ਕੋਟਕਪੂਰਾ, 30 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਹਰ ਸਾਲ ਦੀ ਤਰਾਂ ਇਸ ਵਾਰ ਵੀ ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਵਲੋਂ ਮਾਤਾ ਗੁਜਰੀ ਜੀ, ਸਾਹਿਬਜਾਦਿਆਂ ਅਤੇ ਅਨੇਕਾਂ ਸਿੰਘ/ਸਿੰਘਣੀਆਂ ਦੀ ਸ਼ਹਾਦਤ ਨੂੰ ਸਮਰਪਿਤ ਸਥਾਨਕ ਗੁਰਦਵਾਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਵਿਖੇ ਸਵੈਇਛੁੱਕ ਖੂਨਦਾਨ ਕੈਂਪ ਲਾਇਆ ਗਿਆ। ਪੀਆਰਓ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਅਤੇ ਪ੍ਰੋਜੈਕਟ ਇੰਚਾਰਜ ਇੰਜੀ ਭੁਪਿੰਦਰ ਸਿੰਘ ਮੁਤਾਬਿਕ ਉਕਤ ਕੈਂਪ ਦਾ ਉਦਘਾਟਨ ਜਥੇਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਮੁੱਖ ਸੇਵਾਦਾਰ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਲੋਂ ਕੀਤਾ ਗਿਆ। ਕੈਂਪ ’ਚ ਐਡਵੋਕੇਟ ਬੀਰਇੰਦਰ ਸਿੰਘ, ਇੰਜੀ ਸੁਖਜੀਤ ਸਿੰਘ ਢਿੱਲਵਾਂ, ਅਮਨਦੀਪ ਸਿੰਘ ਸੰਧੂ, ਜਗਸੀਰ ਸਿੰਘ ਗਿੱਲ ਆਦਿ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਗਈ। ਸੁਰਜੀਤ ਸਿੰਘ ਘੁਲਿਆਣੀ ਅਤੇ ਸ਼ਿਵਜੀ ਰਾਮ ਗੋਇਲ ਨੇ ਦੱਸਿਆ ਕਿ ਕਲੱਬ ਦੇ ਪ੍ਰਧਾਨ ਸੰਜੀਵ ਕੁਮਾਰ ਅਹੂਜਾ (ਕਿੱਟੂ) ਦੀ ਅਗਵਾਈ ਹੇਠ ਪੀ.ਬੀ.ਜੀ. ਵੈਲਫੇਅਰ ਕਲੱਬ ਦੇ ਵਿਸ਼ੇਸ਼ ਸਹਿਯੋਗ ਨਾਲ ਲਾਏ ਗਏ ਇਸ ਖੂਨਦਾਨ ਕੈਂਪ ਦੌਰਾਨ 31 ਵਿਅਕਤੀਆਂ ਵਲੋਂ ਖੂਨਦਾਨ ਕੀਤਾ ਗਿਆ। ਪੀਬੀਜੀ ਵੈਲਫੇਅਰ ਕਲੱਬ ਦੇ ਚੇਅਰਮੈਨ ਬਲਜੀਤ ਸਿੰਘ ਖੀਵਾ, ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਸਮੇਤ ਰਵੀ ਅਰੋੜਾ, ਅਮਨਦੀਪ ਘੋਲੀਆ, ਜਸ਼ਨ ਮੱਕੜ, ਨੀਰੂ ਪੁਰੀ, ਮਾਹੀ ਵਰਮਾ, ਮੰਜੂ ਬਾਲਾ ਆਦਿ ਨੇ ਦੱਸਿਆ ਕਿ ਕਲੱਬ ਵਲੋਂ ਹਰ ਸਾਲ ਦਸੰਬਰ ਮਹੀਨਾ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਰਕੇ ਖੂਨਦਾਨ ਕੈਂਪ ਲਾਏ ਜਾਂਦੇ ਹਨ, ਜਿਸ ਵਿੱਚ ਲਾਇਨਜ ਕਲੱਬ ਕੋਟਕਪੂਰਾ ਰਾਇਲ ਵਰਗੀਆਂ ਹੋਰ ਸਮਾਜਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਦਾ ਅਕਸਰ ਸਹਿਯੋਗ ਲਿਆ ਜਾਂਦਾ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਮਾ ਬਲਜੀਤ ਸਿੰਘ ਹਰੀਨੌ, ਡਾ ਸੁਨੀਲ ਛਾਬੜਾ, ਮਨਜੀਤ ਸਿੰਘ ਔਲਖ, ਜਗਮੀਤ ਸਿੰਘ ਰਾਜਪੂਤ, ਡਾ. ਗੁਰਮੀਤ ਸਿੰਘ ਧਾਲੀਵਾਲ, ਅਸ਼ੋਕ ਸੇਠੀ, ਹਰਿੰਦਰ ਸਿੰਘ, ਅਮਰਦੀਪ ਸਿੰਘ ਮੀਤਾ, ਭੁਪਿੰਦਰ ਸਿੰਘ ਪਾਲੀ, ਨਛੱਤਰ ਸਿੰਘ, ਬੀਰਇੰਦਰਪਾਲ ਸ਼ਰਮਾ, ਅਸ਼ੋਕ ਬਾਂਸਲ, ਪ੍ਰਵੇਜ ਕੁਮਾਰ, ਹਰਪ੍ਰੀਤ ਸਿੰਘ ਮੜਾਕ, ਪਾਰਸ ਮੇਕੜ ਆਦਿ ਵੀ ਹਾਜਰ ਸਨ।
