ਕੋਟਕਪੂਰਾ, 13 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਰੈੱਡ ਕਰਾਸ ਸੁਸਾਇਟੀ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਇੰਡੀਅਨ ਰੈੱਡ ਕਰਾਸ ਸੁਸਾਇਟੀ ਫਰੀਦਕੋਟ ਮੈਡਮ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਰੈੱਡ ਕਰਾਸ ਭਵਨ ਵਿਖੇ ਫਸਟ ਏਡ ਟ੍ਰੇਨਿੰਗ ਸਬੰਧੀ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਰੈੱਡ ਕਰਾਸ ਮਨਦੀਪ ਸਿੰਘ ਮੌਂਗਾ ਨੇ ਦੱਸਿਆ ਕਿ ਇਸ ਟ੍ਰੇਨਿੰਗ ਕੈਂਪ ਵਿੱਚ 30 ਸਿਖਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਕੈਂਪ ਵਿੱਚ ਫਸਟ ਏਡ ਦੇ ਮੁੱਢਲੇ ਉਦੇਸ਼, ਸੀ.ਪੀ.ਆਰ, ਲਹੂ ਦੇ ਵਹਿਣ ਨੂੰ ਰੋਕਣ, ਬੇਹੋਸ਼ੀ, ਗਰਮੀ ਜਾ ਲੂ ਲੱਗਣ, ਹੱਡੀਆਂ ਦੇ ਟੁੱਟਣ ਸਬੰਧੀ, ਜਹਿਰੀਲੇ ਜੀਵ ਜੰਤੂਆ ਦੇ ਡੰਗਣ, ਫੱਟੜਾਂ ਅਤੇ ਮਰੀਜਾਂ ਨੂੰ ਸਹੀ ਤਰੀਕੇ ਨਾਲ ਫਸਟ ਏਡ ਦੇਣ ਦੀ ਟ੍ਰੇਨਿੰਗ ਫਸਟ ਏਡ ਲੈਕਚਰਾਰ ਰਾਜੀਵ ਮਲਿਕ ਦੁਆਰਾ ਦਿੱਤੀ ਗਈ। ਉਨ੍ਹਾਂ ਚਾਹਵਾਨ ਨੋਜਵਾਨਾਂ ਨੂੰ ਸੱਦਾ ਦਿੱਤਾ ਕਿ ਵੱਧ ਤੋਂ ਵੱਧ ਰਜਿਸ਼ਟਰੇਸ਼ਨ ਕਰਵਾਈ ਜਾਵੇ।