ਕੋਟਕਪੂਰਾ, 1 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਕੋਟਕਪੂਰਾ ਵੱਲੋਂ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਨੇੜੇ ਪੁਰਾਣਾ ਕਿਲ੍ਹਾ ਵਿਖੇ ਨਵਾਂ ਸਾਲ 2026 ਦਾ ਕੈਲੰਡਰ ਜਾਰੀ ਕੀਤਾ ਗਿਆ। ਸੁਸਾਇਟੀ ਦੇ ਪ੍ਰਧਾਨ ਮਾਸਟਰ ਅਸ਼ੋਕ ਕੌਸ਼ਲ, ਮੀਤ ਪ੍ਰਧਾਨ ਪ੍ਰੇਮ ਚਾਵਲਾ, ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮ ਨਾਥ ਅਰੋੜਾ, ਮੁੱਖ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ ਅਤੇ ਸਹਾਇਕ ਵਿੱਤ ਸਕੱਤਰ ਤਰਸੇਮ ਨਰੂਲਾ ਆਦਿ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਪਿਛਲੇ 8 ਸਾਲਾਂ ਤੋਂ ਲਗਾਤਾਰ ਪ੍ਰੋਫੈਸਰ ਹਰਬੰਸ ਸਿੰਘ ਪਦਮ ਦੀ ਅਣਥੱਕ ਮਿਹਨਤ ਸਦਕਾ ਕੈਲੰਡਰ ਜਾਰੀ ਕੀਤਾ ਜਾ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਇਸ ਕੈਲੰਡਰ ਵਿੱਚ ਆਜ਼ਾਦੀ ਸੰਗਰਾਮ ਦੇ ਮਹਾਨ ਨਾਇਕਾਂ ਜਿਵੇਂ ਕਿ ਸ਼ਹੀਦ ਊਧਮ ਸਿੰਘ, ਸ਼ਹੀਦ ਏ ਆਜ਼ਮ ਸ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ, ਚੰਦਰ ਸ਼ੇਖਰ ਆਜ਼ਾਦ, ਸ਼ਹੀਦ ਕਰਤਾਰ ਸਿੰਘ ਸਰਾਭਾ, ਬਾਬਾ ਸੋਹਣ ਸਿੰਘ ਭਕਨਾ, ਗ਼ਦਰੀ ਬੀਬੀ ਗੁਲਾਬ ਕੌਰ ਅਤੇ ਦੁਰਗਾ ਭਾਬੀ ਦੀਆਂ ਤਸਵੀਰਾਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸੁਸਾਇਟੀ ਦੇ ਉਦੇਸ਼ ਵਾਤਾਵਰਨ ਸਿੱਖਿਆ, ਲੋਕ ਸੇਵਾ, ਅਕਾਦਮਿਕ ਸਨਮਾਨ, ਦੇਸ਼ ਭਗਤੀ, ਨੈਤਿਕ ਸਿੱਖਿਆ, ਸਮਰਪਣ, ਪੰਜਾਬੀ ਬੋਲੀ ਅਤੇ ਸ਼ਖਸ਼ੀਅਤ ਉਸਾਰੀ ਨੂੰ ਵਿਕਸਿਤ ਕਰਨਾ ਛਾਪੇ ਗਏ ਹਨ। ਕੈਲੰਡਰ ਜਾਰੀ ਕਰਨ ਦੀ ਰਸਮ ਸਮੇਂ ਜਸਵੰਤ ਸਿੰਘ ਸੇਵਾ ਮੁਕਤ ਚੀਫ ਮੈਨੇਜਰ ਸਟੇਟ ਬੈਂਕ ਆਫ ਇੰਡੀਆ ਚੰਡੀਗੜ੍ਹ, ਡਾ. ਮਨਜੀਤ ਸਿੰਘ ਢਿੱਲੋ, ਗੁਰਚਰਨ ਸਿੰਘ ਮਾਨ, ਮੁਖਤਿਆਰ ਸਿੰਘ ਮੱਤਾ, ਇਕਬਾਲ ਸਿੰਘ ਮੰਘੇੜਾ, ਪ੍ਰਿੰਸੀਪਲ ਸੰਦੀਪ ਕੌਰ ਔਲਖ, ਅਮਰਜੀਤ ਕੌਰ ਛਾਬੜਾ, ਪ੍ਰਿੰਸੀਪਲ ਕੁਲਵਿੰਦਰ ਕੌਰ, ਮਦਨ ਲਾਲ ਸ਼ਰਮਾ ਸੰਧਵਾਂ, ਬਲਵਿੰਦਰ ਸਿੰਘ ਸਿੱਧੂ, ਸੁਖਮੰਦਰ ਸਿੰਘ ਰਾਮਸਰ, ਨਾਹਰ ਸਿੰਘ ਗਿੱਲ, ਹਰਦੇਵ ਸਿੰਘ ਗਿੱਲ ਹਰਨੇਕ ਸਿੰਘ ਸਾਹੋਕੇ, ਮਲਕੀਤ ਸਿੰਘ ਢਿੱਲਵਾਂ ਕਲਾਂ, ਹਰਦੀਪ ਸਿੰਘ ਫਿੱਡੁ ਭਲਵਾਨ, ਕਰਮਜੀਤ ਸਿੰਘ ਸਰਾਂ, ਹਰਸਿਮਰਨਜੀਤ ਕੌਰ, ਅਮੋਲਕ ਸਿੰਘ ਸਿੱਧੂ, ਅਮਨਦੀਪ ਕੌਰ, ਸਤਵਿੰਦਰ ਸਿੰਘ ਅਤੇ ਰਾਕੇਸ਼ ਕੁਮਾਰ ਆਦਿ ਵੀ ਹਾਜ਼ਰ ਸਨ।
