ਕੋਟਕਪੂਰਾ, 1 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਫਰੀਦਕੋਟ ਜ਼ਿਲਾ ਟੇਬਲ ਟੈਨਿਸ ਐਸੋਸੀਏਸ਼ਨ ਦੀ ਪ੍ਰਧਾਨ ਡਾ. ਪ੍ਰਭਦੇਵ ਸਿੰਘ ਬਰਾੜ ਬਰਾੜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਂਟ ਡਾ. ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਕੋਟਕਪੂਰਾ ਵਿਖੇ 4 ਅਕਤੂਬਰ 2025 ਦਿਨ ਸ਼ਨੀਵਾਰ ਤੋਂ 7 ਅਕਤੂਬਰ 2025 ਦਿਨ ਮੰਗਲਵਾਰ ਤੱਕ ਕਰਵਾਏ ਜਾਣ ਦਾ ਫੈਸਲਾ ਕੀਤਾ ਗਿਆ। ਐਸੋਸੀਏਸ਼ਨ ਦੇ ਸਕੱਤਰ ਕੁਲਵੰਤ ਸਿੰਘ ਚਾਨੀ ਨੇ ਦੱਸਿਆ ਕਿ ਉਕਤ ਟੂਰਨਾਮੈਂਟ ਲੜਕੇ ਅਤੇ ਲੜਕੀਆਂ ਦੇ 11 ਸਾਲ ਤੋਂ ਘੱਟ, 13,15,17,19 ਤੋਂ ਘੱਟ ਉਮਰ ਅਤੇ ਸੀਨੀਅਰ ਵਰਗ ਗਰੁੱਪਾਂ ਦੇ ਮੁਕਾਬਲੇ ਕਰਵਾਏ ਜਾਣਗੇ। ਜਥੇਬੰਦੀ ਦੇ ਪੈ੍ਰਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਇਲਾਕੇ ਦੇ ਖਿਡਾਰੀ ਲੜਕੇ, ਲੜਕੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਜਿਲਾ ਪੱਧਰੀ ਟੇਬਲ ਟੈਨਿਸ ਟੂਰਨਾਮੈਂਟ ਵਿੱਚ ਭਾਗ ਲੈਣ ਦੇ ਇਛੁੱਕ ਹਨ ਤਾਂ ਉਹ 3 ਅਕਤੂਬਰ ਤੋਂ ਪਹਿਲਾਂ ਪਹਿਲਾਂ ਆਪਣੇ ਨਾਮ ਅਜਾਵਿੰਦਰ ਜੋਸ਼ੀ ਕੋਲ ਦਰਜ ਕਰਵਾ ਸਕਦੇ ਹਨ। ਉਸ ਤੋਂ ਬਾਅਦ ਕਿਸੇ ਨਾਮ ਉਪਰ ਵਿਚਾਰ ਨਹੀਂ ਕੀਤਾ ਜਾਵੇਗਾ। ਮੀਟਿੰਗ ਦੌਰਾਨ ਉਪਰੋਕਤ ਤੋਂ ਇਲਾਵਾ ਮਹੇਸ਼ ਕਟਾਰੀਆ, ਪਿ੍ਰੰਸੀਪਲ ਰਵਿੰਦਰ ਚੋਧਰੀ, ਬਲਜੀਤ ਸਿੰਘ ਖੀਵਾ, ਸੰਦੀਪ ਕਟਾਰੀਆ, ਰਮਨਦੀਪ ਸਿੰਘ, ਉਦੇ ਰੰਦੇਵ, ਵਿਕਾਸ ਅਰੋੜਾ, ਹਰਮਨਦੀਪ ਸਿੰਘ, ਮਨਵੀਰ ਕੁਮਾਰ ਰੰਗਾ, ਅੰਕੁਸ਼ ਅਸ਼ੋਕਾ ਆਦਿ ਵੀ ਹਾਜਰ ਸਨ।