ਸਰੀ, 8 ਅਕਤੂਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼)
ਲੋਕ ਕਵੀ ਗੁਰਦਾਸ ਰਾਮ ਆਲਮ ਸਾਹਿਤ ਸਭਾ ਕੈਨੇਡਾ ਵੱਲੋਂ 18 ਅਕਤੂਬਰ (ਐਤਵਾਰ) ਨੂੰ 13ਵਾਂ ਛਿਮਾਹੀ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਲੋਕ ਕਵੀ ਗੁਰਦਾਸ ਰਾਮ ਆਲਮ ਦੀ ਨਿੱਘੀ ਯਾਦ ਨੂੰ ਸਮਰਪਿਤ ਹੋਵੇਗਾ, ਜੋ ਦੁਪਹਿਰ 2:00 ਤੋਂ 4:30 ਵਜੇ ਤੱਕ ਸਿਟੀ ਸੈਂਟਰ ਲਾਇਬ੍ਰੇਰੀ ਸਰੀ (ਰੂਮ ਨੰ: 401) ਵਿਖੇ ਚੱਲੇਗਾ।
ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਮਲੂਕ ਚੰਦ ਕਲੇਰ (ਮੋਹੀ) ਨੇ ਦੱਸਿਆ ਕਿ ਸਮਾਗਮ ਦੌਰਾਨ ਕਵੀ ਦਰਬਾਰ ਤੋਂ ਇਲਾਵਾ “ਫੈਸਲਾ” ਵਿਸ਼ੇ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਉਹਨਾਂ ਸਮੂਹ ਸਾਹਿਤ ਪ੍ਰੇਮੀਆਂ ਨੂੰ ਇਸ ਸਮਾਗਮ ਵਿੱਚ ਪਹੁੰਚਣ ਦਾ ਨਿੱਘਾ ਸੱਦਾ ਦਿੱਤਾ ਹੈ।

