ਵਾਰਡ ਨੰਬਰ 24 ਦਾ ਸਰਵਪੱਖੀ ਵਿਕਾਸ ਹੀ ਮੇਰਾ ਮੁੱਖ ਏਜੰਡਾ ਹੋਵੇਗਾ : ਕਾਲੜਾ
ਕੋਟਕਪੂਰਾ, 23 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 24 ਤੋਂ ਉਮੀਦਵਾਰ ਸੰਜੀਵ ਕਾਲੜਾ ਵੱਲੋਂ ਕੀਤੇ ਜਾ ਰਹੇ ਡੋਰ ਟੂ ਡੋਰ ਚੋਣ ਪ੍ਰਚਾਰ ਨੂੰ ਜਿਸ ਤਰ੍ਹਾਂ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ, ਉਸ ਤੋਂ ਇਹ ਗੱਲ ਤਾਂ ਸਪੱਸ਼ਟ ਹੈ ਕਿ ਸੰਜੀਵ ਕਾਲੜਾ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ। ਸੰਜੀਵ ਕਾਲੜਾ ਵੱਲੋਂ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਵਿੱਚ ਇਲਾਕੇ ਦੇ ਲੋਕ ਖੁੱਲ ਕੇ ਉਹਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ ਰਹੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਸੰਜੀਵ ਕਾਲੜਾ ਨੇ ਕਿਹਾ ਕਿ ਵਾਰਡ ਨੰਬਰ 24 ਦਾ ਸਰਵਪੱਖੀ ਵਿਕਾਸ ਹੀ ਮੇਰਾ ਏਜੰਡਾ ਹੈ। ਉਹਨਾਂ ਕਿਹਾ ਕਿ ਅਸੀਂ ਵਿਕਾਸ ਦੀ ਰਾਜਨੀਤੀ ਕਰਨ ਆਏ ਹਾਂ, ਕਿਉਂਕਿ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਿਕਾਸ ਪੁਰਸ਼ ਹਨ, ਜਿੰਨਾਂ ਨੇ ਬਿਨਾਂ ਕਿਸੇ ਭੇਦਭਾਵ ਸਾਫ ਨੀਅਤ ਨਾਲ ਕੋਟਕਪੂਰੇ ਦੇ ਕੋਨੇ-ਕੋਨੇ ਦਾ ਵਿਕਾਸ ਕਰਵਾਇਆ। ਸੰਜੀਵ ਕਾਲੜਾ ਨੇ ਕਿਹਾ ਕਿ ਕੋਟਕਪੂਰਾ ਦੇ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ। ਸੰਜੀਵ ਕਾਲੜਾ ਨੇ ਵਾਰਡ ਨੰਬਰ 24 ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਮਾਨਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਕੀਤੇ ਹੋਏ ਕੰਮਾਂ ਨੂੰ ਦੇਖਦਿਆਂ ਲੋਕ ਸਾਰੇ ਵਾਰਡਾਂ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਤਾਂ ਜੋ ਵਿਕਾਸ ਦੇ ਕੰਮ ਹੋਰ ਰਫਤਾਰ ਨਾਲ ਕੰਮ ਹੋ ਸਕਣ। ਇਸ ਮੌਕੇ ਚੋਣ ਪ੍ਰਚਾਰ ਦੌਰਾਨ ਸੰਜੀਵ ਕਾਲੜਾ ਨੇ ਸੁਪਰਡੈਂਟ ਜਗਜੀਤ ਸਿੰਘ, ਅਰੁਣ ਸਿੰਗਲਾ ਸਮੇਤ ਹੋਰ ਵੀ ਪਾਰਟੀ ਆਗੂ ਹਾਜਰ ਸਨ।

