ਫ਼ਰੀਦਕੋਟ, 31 ਮਾਰਚ (ਵਰਲਡ ਪੰਜਾਬੀ ਟਾਈਮਜ਼)
ਬਾਬਾ ਸ਼ੇਖ ਫਰੀਦ ਜੀ ਦੀ ਚਰਨ–ਛੋਹ ਪ੍ਰਾਪਤ ਪਵਿੱਤਰ ਨਗਰੀ ਫ਼ਰੀਦਕੋਟ ਵਿਖੇ ਰਾਣਾ ਗੁਰਜੀਤ ਸਿੰਘ ਵਿਧਾਇਕ ਕਪੂਰਥਲਾ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਏ। ਇਸ ਮੌਕੇ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ, ਫ਼ਰੀਦਕੋਟ ਦੇ ਪ੍ਰੈਜੀਡੈਂਟ ਸਿਮਰਜੀਤ ਸਿੰਘ ਸੇਖੋਂ ਨੇ ਉਹਨਾਂ ਦਾ ਤਹਿ ਦਿਲੋਂ ਸਵਾਗਤ ਕੀਤਾ। ਟਿੱਲਾ ਬਾਬਾ ਫਰੀਦ ਜੀ ਦੇ ਹੈੱਡ ਗ੍ਰੰਥੀ ਵੱਲੋਂ ਰਾਣਾ ਗੁਰਜੀਤ ਸਿੰਘ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਸਨਮਾਨਿਤ ਹੋਣ ਉਪਰੰਤ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਉਹ ਬਾਬਾ ਫਰੀਦ ਜੀ ਦੇ ਇਸ ਪਾਵਨ ਅਸਥਾਨ ’ਤੇ ਆ ਕੇ ਬਹੁਤ ਹੀ ਖੁਸ਼ੀ ਮਹਿਸੂਸ ਕਰ ਰਹੇ ਹਨ।

