਕਪੂਰਾ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21ਸੀ/61/85 ਐਨ:ਡੀ:ਪੀ:ਐਸ ਐਕਟ ਤਹਿਤ ਮੁਕੱਦਮਾ ਨੰਬਰ 24 ਮਿਤੀ 01.02.2026 ਦਰਜ ਰਜਿਸਟਰ ਕੀਤਾ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਜਦ ਦੋਸ਼ੀ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਇਹਨਾ ਦੇ ਖਿਲਾਫ ਇਸ ਤੋ ਪਹਿਲਾ ਵੀ ਨਸ਼ੇ ਦੀ ਤਸਕਰੀ ਸਬੰਧੀ 02 ਮੁਕੱਦਮੇ ਦਰਜ ਰਜਿਸਟਰ ਹਨ। ਫਰੀਦਕੋਟ ਪੁਲਿਸ ਵੱਲੋਂ ਦੋਸ਼ੀ ਦੇ ਨੈੱਟਵਰਕ, ਸਾਥੀਆਂ ਅਤੇ ਸਪਲਾਈ ਲਿੰਕਸ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ੇ ਦੇ ਇਸ ਗਿਰੋਹ ਨੂੰ ਪੂਰੀ ਤਰ੍ਹਾਂ ਬੇਨਕਾਬ ਕੀਤਾ ਜਾ ਸਕੇ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਬਾਰੀਕੀ ਨਾਲ ਜਾਚ ਕੀਤੀ ਜਾ ਸਕੇ। ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਨੂੰ ਜੜ੍ਹ ਤੋ ਖਤਮ ਕਰਨ ਲਈ ਜ਼ੋਰਦਾਰ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਤੋਂ ਇਲਾਵਾ ਉਨ੍ਹਾਂ ਦੇ ਪਿੱਛੇ ਮੌਜੂਦ ਨੈਟਵਰਕ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਿਆਂ ਦੀ ਤਸਕਰੀ ਸਬੰਧੀ ਜਾਣਕਾਰੀ ਮਿਲਣ ‘ਤੇ ਫਰੀਦਕੋਟ ਪੁਲਿਸ ਨੂੰ ਸੂਚਨਾ ਦੇਣ, ਤਾਂ ਜੋ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।

