ਫਰੀਦਕੋਟ , 3 ਮਈ (ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿੱਚ ਮਾਨਯੋਗ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਮਿਸ ਹਰਬੰਸ ਜੱਸੀ ਬੀ.ਏ.ਐਲ਼.ਐਲ.ਬੀ ਭਾਗ-ਤੀਜਾ ਦੇ ਵਿਦਿਆਰਥੀਆਂ ਦੀ ਟੀਮ ਗੁਰੂ ਕਾਂਸ਼ੀ ਯੂਨੀਵਰਸਿਟੀ, ਬਠਿੰਡਾ ਵਿਖੇ ਕਰਵਾਏ ਪਹਿਲੇ ਨੈਸ਼ਨਲ ਲਾਅ ਫੈਸਟ, 2025 ਵਿੱਚ ਲੈ ਕੇ ਗਏ। ਇਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਸਹਿਜਪਾਲ ਕੌਰ, ਚਾਹਤ ਸੂਦ ਅਤੇ ਆਜਾਦਪ੍ਰੀਤ ਕੌਰ ਦੀ ਟੀਮ ਜੇਤੂ ਰਹੀ ਅਤੇ ਗਗਨਦੀਪ ਕੌਰ, ਜਤਿੰਦਰ ਕੌਰ ਅਤੇ ਸੰਦੀਪ ਕੌਰ ਦੀ ਟੀਮ ਰਨਰ ਅੱਪ ਰਹੀ। ਮੁਕਾਬਲੇ ਦੇ ਅੰਤ ਵਿੱਚ ਕਾਲਜ ਦੇ ਜੇਤੂ ਵਿਦਿਆਰਥੀਆਂ ਨੂੰ ਨਗਦ ਇਨਾਮ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਦੇ ਕਾਲਜ ਪਹੁੰਚਣ ਤੇ ਕਾਲਜ ਦੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਹਰ ਖੇਤਰ ਵਿੱਚ ਆਪਣੀ ਕਲਾ ਦੇ ਜੌਹਰ ਦਿਖਾਏ ਹਨ। ਉਹਨਾਂ ਜੇਤੂ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ। ਉਹਨਾਂ ਮਾਨਯੋਗ ਚੇਅਰਮੈਨ ਸਾਹਿਬ, ਮੈਨੇਜਿੰਗ ਕਮੇਟੀ ਮੈਂਬਰ ਸਾਹਿਬਾਨ, ਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਇੰਚਾਰਜ ਅਕੈਡਮਿਕ ਡਾ. ਨਵਜੋਤ ਕੌਰ ਵੀ ਮੌਜੂਦ ਰਹੇ।