ਕੋਟਕਪੂਰਾ, 9 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਅਪਰਾਧਿਕ ਅਤੇ ਮਾੜੇ ਅਨਸਰਾ ਖਿਲਾਫ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨੂੰ ਇੱਕ ਕਦਮ ਹੋਰ ਅੱਗੇ ਵਧਾਉਂਦਿਆਂ ਥਾਣਾ ਸਿਟੀ ਕੋਟਕਪੂਰਾ ਵੱਲੋਂ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਲੁੱਟ-ਖੋਹ ਕਰਨ ਦੀ ਫਿਰਾਕ ਵਿੱਚ ਬੈਠੇ ਗਿਰੋਹ ਵਿੱਚ 5 ਦੋਸ਼ੀਆਂ ਨੂੰ ਵਾਰਦਾਤ ਕਰਨ ਤੋ ਪਹਿਲਾਂ ਹੀ ਕਾਬੂ ਕੀਤਾ ਗਿਆ ਹੈ। ਪੈ੍ਰਸ ਕਾਨਫਰੰਸ ਦੌਰਾਲ ਇਹ ਜਾਣਕਾਰੀ ਦਿੰਦਿਆਂ ਸੰਜੀਵ ਕੁਮਾਰ ਡੀ.ਐਸ.ਪੀ. ਕੋਟਕਪੂਰਾ ਨੇ ਦੱਸਿਆ ਕਿ ਗ੍ਰਿਫਤਾਰ ਦੋਸ਼ੀਆਂ ਦੀ ਪਛਾਣ ਨਰੇਸ਼ ਕੁਮਾਰ ਵਾਸੀ ਅੰਬੇਦਕਰ ਨਗਰ ਗਾਂਧੀ ਬਸਤੀ ਕੋਟਕਪੂਰਾ, ਰੋਹਿਤ ਪੁੱਤਰ ਵਾਸੀ ਗਾਂਧੀ ਬਸਤੀ ਗਲੀ ਨੰਬਰ 5 ਕੋਟਕਪੂਰਾ), ਬਲਜਿੰਦਰ ਸਿੰਘ ਉਰਫ ਬਾਬੂ ਵਾਸੀ ਜੀਵਨ ਨਗਰ ਗਲੀ ਨੰਬਰ 01 ਕੋਟਕਪੂਰਾ), ਸੋਨੂੰ ਵਾਸੀ ਗਾਂਧੀ ਬਸਤੀ ਗਲੀ ਨੰਬਰ 01 ਕੋਟਕਪੂਰਾ) ਅਤੇ ਖੁਸ਼ੀ ਰਾਮ ਵਾਸੀ ਗਾਂਧੀ ਬਸਤੀ ਗਲੀ ਨੰਬਰ 07 ਕੋਟਕਪੂਰਾ) ਵਜੋ ਹੋਈ ਹੈ। ਦੋਸ਼ੀਆ ਪਾਸੋ 01 ਕਾਪਾ ਲੋਹਾ, 03 ਖੰਡਾ ਲੋਹਾ, 01 ਗੰਡਾਸੀ ਲੋਹਾ ਬਰਾਮਦ ਕੀਤਾ ਗਿਆ ਹੈ। ਉਹਨਾ ਦੱਸਿਆ ਕਿ ਇੰਸਪੈਕਟਰ ਚਮਕੌਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਕੋਟਕਪੂਰਾ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸਤ ਵਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਤਿਕੋਣੀ ਮੋਗਾ ਰੋਡ ਕੋਟਕਪੂਰਾ ਮੌਜੂਦ, ਜਿੰਨਾ ਵੱਲੋ ਭਰੋਸੇਯੋਗ ਗੁਪਤ ਜਾਣਕਾਰੀ ਦੇ ਅਧਾਰ ਤੇ ਦੋਸ਼ੀਆਂ ਨੂੰ ਮੋਗਾ ਰੋਡ ਕੋਟਕਪੂਰਾ ਵਿਖੇ ਨਵੀ ਦਾਣਾ ਮੰਡੀ ਦੇ ਗੇਟ ਨੰਬਰ 03 ਦੇ ਪਾਸ ਦਾਣਾ ਮੰਡੀ ਵਿੱਚ ਕਾਬੂ ਕੀਤਾ ਗਿਆ, ਜਦੋ ਉਹ ਲੁੱਕ-ਛਿੱਪ ਕੇ ਲੁੱਟ ਖੋਹ ਦੀ ਯੋਜਨਾ ਬਣਾ ਰਹੇ ਸਨ। ਜਿਸ ਦੌਰਾਨ ਪੁਲਿਸ ਪਾਰਟੀ ਵੱਲੋ ਦੋਸ਼ੀਆਂ ਪਾਸੋ ਤੇਜਧਾਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਸੰਜੀਵ ਕੁਮਾਰ ਡੀ.ਐਸ.ਪੀ. (ਸਬ-ਡਵੀਜਨ) ਕੋਟਕਪੂਰਾ ਨੇ ਦੱਸਿਆ ਕਿ ਇਹ ਦੋਸ਼ੀ ਜੁਰਮ ਕਰਨ ਦੇ ਆਦੀ ਹਨ, ਇਸ ਗਿਰੋਹ ਵਿੱਚ ਸ਼ਾਮਿਲ ਦੋਸ਼ੀਆਂ ਖਿਲਾਫ ਪਹਿਲਾਂ ਵੀ ਨਸ਼ੇ ਦੀ ਤਸਕਰੀ ਅਤੇ ਹੋਰ ਵੱਖ ਵੱਖ ਜੁਰਮਾਂ ਤਹਿਤ ਕੁੱਲ 4 ਮੁਕੱਦਮੇ ਦਰਜ ਹਨ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮਕੱਦਮਾ ਨੰਬਰ 5 ਮਿਤੀ 08.01.2026 ਅ/ਧ 310(4),310(5), ਬੀ.ਐਨ.ਐਸ. ਦਰਜ ਰਜਿਸਟਰ ਕੀਤਾ ਗਿਆ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਂਡ ਹਾਸਿਲ ਕਰਨ ਉਪਰੰਤ ਦੋਸ਼ੀਆਂ ਪਾਸੋ ਹੋਰ ਪੁੱਛਗਿੱਛ ਕੀਤੀ ਜਾਵੇਗੀ। ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕਰਦੇ ਹੋਏ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਈ ਜਾ ਰਹੀ ਹੈ। ਜਿਲ੍ਹੇ ਦੇ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ, ਅਤੇ ਇਸ ਉਦੇਸ਼ ਲਈ ਫਰੀਦਕੋਟ ਪੁਲਿਸ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ ਸਖਤ ਕਦਮ ਚੁੱਕਦੀ ਰਹੇਗੀ। ਗ੍ਰਿਫਤਾਰ ਦੋਸ਼ੀਆਂ ਖਿਲਾਫ ਪਹਿਲਾਂ ਵੀ ਮੁਕੱਦਮੇ ਦਰਜ ਹਨ।

