ਕੋਟਕਪੂਰਾ, 22 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਰਿਸ਼ੀ ਮਾਡਲ ਸਕੂਲ ਪੰਜਗਰਾੲੀਂ ਕਲਾਂ ਵਿੱਚ ਦੀਵਾਲੀ ਦੇ ਤਿਉਹਾਰ ਮੌਕੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਸਕੂਲ ਦੇ ਚਾਰ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ਼ ਭਾਗ ਲਿਆ। ਮੁਕਾਬਿਲਆਂ ਵਿੱਚ ਡਾ. ਏ.ਪੀ.ਜੇ. ਅਬਦੁਲ ਕਲਾਮ ਹਾਊਸ ਦੀਆਂ ਵਿਦਿਆਰਥਣਾਂ ਜਸਪਦੀਪ ਕੌਰ, ਮਹਿਕ ਅਤ ਵਿਲੀਅਮਜੀਤ ਕੌਰ ਵੱਲੋਂ ਬਣਾਈ ਗਈ ਰੰਗੋਲੀ ਨੇ ਪਹਿਲਾ, ਸੁਨੀਤਾ ਵਿਲੀਅਮ ਹਾਊਸ ਦੀ ਵਿਦਿਆਰਥਣਾਂ ਖੁਸ਼ਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਸ਼ਭਕੀਰਤ ਕੌਰ ਬਰਾੜ ਅਤੇ ਡਾ. ਹਰਗੋਬਿੰਦ ਖੁਰਾਣਾ ਹਾਊਸ ਦੀਆਂ ਵਿਦਿਆਰਥਣਾਂ ਏਕਨੂਰ ਕੌਰ ਢਿੱਲੋਂ, ਕਰਨਪ੍ਰੀਤ ਕੌਰ ਅਤੇ ਅਰਸ਼ਦੀਪ ਕੌਰ ਨੇ ਦੂਜਾ ਅਤੇ ਕਲਪਨਾ ਚਾਵਲਾ ਹਾਊਸ ਦੀਆਂ ਵਿਦਿਆਰਥਣਾਂ ਗੁਰਨੂਰ ਕੌਰ, ਜਸਲੀਨ ਕੌਰ ਅਤੇ ਰੁਪਿੰਦਰ ਕੌਰ ਦੀ ਰੰਗੋਲੀ ਨੇ ਤੀਜਾ ਸਥਾਨ ਹਾਸਲ ਕੀਤਾ। ਮੁਕਾਬਲਿਆਂ ਦੇ ਅਖ਼ੀਰ ’ਚ ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪਿ੍ਰੰਸੀਪਲ ਗਗਨਦੀਪ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਪਰੋਕਤ ਤੋਂ ਇਲਾਵਾ ਪਰਦੀਪ ਸਿੰਘ ਚਹਿਲ, ਵਾਈਸ ਪਿ੍ਰੰਸੀਪਲ ਸੁਖਮੰਦਰ ਸਿੰਘ ਬਰਾੜ, ਉਪਿੰਦਰ ਕੌਰ, ਮਨਦੀਪ ਸਿੰਘ ਕੈਂਥ, ਸਰਬਜੀਤ ਕੌਰ, ਮਨਜੀਤ ਸਿੰਘ (ਚਾਰੇ ਹਾਊਸ ਇੰਚਾਰਜ) ਅਤੇ ਸਟਾਫ਼ ਮੈਂਬਰ ਵੀ ਹਾਜ਼ਰ ਸਨ।