ਪਟਿਆਲਾ 4 ਦਸੰਬਰ (ਵਰਲਡ ਪੰਜਾਬੀ ਟਾਈਮਜ਼)
‘ਲੋਕ ਸੰਪਰਕ ਪੰਜਾਬ ਦੇ ਹੀਰੇ’ ਪੁਸਤਕ ਪਟਿਆਲਾ ਜਿਲ੍ਹੇ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਵੈਲਫ਼ੇਅਰ ਐਸੋਸੀਏਸ਼ਨ ਦੀ ਮਾਸਕ ਮੀਟਿੰਗ ਵਿੱਚ ਪੁਸਤਕ ਦੇ ਲੇਖਕ ਉਜਾਗਰ ਸਿੰਘ ਨੇ ਲੋਕ ਸੰਪਰਕ ਪੰਜਾਬ ਦੇ ਸੇਵਾ ਮੁਕਤ ਮੁਲਾਜ਼ਮਾਂ ਵਿੱਚੋਂ ਸਭ ਤੋਂ ਸੀਨੀਅਰ ਮੈਂਬਰ ਜੀ.ਆਰ.ਕੁਮਰਾ ਨੂੰ ਭੇਂਟ ਕੀਤੀ। ਇਸ ਪੁਸਤਕ ਵਿੱਚ ਲੋਕ ਸੰਪਰਕ ਪੰਜਾਬ ਦੇ 71 ਮੈਂਬਰਾਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਰਜ ਹੈ, ਜਿਨ੍ਹਾਂ ਨੇ ਆਪਣੀ ਨੌਕਰੀ ਦੌਰਾਨ ਲੋਕ ਸੰਪਰਕ ਵਿਭਾਗ ਵਿੱਚ ਬਿਹਤਰੀਨ ਕੰਮ ਕਰਨ ਤੋਂ ਇਲਾਵਾ ਹੋਰ ਖੇਤਰਾਂ ਵਿੱਚ ਮਹੱਤਵਪੂਰਨ ਪ੍ਰਾਪਤੀਆਂ ਕਰਕੇ ਵਿਭਾਗ ਦਾ ਨਾਮ ਰੌਸ਼ਨ ਕੀਤਾ ਹੈ। ਜੀ.ਆਰ.ਕੁਮਰਾ ਉਨ੍ਹਾਂ ਮੈਂਬਰਾਂ ਵਿੱਚੋਂ ਸਭ ਤੋਂ ਸੀਨੀਅਰ ਹਨ, ਜਿਨ੍ਹਾਂ ਨੇ ਆਪਣੀ ਨੌਕਰੀ ਦੌਰਾਨ ਵਚਨਬੱਧਤਾ ਨਾਲ ਫਰਜ਼ ਨਿਭਾਉਂਦਿਆਂ ਨਾਮਣਾ ਖੱਟਿਆ ਹੈ। ਇਸ ਮੌਕੇ ‘ਤੇ ਜਿਲ੍ਹਾ ਪਟਿਆਲਾ ਦੇ ਸੇਵਾ ਮੁਕਤ ਮੁਲਾਜ਼ਮਾ ਦੀ ਵੈਲਫੇਅਰ ਅਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਸੈਣੀ ਨੇ ਕਿਹਾ ਕਿ ਜੀ.ਆਰ.ਕੁਮਰਾ ਸਿਰੜ੍ਹੀ, ਮਿਹਨਤੀ, ਦ੍ਰਿੜ੍ਹ ਇਰਾਦੇ ਤੇ ਇਮਾਨਦਾਰੀ ਨਾਲ ਆਪਣੇ ਫ਼ਰਜ਼ ਨਿਭਾਉਣ ਦਾ ਮਾਹਿਰ ਗਿਣਿਆਂ ਜਾਂਦਾ ਹੈ। ਸੁਰਜੀਤ ਸਿੰਘ ਦੁੱਖੀ ਅਤੇ ਕੁਲਜੀਤ ਸਿੰਘ ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਵੀ ਤਸਵੀਰ ਵਿੱਚ ਖੜ੍ਹੇ ਹਨ, ਜਿਨ੍ਹਾਂ ਨੇ ਜੀ.ਆਰ.ਕੁਮਰਾ ਦੀ ਬਿਹਤਰੀਨ ਕਾਰਗੁਜ਼ਾਰੀ ਦੀ ਪ੍ਰਸੰਸਾ ਕੀਤੀ।

