ਜਸਵੀਰ ਸਿੰਘ ਡਿਪਟੀ ਨੂੰ ਮਿਲ ਰਿਹਾ ਹੈ ਲੋਕਾਂ ਦਾ ਭਰਵਾਂ ਸਮਰਥਨ
ਕੋਟਕਪੂਰਾ, 23 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਸ਼ਹਿਰ ਦੇ ਵਾਰਡ ਨੰਬਰ 21 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਡਿਪਟੀ ਐੱਮ.ਸੀ. ਨੂੰ ਦੁਬਾਰਾ ਕੌਂਸਲਰ ਬਣਾਉਣ ਲਈ ਵਾਰਡ ਵਾਸੀ ਉਤਾਵਲੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਵਿੱਕੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦਿਨੋ ਦਿਨ ਮਜਬੂਤ ਹੋ ਰਹੀ ਹੈ ਅਤੇ ਸ਼ਹਿਰ ਅੰਦਰ ਕਾਂਗਰਸ ਪਾਰਟੀ ਦੇ ਹਰ ਉਮੀਦਵਾਰ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ। ਉਹਨਾ ਦੱਸਿਆ ਕਿ ਜਸਵੀਰ ਸਿੰਘ ਡਿਪਟੀ ਨੂੰ ਵਾਰਡ ਨੰਬਰ 21 ਤੋਂ ਕਾਂਗਰਸ ਪਾਰਟੀ ਵੱਲੋਂ ਇਸ ਵਾਰ ਫਿਰ ਉਮੀਦਵਾਰ ਬਣਾਇਆ ਗਿਆ ਹੈ। ਗੁਰਦੀਪ ਸਿੰਘ ਵਿੱਕੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੇ ਜਸਵੀਰ ਸਿੰਘ ਡਿਪਟੀ ਨੂੰ ਆਪਣਾ ਆਸ਼ੀਰਵਾਦ ਦੇ ਕੇ ਕੌਂਸਲਰ ਬਣਾਇਆ ਸੀ। ਵਾਰਡ ਦਾ ਹਰ ਕੰਮ ਉਹਨਾਂ ਪਹਿਲ ਦੇ ਆਧਾਰ ’ਤੇ ਕਰਵਾਇਆ। ਉਹਨਾ ਦੱਸਿਆ ਕਿ ਜਸਵੀਰ ਸਿੰਘ ਡਿਪਟੀ ਵਾਰਡ ਵਾਸੀਆਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਹੱਲ ਕਰਾਉਣ ਲਈ ਦਿਨ ਰਾਤ ਮਿਹਨਤ ਕਰਦੇ ਰਹੇ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਹੀ ਵਿਕਾਸ ਦੇ ਕੰਮਾਂ ਨੂੰ ਅੱਗੇ ਰੱਖ ਕੇ ਲੋਕਾਂ ਦੀ ਬਿਹਤਰੀ ਲਈ ਕੰਮ ਕੀਤਾ, ਅੱਜ ਇਕ ਵਾਰ ਫਿਰ ਕੋਟਕਪੂਰਾ ਦੇ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਤਾਂ ਜੋ ਸ਼ਹਿਰ ਦਾ ਰਹਿੰਦਾ ਹੋਇਆ ਵਿਕਾਸ ਵੀ ਹੋ ਸਕੇ। ਗੁਰਦੀਪ ਸਿੰਘ ਵਿੱਕੀ ਨੇ ਅੱਗੇ ਦੱਸਿਆ ਕਿ ਪਿਛਲੇ ਸਾਢੇ 4 ਵਿੱਚ ‘ਆਪ’ ਦੀ ਸਰਕਾਰ ਨੇ ਵਿਕਾਸ ਦੇ ਨਾਮ ’ਤੇ ਲੋਕਾਂ ਨਾਲ ਧੋਖਾ ਕੀਤਾ ਪਰ ਹੁਣ ਜਲਦ ਹੀ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ, ਇਸ ਲਈ ਲੋਕ ਕਾਂਗਰਸੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਕਾਂਗਰਸ ਦਾ ਹੀ ਮੇਅਰ ਬਣਾਉਣ।

