ਗਿਰੋਹ ਵਿੱਚ ਸ਼ਾਮਿਲ 5 ਦੋਸ਼ੀ ਤੇਜਧਾਰ ਹਥਿਆਰਾਂ ਸਮੇਤ ਪੁਲਿਸ ਅੜਿੱਕੇ : ਐਸ.ਐਸ.ਪੀ
ਕੋਟਕਪੂਰਾ, 29 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾ ਰਹੀ ਹੈ। ਇਸੇ ਕੜੀ ਤਹਿਤ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ. (ਇਨਵੈਸਟੀਗੇਸ਼ਨ) ਦੀ ਰਹਿਨੁਮਾਈ ਅਤੇ ਤਰਲੋਚਨ ਸਿੰਘ ਡੀ:ਐਸ:ਪੀ. (ਸ:ਡ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਸਿਟੀ ਫਰੀਦਕੋਟ ਵੱਲੋ ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਵਿੱਚ ਸ਼ਾਮਿਲ 5 ਮੈਂਬਰਾਂ ਨੂੰ ਵਾਰਦਾਤ ਨੂੰ ਅੰਜਾਮ ਦੇਣ ਤੋ ਪਹਿਲਾਂ ਹੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਰਾਮ ਸਿੰਘ (ਵਾਸੀ ਜੋਤ ਰਾਮ ਕਲੋਨੀ), ਅਨਮੋਲ ਸਿੰਘ (ਵਾਸੀ ਬਲਬੀਰ ਬਸਤੀ) ਅਤੇ ਵਿਸਾਲ ਉਰਫ ਬੱਬੀ, ਗੁਰਲਿਆਕਤ ਸਿੰਘ ਅਤੇ ਕੁਲਵੰਤ ਸਿੰਘ ਉਰਫ ਬੋਬੀ ਜੋ ਕਿ ਫਰੀਦਕੋਟ ਦੇ ਖਾਰਾ ਦੇ ਰਿਹਾਇਸ਼ੀ ਹਨ, ਪੁਲਿਸ ਪਾਰਟੀ ਵੱਲੋਂ ਦੋਸ਼ੀਆ ਪਾਸੋ 01 ਲੋਹੇ ਦੀ ਪਾਇਪ, 01 ਕਿਰਚ, 01 ਕਿਰਚ ਟਾਈਪ ਕਾਪਾ, 01 ਦਾਤਰ ਬਰਾਮਦ ਕੀਤਾ ਗਿਆ ਹੈ। ਕਾਰਵਾਈ ਦੇ ਵੇਰਵੇ ਇਸ ਪ੍ਰਕਾਰ ਹਨ ਕਿ ਸ.ਥ. ਗੁਰਦਿੱਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਨੇੜੇ ਸਾਦਿਕ ਚੌਕ ਫਰੀਦਕੋਟ ਮੋਜੂਦ ਸੀ ਤਾ ਉਹਨਾ ਨੂੰ ਇਤਲਾਹ ਮਿਲੀ ਕਿ ਇਹ ਸਾਰੇ ਦੋਸੀ ਜੋ ਲੁੱਟਾ ਖੋਹਾ ਕਰਨ ਦੇ ਆਦਿ ਹਨ ਜੋ ਦਾਣਾ ਮੰਡੀ ਫਰੀਦਕੋਟ ਗਡਾਉਨਾ ਵਾਲੀ ਸਾਈਡ ਫਰੀਦਕੋਟ ਵਿਖੇ ਲੁੱਟਾ ਖੋਹਾ ਕਰਨ ਦੀ ਯੋਜਨਾ ਬਣਾ ਰਹੇ ਹਨ। ਜਿਸ ਤੇ ਪੁਲਿਸ ਪਾਰਟੀ ਵੱਲੋ ਤੁਰਤ ਕਾਰਵਾਈ ਕਰਦਿਆਂ ਮੌਕੇ ’ਤੇ ਪਹੁੰਚ ਕੇ ਉਕਤਾਨ ਸਾਰੇ ਦੋਸ਼ੀਆਂ ਨੂੰ ਮੌਕੇ ਪਰ ਕਾਬੂ ਕੀਤਾ ਗਿਆ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਮੁੱਕਦਮਾ ਨੰਬਰ 49 ਮਿਤੀ 27.01.2026 ਅ/ਧ 112(2), 310(4), ਬੀ.ਐਨ.ਐਸ. ਦਰਜ ਰਜਿਸਟਰ ਕੀਤਾ ਗਿਆ ਹੈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਸ ਗੈਂਗ ਦਾ ਮੁੱਖ ਸਰਗਨਾ ਰਾਮ ਸਿੰਘ ਹੈ, ਜਿਸ ਨੇ ਆਪਣਾ ਗੈਗ ਬਣਾਇਆ ਹੋਇਆ ਹੈ, ਇਸ ਖਿਲਾਫ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਤਹਿਤ ਜਿਲ੍ਹਾ ਬੁਢਲਾਡਾ ਵਿਖੇ ਕੁੱਲ 03 ਮੁਕੱਦਮੇ ਦਰਜ ਹਨ। ਇਸ ਦੇ ਨਾਲ ਹੀ ਗਿਰੋਹ ਵਿੱਚ ਸ਼ਾਮਲ ਹੋਰ 02 ਦੋਸ਼ੀਆਂ ਦੇ ਖਿਲਾਫ਼ ਵੀ 02 ਮੁਕੱਦਮੇ ਦਰਜ ਰਜਿਸਟਰ ਹਨ। ਦੌਸ਼ੀਆਂ ਨੂੰ ਕਾਬੂ ਕਰਨ ਨਾਲ ਫਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ। ਫਰੀਦਕੋਟ ਪੁਲਿਸ ਵੱਲੋਂ ਗ੍ਰਿਫਤਾਰ ਦੋਸ਼ੀਆ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਦੋਸ਼ੀਆ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਸਕੇ। ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਕਰਦੇ ਹੋਏ ਆਪਣੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਈ ਜਾ ਰਹੀ ਹੈ। ਜਿਲ੍ਹੇ ਦੇ ਨਾਗਰਿਕਾਂ ਦੀ ਸੁਰੱਖਿਆ ਸਭ ਤੋ ਵੱਡੀ ਪ੍ਰਥਮਿਕਤਾ ਹੈ ਅਤੇ ਇਸ ਉਦੇਸ਼ ਲਈ ਫਰੀਦਕੋਟ ਪੁਲਿਸ ਲਗਾਤਾਰ ਮਾੜੇ ਅਨਸਰਾਂ ਖਿਲਾਫ ਸਖਤ ਕਦਮ ਚੁੱਕਦੀ ਰਹੇਗੀ।

