ਫਰੀਦਕੋਟ, 16 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਬਾਬਾ ਫਰੀਦ ਲਾਅ ਕਾਲਜ ਵੱਲੋਂ ਮਾਨਯੋਗ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸ. ਸਿਮਰਜੀਤ ਸਿੰਘ ਸੇਖੋਂ (ਚੇਅਰਮੈਨ) ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਵਰਿੰਦਰ ਕੁਮਾਰ ਕੌਸ਼ਿਕ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀ ਦਲਜੀਤ ਸਿੰਘ ਨੇ 373 ਯੂਨੀਵਰਸਿਟੀ ਮੋਹਾਲੀ ਵਿਖੇ ਕਰਵਾਏ M”N ਵਿੱਚ ਭਾਗ ਲੈ ਕੇ ‘ਬੈਸਟ ਸਪੀਕਰ’ ਐਵਾਰਡ ਜਿੱਤਿਆ। ਜਿਕਰਯੋਗ ਹੈ ਕਿ ਇਹ ਮੁਕਾਬਲਾ ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 11 ਸਤੰਬਰ ਨੂੰ ਆਯੋਜਿਤ ਕੀਤਾ ਗਿਆ ਸੀ। ਇਸ M”N ਵਿੱਚ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਦਲਜੀਤ ਸਿੰਘ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣ, ਤੱਥਾਂ-ਅਧਾਰਿਤ ਤਰਕ, ਸੰਸਦੀ ਸ਼ੈਲੀ ਅਤੇ ਵਿਸ਼ੇ ਦੀ ਡੂੰਘੀ ਸਮਝ ਨਾਲ ਆਪਣੀ ਵੱਖਰੀ ਪਛਾਣ ਬਣਾਈ। ਵਿਦਿਆਰਥੀ ਦੇ ਕਾਲਜ ਪਹੁੰਚਣ ’ਤੇ ਕਾਲਜ ਦੇ ਪ੍ਰਿੰਸੀਪਲ ਡਾ. ਵਰਿੰਦਰ ਕੁਮਾਰ ਕੌਸ਼ਿਕ ਨੇ ਵਿਦਿਆਰਥੀ ਨੂੰ ਸਨਮਾਨਿਤ ਕੀਤਾ ਅਤੇ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਇਸ ਵਿਦਿਆਰਥੀ ਨੇ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਡਾ. ਮੋਹਣ ਸਿੰਘ ਸੱਗੂ, ਡਾ. ਨਵਜੋਤ ਕੌਰ ਅਤੇ ਮਨਿੰਦਰ ਸਿੰਘ ਵੀ ਮੌਜੂਦ ਰਹੇ।
