
ਬਠਿੰਡਾ 28 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਬੀਤੇ ਦਿਨੀਂ ਪ੍ਰੋ. ਬੀਰ ਇੰਦਰ ਅਤੇ ਗੁਰਜੀਤ ਹੈਰੀ ਢਿੱਲੋਂ ਨੂੰ ਰਾਸ਼ਟਰੀ ਪੱਧਰ ਦੇ ‘ਨੈਸ਼ਨਲ ਸੇਵ ਹਿਊਮੈਨਿਟੀ ਐਵਾਰਡ’ ਸੀਜ਼ਨ-2 ਨਾਲ ਸਨਮਾਨਿਤ ਕੀਤਾ ਗਿਆ। ਇਸ ਸ਼ਾਨਦਾਰ ਐਵਾਰਡ ਸਮਾਰੋਹ ਦਾ ਆਯੋਜਨ ਪੰਜਾਬ ਦੀ ਨਾਮਵਰ ਸਮਾਜ ਸੇਵੀ ਸੰਸਥਾ ਹੈਲਪ ਫ਼ਾਰ ਨੀਡੀ ਫਾਊਂਡੇਸ਼ਨ ਵੱਲੋਂ ਡੀ.ਏ.ਵੀ. ਕਾਲਜ ਬਠਿੰਡਾ ਵਿਖੇ ਕੀਤਾ ਗਿਆ, ਜਿਸ ਵਿੱਚ ਪੂਰੇ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਸਮਾਜ-ਸੇਵੀਆਂ, ਖ਼ੂਨਦਾਨੀਆਂ ਅਤੇ ਸਬੰਧਤ ਵਿਅਕਤੀਆਂ ਤੇ ਸੰਸਥਾਵਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਪ੍ਰਸਿੱਧ ਰਾਜਨੀਤਿਕ, ਧਾਰਮਿਕ, ਸਮਾਜਿਕ ਸਖ਼ਸ਼ੀਅਤਾਂ ਸ਼ਾਮਿਲ ਹੋਈਆਂ, ਜਿਨ੍ਹਾਂ ਵਿੱਚ ਸ. ਜਗਰੂਪ ਸਿੰਘ ਗਿੱਲ, ਐੱਮ.ਐੱਲ.ਏ. ਬਠਿੰਡਾ (ਸ਼ਹਿਰੀ), ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਸਰੂਪ ਚੰਦ ਸਿੰਗਲਾ, ਜ਼ਿਲ੍ਹਾ ਭਾਜਪਾ ਯੁਵਾ ਮੋਰਚਾ ਪ੍ਰਧਾਨ ਗੌਰਵ ਨਿਧਾਨੀਆਂ ਅਤੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਵੱਖ-ਵੱਖ ਰਾਜਾਂ ਦੇ ਬੱਚਿਆਂ ਦੁਆਰਾ ਰੰਗਾਰੰਗ ਅਤੇ ਸੱਭਿਆਚਾਰਕ ਪ੍ਰੋਗਰਾਮ ਨਾਲ ਦਰਸ਼ਕਾਂ ਦਾ ਮਨ ਮੋਹਿਆ ਅਤੇ ਵਿਸ਼ਾਲ ਖੂਨਦਾਨ ਕੈਂਪ ਵੀ ਲਗਾਇਆ ਗਿਆ । ਮੰਚ ਸੰਚਾਲਨ ਰਿਸ਼ੀ ਦੇਸ ਰਾਜ ਸ਼ਰਮਾ ਨੇ ਬਾਖ਼ੂਬੀ ਢੰਗ ਨਾਲ ਨਿਭਾਇਆ। ਫਾਊਂਡੇਸ਼ਨ ਦੇ ਮੁਖੀ ਅਤੇ ਪ੍ਰਸਿੱਧ ਸਮਾਜ ਸੇਵੀ ਸ਼੍ਰੀ ਆਨੰਦ ਜੈਨ ਅਤੇ ਸਮੁੱਚੀ ਟੀਮ ਦੇ ਅਣਥੱਕ ਯਤਨਾਂ ਸਦਕਾ ਇਹ ਰਾਸ਼ਟਰੀ ਪੱਧਰ ਦਾ ਐਵਾਰਡ ਸਮਾਰੋਹ ਸਫ਼ਲਤਾ ਪੂਰਵਕ ਹੋ ਨਿਬੜਿਆ। ਸਮਾਰੋਹ ਇਸ ਮੌਕੇ ਪ੍ਰਸਿੱਧ ਸਮਾਜ ਸੇਵੀ ਅਤੇ ਕਿਸਾਨ ਯੂਨੀਅਨ ਏਕਤਾ (ਫ਼ਤਿਹ) ਯੂਨੀਅਨ ਦੇ ਪੰਜਾਬ ਪ੍ਰਧਾਨ ਸ਼ਰਨਜੀਤ ਸਿੰਘ ਢਿੱਲੋਂ, ਹਰਜੀਤ ਸਿੰਘ, ਅਮਰੀਕ ਸਿੰਘ, ਸਾਗਰ, ਸੰਦੀਪ ਜੋਸ਼ੀ ਅਤੇ ਮਨਮੋਹਨ ਸਿੰਘ ਅਤੇ ਸਮੁੱਚੀ ਟੀਮ ਵੀ ਨਾਲ ਸੀ ।