ਰੋਪੜ, 07 ਅਕਤੂਬਰ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਰੂਪਨਗਰ ਵਿਖੇ PMIDC ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਸਟੇਨੇਬਿਲਟੀ ਲੀਡਰਸ਼ਿਪ ਪ੍ਰੋਗਰਾਮ ਤਹਿਤ ਛਾਂਦਾਰ, ਸਜਾਵਟੀ ਅਤੇ ਫਲਦਾਰ ਬੂਟੇ ਲਗਾਏ ਗਏ। ਪ੍ਰਿੰ. ਸੰਦੀਪ ਕੌਰ ਦੀ ਯੋਗ ਅਗਵਾਈ ਵਿੱਚ ਹੋਏ ਇਸ ਕਾਰਜ ਵਿੱਚ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਰਾਜੇਸ਼ਵਰੀ ਲੈਕਚਰਾਰ ਕੈਮਿਸਟਰੀ ਵੱਲੋਂ ਵਿਦਿਆਰਥੀਆਂ ਨੂੰ ਰੁੱਖਾਂ ਦੀ ਅਹਿਮੀਅਤ ਪ੍ਰਤੀ ਪ੍ਰੇਰਿਤ ਕੀਤਾ ਗਿਆ। ਇਸੇ ਦੌਰਾਨ ਸਕੂਲ ਦੇ ਐੱਨ.ਐੱਸ.ਐੱਸ. ਵਿੰਗ ਵੱਲੋਂ ਜਾਗਰੂਕਤਾ ਰੈਲੀ ਵੀ ਕੱਢੀ ਗਈ। ਜਿਸ ਰਾਹੀਂ ਕੂੜੇ ਦਾ ਸਹੀ ਪ੍ਰਬੰਧ ਅਤੇ ਗਿੱਲੇ-ਸੁੱਕੇ ਕੂੜੇ ਨੂੰ ਸਹੀ ਤਰ੍ਹਾਂ ਨਿਖੇੜਨ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸੜਕਾਂ ਕੰਢੇ ਦੁਕਾਨਾਂ ਚਲਾ ਰਹੇ ਦੁਕਾਨਦਾਰਾਂ ਨਾਲ਼ ਪ੍ਰਿੰਸੀਪਲ ਵੱਲੋਂ ਸ਼ਹਿਰ ਦੀ ਸੁੰਦਰਤਾ ਹਿੱਤ ਉਚੇਚੇ ਤੌਰ ‘ਤੇ ਗੱਲਬਾਤ ਕੀਤੀ ਗਈ।