ਕੋਟਕਪੂਰਾ, 14 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੀ ਆਮ ਆਦਮੀ ਪਾਰਟੀ ਨੇ ਜੰਗੀ ਨਸ਼ਿਆਂ ਵਿਰੁੱਧ ਮੁਹਿੰਮ ਤੋਂ ਬਾਅਦ ਸੂਬੇ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਜੰਗੀ ਪੱਧਰ ’ਤੇ ਹੁਣ ਨਸ਼ਾ ਮੁਕਤੀ ਮੋਰਚਾ ਸ਼ੁਰੂ ਕੀਤਾ ਹੈ। ਇਸੇ ਲੜੀ ਤਹਿਤ ਸਰਕਾਰ ਨੇ ‘ਹਾਰੇਗਾ ਨਸ਼ਾ-ਜਿੱਤੇਗਾ ਪੰਜਾਬ’ ਦਾ ਨਾਅਰਾ ਵੀ ਦਿੱਤਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਪੰਜਾਬ ਵੱਲੋਂ ‘ਨਸ਼ਾ ਮੁਕਤੀ ਮੋਰਚਾ’ ਲਈ ਸਾਰੇ ਜ਼ਿਲਿ੍ਹਆਂ ਵਿੱਚ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਹਾਈਕਮਾਂਡ ਵਲੋਂ ਅੱਜ ਜਾਰੀ ਹੋਈ ਸੂਚੀ ਮੁਤਾਬਿਕ ਰਣਜੀਤ ਰਾਣਾ ਅਤੇ ਸੁਖਦੀਪ ਸਿੰਘ ਗਿੱਲ ਨੂੰ ਨਸ਼ਾ ਮੁਕਤੀ ਮੋਰਚਾ ਲਈ ਹਲਕਾ ਵਾਈਸ ਕੋਆਰਡੀਨੇਟਰ ਕੋਟਕਪੂਰਾ ਨਿਯੁਕਤ ਕੀਤਾ ਗਿਆ। ਉਹਨਾ ਅੱਗੇ ਦੱਸਿਆ ਕਿ ਬਹੁਤ ਜਲਦ ਨਸ਼ਾ ਮੁਕਤੀ ਮੋਰਚਾ ਦਾ ਅਗਲਾ ਪੜਾਅ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਤੇ ਆਮ ਆਦਮੀ ਪਾਰਟੀ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਬਹੁਤ ਸੰਜੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦਾ ਪਹਿਲਾ ਪੜਾਅ ਸਾਡਾ ਬਹੁਤ ਸ਼ਾਨਦਾਰ ਰਿਹਾ ਤੇ ਦੂਜਾ ਪੜਾਅ ਵੀ ਪੂਰੀ ਲਗਨ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਸ ਮੌਕੇ ਹਲਕਾ ਕੋਟਕਪੂਰਾ ਦੇ ਕੋਆਰਡੀਨੇਟਰ ਰਾਜਪਾਲ ਸਿੰਘ ਢੁੱਡੀ ਨੇ ਰਣਜੀਤ ਰਾਣਾ ਅਤੇ ਸੁਖਦੀਪ ਸਿੰਘ ਗਿੱਲ ਨੂੰ ਨਸ਼ਾ ਮੁਕਤੀ ਮੋਰਚਾ ਲਈ ਹਲਕਾ ਵਾਈਸ ਕੋਆਰਡੀਨੇਟਰ ਨਿਯੁਕਤ ਕਰਨ ’ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਉਹਨਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਭਗਵੰਤ ਸਿੰਘ ਮਾਨ, ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਆਦਿ ਦਾ ਧੰਨਵਾਦ ਕਰਦਿਆਂ ਕੀਤਾ। ਇਸ ਨਿਯੁਕਤ ਬਦਲੇ ਉਹਨਾ ਨੂੰ ਵਧਾਈ ਦੇਣ ਵਾਲਿਆਂ ਵਿੱਚ ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫਰੀਦਕੋਟ, ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਫਰੀਦਕੋਟ, ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਗੁਰਤੇਜ ਸਿੰਘ ਖੋਜਾ ਜ਼ਿਲ੍ਹਾ ਪ੍ਰਧਾਨ, ਸੁਖਵੰਤ ਸਿੰਘ ਪੱਕਾ ਜ਼ਿਲ੍ਹਾ ਯੂਥ ਪ੍ਰਧਾਨ, ਅਮਨਦੀਪ ਸਿੰਘ ਸੰਧੂ ਪੀ.ਏ., ਗੁਰਦੀਪ ਸ਼ਰਮਾ, ਗੁਰਮੀਤ ਸਿੰਘ ਗਿੱਲ ਧੂੜਕੋਟ ਆਦਿ ਵੀ ਹਾਜਰ ਸਨ।