ਜੈਤੋ, 23 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਕੋਠੇ ਰਾਮਸਰ ਨੇੜੇ ਢਿੱਲਵਾਂ ਕਲਾਂ ਦੇ ਸਰਪੰਚ ਤਰਵਿੰਦਰ ਸਿੰਘ ਕਿੰਦਾ ਢਿੱਲੋਂ ਨੂੰ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਚੈਕ ਭੈਂਟ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਫਰੀਦਕੋਟ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਵਿਧਾਇਕ ਅਮਲੋਕ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਿਹਾ ਕਿ ਮਾਨ ਸਰਕਾਰ ਵਲੋਂ ਪਿੰਡ ਵਿੱਚ ਵਿਕਾਸ ਕਾਰਜਾਂ ਨੂੰ ਕਰਵਾਉਣ ਲਈ ਲੱਖਾਂ ਰੁਪਿਆਂ ਦੀਆਂ ਗ੍ਰਾਂਟਾਂ ਵੰਡੀਆਂ ਜਾ ਰਹੀਆਂ ਹਨ ਤਾਂ ਕਿ ਪਿੰਡ ਦੇ ਲੋਕਾਂ ਨੂੰ ਕਿਸੇ ਵੀ ਸਹੂਲਤ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ। ਉਨਾਂ ਕਿਹਾ ਕਿ ਪਿੰਡ ਦੇ ਲੋਕਾਂ ਲਈ ਇਹਨਾ ਵਿਕਾਸ ਕਾਰਜਾਂ ਵਿੱਚ ਇਕ ਸ਼ਾਨਦਾਰ ਬੱਸ ਸਟੈਂਡ ਦਾ ਨਿਰਮਾਣ ਹੋਵੇਗਾ ਤੇ ਪਿੰਡ ਦੇ ਹੋਰ ਵਿਕਾਸ ਕਾਰਜ ਹੋਣਗੇ। ਇਸ ਮੌਕੇ ਸਰਪੰਚ ਤਰਵਿੰਦਰ ਸਿੰਘ ਕਿੰਦਾ ਢਿੱਲੋਂ ਸਮੇਤ ਸਮੂਹ ਗ੍ਰਾਮ ਪੰਚਾਇਤ ਨੇ ਵਿਧਾਇਕ ਅਮੋਲਕ ਸਿੰਘ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਹੋਰਨਾ ਤੋਂ ਇਲਾਵਾ ਪੰਚਾਇਤ ਮੈਂਬਰ ਸੱਤਪਾਲ ਸਿੰਘ ਢਿੱਲੋਂ, ਪ੍ਰੀਤ ਕੌਰ, ਸੱਤਪਾਲ ਸਿੰਘ, ਨਿਰਮਲ ਸਿੰਘ, ਜਲੌਰ ਸਿੰਘ, ਅੰਗਰੇਜ਼ ਸਿੰਘ ਢਿੱਲੋਂ, ਪਰਵਾਣ ਸਿੰਘ ਢਿੱਲੋਂ, ਬਲਦੀਪ ਸਿੰਘ ਢਿੱਲੋਂ, ਮਨਿੰਦਰ ਸਿੰਘ ਢਿੱਲੋਂ, ਜਗਜੀਤ ਰਾਜ, ਨਰ ਸਿੰਘ ਢਿੱਲੋਂ, ਹਰਜੋਤ ਸਿੰਘ, ਸਰਦੂਲ ਸਿੰਘ ਢਿੱਲੋਂ, ਲੱਖਾ ਸਿੰਘ ਢਿੱਲੋਂ ਸਮੇਤ ਪਿੰਡ ਵਾਸੀ ਵੀ ਹਾਜ਼ਰ ਸਨ।