ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੈਰਿਟ ਸੂਚੀ ਵਿੱਚ ਆਏ ਅਤੇ ਹੋਣਹਾਰ ਵਿਦਿਆਰਥੀ ਸਨਮਾਨਤ
ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨਾ ਸਮੇਂ ਦੀ ਮੁੱਖ ਲੋੜ : ਮੈਡਮ ਅੰਜਨਾ ਕੌਸ਼ਲ
ਵਿਦਿਆਰਥੀ ਨਸ਼ਿਆਂ ਦੀ ਅਲਾਮਤਾਂ ਤੋਂ ਦੂਰ ਰਹਿਣ : ਗੁਰਚਰਨ ਸਿੰਘ ਬਰਾੜ

ਕੋਟਕਪੂਰਾ, 31 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਸਥਾਨਕ ਪੀ.ਐਮਸ਼੍ਰੀ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਵਿਖੇ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਕੋਟਕਪੂਰਾ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ ਅਤੇ ਦਸਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਵਿੱਚ ਮੈਰਿਟ ਸੂਚੀ ਵਿੱਚ ਆਉਣ ਵਾਲੇ 7 ਵਿਦਿਆਰਥੀਆਂ ਅਤੇ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਗਮ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਮੈਡਮ ਅੰਜਨਾ ਕੌਸ਼ਲ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਅਤੇ ਸੈਕੰਡਰੀ) ਫਰੀਦਕੋਟ ਅਤੇ ਵਿਸ਼ੇਸ਼ ਮਹਿਮਾਨ ਵਜੋਂ ਗੁਰਚਰਨ ਸਿੰਘ ਬਰਾੜ ਨਾਇਬ ਤਹਿਸੀਲਦਾਰ ਕੋਟਕਪੂਰਾ ਸ਼ਾਮਲ ਹੋਏ।ਸਮਾਗਮ ਨੂੰ ਸੰਬੋਧਨ ਕਰਦਿਆਂ ਸੁਸਾਇਟੀ ਦੇ ਮੀਤ ਪ੍ਰਧਾਨ ਪ੍ਰੇਮ ਚਾਵਲਾ, ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮਨਾਥ ਅਰੋੜਾ, ਮੁੱਖ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ, ਪ੍ਰੋ. ਹਰਬੰਸ ਸਿੰਘ ਪਦਮ ਨੇ ਸ਼ਹੀਦ ਊਧਮ ਸਿੰਘ ਜੀ ਦੇ ਧਰਮ ਨਿਰਪੱਖਤਾ ਵਾਲੇ ਸਿਧਾਂਤ ਅਤੇ ਆਜ਼ਾਦੀ ਸੰਗਰਾਮ ਵਿੱਚ ਪਾਏ ਗਏ ਯੋਗਦਾਨ ਸਬੰਧੀ ਅਤੇ ਹੋਰ ਵੱਖ ਵੱਖ ਵਿਸ਼ਿਆਂ ਤੇ ਆਪਣੇ ਵਿਚਾਰ ਪੇਸ਼ ਕੀਤੇ।ਸਮਾਗਮ ਦੇ ਮੁੱਖ ਮਹਿਮਾਨ ਮੈਡਮ ਅੰਜਨਾ ਕੌਸ਼ਲ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਵਿੱਚ ਸਖ਼ਤ ਮਿਹਨਤ ਕਰਨ ਦਾ ਰਾਹ ਅਪਣਾਉਣ ਦਾ ਸੱਦਾ ਦਿੱਤਾ।ਉਹਨਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਅੱਜ ਸਮੇਂ ਦੀ ਮੁੱਖ ਲੋੜ ਬਣ ਗਿਆ ਹੈ। ਉਹਨਾਂ ਕਿਹਾ ਕਿ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਵਰਗੀਆਂ ਸਮਾਜਸੇਵੀ ਸੰਸਥਾਵਾਂ ਇਸ ਮਕਸਦ ਲਈ ਆਪਣਾ ਮਹੱਤਵਪੂਰਨ ਯੋਗਦਾਨ ਵੀ ਪਾ ਰਹੀਆਂ ਹਨ। ਸਮਾਗਮ ਦੇ ਵਿਸ਼ੇਸ਼ ਮਹਿਮਾਨ ਗੁਰਚਰਨ ਸਿੰਘ ਬਰਾੜ ਨਾਇਬ ਤਹਿਸੀਲਦਾਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿਣ ਤੋਂ ਦੂਰ ਰਹਿਣ ਅਤੇ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ।ਸਕੂਲ ਦੇ ਮੁੱਖ ਅਧਿਆਪਕ ਮੁਨੀਸ਼ ਕੁਮਾਰ ਛਾਬੜਾ ਨੇ ਸੋਸਾਇਟੀ ਅਤੇ ਸਾਰੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਸਾਇਟੀ ਦੇ ਮੁੱਖ ਆਹੁਦੇਦਾਰ ਮੁਖ਼ਤਿਆਰ ਸਿੰਘ ਮੱਤਾ, ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ, ਸੁਪਰਡੈਂਟ ਸੁਰਿੰਦਰ ਸਿੰਘ ਸਦਿਓੜਾ, ਮਦਨ ਲਾਲ ਸ਼ਰਮਾ, ਡਾ. ਦੇਵ ਰਾਜ, ਡਾ. ਅਰਸ਼ਪ੍ਰੀਤ ਸਿੰਘ ਸਿੱਧੂ, ਲੈਕ. ਵਿਨੋਦ ਧਵਨ, ਜਸਕਰਨ ਸਿੰਘ ਭੱਟੀ, ਕੁਲਬੀਰ ਸਿੰਘ ਮੱਕੜ, ਪਰਮਜੀਤ ਸਿੰਘ ਪੰਮਾ ਮੱਕੜ, ਟਿੰਕੂ ਕੁਮਾਰ ਪੱਤਰਕਾਰ, ਦਿਲਪ੍ਰੀਤ ਸਿੰਘ ਬੱਬੂ, ਨਾਹਰ ਸਿੰਘ ਗਿੱਲ ਅਤੇ ਸਕੂਲ ਦੇ ਸਮੂਹ ਸਟਾਫ ਮੈਂਬਰਜ਼ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਸੁਸਾਇਟੀ ਵਲੋਂ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੂੰ ਯਾਦਗਾਰੀ ਚਿੰਨ ਨਾਲ ਸਨਮਾਨਿਤ ਕੀਤਾ ਗਿਆ।

