ਸੰਗਰੂਰ 24 ਫਰਵਰੀ (ਡਾ. ਭਗਵੰਤ ਸਿੰਘ/ਵਰਲਡ ਪੰਜਾਬੀ ਟਾਈਮਜ਼)
“ਮਾਂ ਬੋਲੀ ਜੇ ਭੁੱਲ ਜਾਵੋਂਗੇ, ਕੱਖਾਂ ਵਾਂਗੂ ਰੁਲ ਜਾਵੋਂਗੇ” ਇਹ ਨਾਅਰਾ ਅੱਜ ਵੱਡਾ ਚੌਂਕ, ਸੰਗਰੂਰ ਵਿਖੇ ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਦੇ ਅਵਸਰ ਤੇ ਪੰਜਾਬੀ ਸਾਹਿਤ ਸਭਾ ਸੰਗਰੂਰ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬੀ ਭਾਸ਼ਾ ਨੂੰ ਬਣਦਾ ਸਤਿਕਾਰ ਦਿਵਾਉਣ ਲਈ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਢੋਲ ਵਜਾ ਕੇ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਲੋਕ ਜਗਾਵੇ ਸਮੇਂ ਬੁਲੰਦ ਅਵਾਜ ਵਿੱਚ ਗੂੰਜਿਆ। ਸਾਹਿਤ ਰਤਨ ਡਾ. ਤੇਜਵੰਤ ਮਾਨ ਦੀ ਸਰਪ੍ਰੀਤਸੀ ਅਤੇ ਪੰਜਾਬੀ ਸਾਹਿਤ ਸਭਾ ਸੰਗਰੂਰ ਦੇ ਪ੍ਰਧਾਨ ਡਾ. ਭਗਵੰਤ ਸਿੰਘ ਦੀ ਅਗਵਾਈ ਹੇਠ ਜਗਦੀਪ ਸਿੰਘ, ਕੁਲਵੰਤ ਕਸਕ, ਜੋਰਾ ਸਿੰਘ ਮੰਡੇਰ, ਅਮਰ ਗਰਗ ਕਲਮਦਾਨ, ਸੁਰਿੰਦਰਪਾਲ ਸਿੰਘ ਸਿਦਕੀ, ਡਾ. ਰਾਜੀਵ ਪੁਰੀ, ਮੀਤ ਸਕਰੌਦੀ, ਡਾ. ਇਕਬਾਲ ਸਿੰਘ, ਬਲਵੀਰ ਚੰਦ ਲੌਂਗੋਵਾਲ, ਸੰਦੀਪ ਸਿੰਘ, ਚਰਨਜੀਤ ਸਿੰਘ, ਹਰੀ ਚੰਦ, ਕਾਮਰੇਡ ਕੌਰ ਸੈਨ, ਦਰਸ਼ਨ ਸਿੰਘ ਢੀਂਡਸਾ, ਏ.ਪੀ. ਸਿੰਘ ਆਦਿ ਅਨੇਕਾਂ ਚਿੰਤਕਾਂ ਤੇ ਸਾਹਿਤਕਾਰਾਂ ਨੇ ਆਪਣੇ ਭਾਵ ਪ੍ਰਗਟ ਕਰਦੇ ਹੋਏ ਰਾਜ ਭਾਸ਼ਾ ਐਕਟ ਨੂੰ ਸਖਤੀ ਲਾਗੂ ਕੀਤਾ ਜਾਵੇ ਅਤੇ ਸਰਕਾਰੀ ਤੇ ਗੈਰ ਸਰਕਾਰੀ ਦਫ਼ਤਰਾਂ ਅਦਾਲਤਾਂ ਅਤੇ ਹੋਰ ਅਦਾਰਿਆਂ ਵਿੱਚ ਹਰ ਪੱਧਰ ਤੇ ਪੰਜਾਬੀ ਭਾਸ਼ਾ ਦੀ ਵਰਤੋਂ ਕੀਤੀ ਜਾਵੇ। ਲੇਖਕਾਂ ਨੇ ਦੁਕਾਨਦਾਰਾਂ ਨੂੰ ਪੰਜਾਬੀ ਵਿੱਚ ਸਾਈਨ ਬੋਰਡ ਲਾਉਣ ਲਈ ਪ੍ਰੇਰਿਆ। ਡਾ. ਮਾਨ ਨੇ ਕੌਮਾਂਤਰੀ ਪ੍ਰਸਥਿਤੀਆਂ ਦੇ ਸੰਦਰਭ ਵਿੱਚ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਪ੍ਰਭਾਵਸ਼ਾਲੀ ਭਾਸ਼ਣ ਦਿੱਤਾ।