
ਕੋਟਕਪੂਰਾ, 6 ਮਈ ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿੱਚ ਲੋਕ ਸਭਾ ਚੋਣਾ ਨੂੰ ਲੈ ਕੇ ਕਮਰਕੱਸੇ ਹੋਏ ਹਨ। ਅੱਜ ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਬਲਾਕ ਕੋਟਕਪੂਰਾ ਦੇ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਦੀ ਅਗਵਾਈ ਹੇਠ ਹਲਕੇ ਦੇ ਪਿੰਡਾਂ ਹਰੀਏਵਾਲਾ ਅਤੇ ਦਾਨਾਰੋਮਾਣਾ ਵਿਖੇ ਲੋਕ ਸਭਾ ਚੋਣਾ ਸਬੰਧੀ ਬੂਥ ਕਮੇਟੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਮੀਟਿੰਗ ਦੌਰਾਨ ਹਾਜਰੀਨ ਨੇ ਅਹਿਦ ਲਿਆ ਕਿ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਕਰਮਜੀਤ ਅਨਮੋਲ ਨੂੰ ਹਲਕਾ ਕੋਟਕਪੂਰਾ ਤੋਂ ਸਭ ਤੋਂ ਵੱਧ ਲੀਡ ਨਾਲ ਸਫਲ ਬਣਾਇਆ ਜਾਵੇਗਾ। ਬਲਾਕ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਅਤੇ ਬਲਾਕ ਪ੍ਰਭਾਰੀ ਨਰਿੰਦਰ ਕੁਮਾਰ ਰਾਠੌਰ, ਅਮਰੀਕ ਸਿੰਘ ਡੱਗੋਰੋਮਾਣਾ ਅਤੇ ਰਣਜੀਤ ਸਿੰਘ ਰਾਣਾ ਆਦਿ ਨੇ ਆਖਿਆ ਕਿ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਨੂੰ ਵੱਖ-ਵੱਖ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਜਿੱਤ ਯਕੀਨੀ ਹੈ। ਉਹਨਾ ਦੱਸਿਆ ਕਿ ਕਰਮਜੀਤ ਅਨਮੋਲ ਪਾਰਟੀ ਦੌਰੇ ’ਤੇ ਲੋਕਾਂ ਨਾਲ ਮੁਲਾਕਾਤ ਕਰਦੇ ਹੋਏ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਸਮਝਦੇ ਹਨ ਅਤੇ ਉਹ ਸਭ ਦੀ ਮੁਸ਼ਕਿਲਾਂ ਦਾ ਹੱਲ ਜਰੂਰ ਕਰਨਗੇ, ਦਾ ਭਰੋਸਾ ਦੇ ਰਹੇ ਹਨ। ਇਸ ਮੌਕੇ ਹੋਰਨਾ ਤੋਂ ਇਲਾਵਾ ਭਾਰੀ ਗਿਣਤੀ ਵਿੱਚ ‘ਆਪ’ ਪਾਰਟੀ ਦੇ ਵਲੰਟੀਅਰ ਵੀ ਹਾਜਰ ਸਨ।