ਫਰੀਦਕੋਟ, 8 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਜਿਸ ਵਾਤਾਵਰਣ ਦੀ ਸੰਭਾਲ ਕਰਨਾ ਸਾਡਾ ਪਹਿਲਾ ਉਦੇਸ਼ ਹੋਣਾ ਚਾਹੀਦਾ ਹੈ, ਉਸ ਨੂੰ ਦਿਨੋਂ-ਦਿਨ ਅਸੀਂ ਤਬਾਹ ਕਰ ਰਹੇ ਹਾਂ, ਆਉਣ ਵਾਲੇ ਸਮੇਂ ਵਿੱਚ ਸਥਿਤੀ ਹੋਰ ਵੀ ਖਰਾਬ ਹੋਣ ਵਾਲੀ ਹੈ। ਦਿਨੋਂ ਦਿਨ ਗੰਧਲੇ ਹੋ ਰਹੇ ਵਾਤਾਵਰਣ ’ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਸਮਾਜਸੇਵੀ ਅਤੇ ਐਡਵੋਕੇਟ ਗੁਰਜਾਪ ਸਿੰਘ ਸੇਖੋਂ ਨੇ ਆਖਿਆ ਕਿ ਅੱਜ ਦਾ ਮਨੁੱਖ ਕੁਦਰਤ ਨਾਲ ਖਿਲਵਾੜ ਕਰਨ ’ਤੇ ਲੱਗਿਆ ਹੋਇਆ ਹੈ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਸਾਨੂੰ ਆਪਣੇ ਖਾਣ ਲਈ ਭੋਜਨ ਦੀ ਲੋੜ ਪੈਂਦੀ ਹੈ, ਉਸੇ ਤਰ੍ਹਾਂ ਆਕਸੀਜਨ ਲਈ ਸਾਨੂੰ ਰੁੱਖਾਂ ਦੀ ਲੋੜ ਹੁੰਦੀ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਰੁੱਖ ਲਾਉਂਣੇ ਚਾਹੀਦੇ ਹਨ ਤਾਂ ਜੋ ਸਾਡਾ’ ਵਾਤਾਵਰਣ ਗੰਧਲਾ ਹੋਣ ਤੋਂ ਬਚ ਸਕੇ।