– ਸੂਬੇ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ ਵਚਨਬੱਧ ਹੈ — ਗਰੇਵਾਲ
— ਇਸ ਦੌਰਾਨ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ ਵੀ ਰਹੇ ਮੌਜੂਦ
ਲੁਧਿਆਣਾ:4 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਵਿਧਾਨ ਸਭਾ ਹਲਕਾ ਪੂਰਵੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 7 ਸਤਿਥ ਜੈਨ ਕਲੋਨੀ ਵਿਖੇ ਇਲਾਕਾ ਵਾਸੀਆਂ ਦੀ ਮੰਗ ਨੂੰ ਦੇਖਦੇ ਹੋਏ ਸੜਕ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ , ਜਿਸ ਦੇ ਕਰੀਬ 55 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਦੌਰਾਨ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ ਤੋਂ ਇਲਾਵਾ ਪਾਰਟੀ ਵਰਕਰ ਮੌਜੂਦ ਸਨ ।
ਇਸ ਮੌਕੇ ਤੇ ਵੱਡੀ ਗਿਣਤੀ ਚ ਹਾਜ਼ਰ ਹੋਏ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਹਲਕਾ ਪੂਰਵੀ ਦੇ ਹਰ ਵਾਰਡ ਚ ਵਿਕਾਸ ਦੀ ਰਫਤਾਰ ਪੂਰੀ ਤੇਜ਼ੀ ਨਾਲ ਚੱਲ ਰਹੀ ਹੈ, ਜ਼ਿਆਦਾਤਰ ਵਿਕਾਸ ਕਾਰਜ ਪਹਿਲਾਂ ਹੀ ਮੁਕੰਮਲ ਕਰਵਾਏ ਜਾ ਚੁੱਕੇ ਹਨ, ਕਿਸੇ ਵਾਰਡ ਚ ਜੇ ਕੋਈ ਥੋੜੇ ਬਹੁਤ ਕੰਮ ਬਾਕੀ ਹਨ ਤਾਂ ਉਹਨਾਂ ਨੂੰ ਵੀ ਪੂਰੀ ਰਫਤਾਰ ਨਾਲ ਸ਼ੁਰੂ ਕਰਵਾ ਮੁਕੰਮਲ ਕਰਵਾਇਆ ਜਾ ਰਿਹਾ ਹੈ । ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਵੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ , ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ ਵਚਨਬੱਧ ਹੈ । ਉਹਨਾਂ ਕਿਹਾ ਕਿ ਵਿਕਾਸ ਦੀ ਇਸ ਲੜੀ ਨੂੰ ਹੋਰ ਅੱਗੇ ਵਧਾਉਂਦੇ ਹੋਏ ਅੱਜ ਤੁਹਾਡੇ ਇਲਾਕੇ ਜੈਨ ਕਲੋਨੀ ਚ ਨਵੇਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦੇ ਕਰੀਬ 55 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਹਨਾਂ ਵਿਕਾਸ ਕਾਰਜਾਂ ਨੂੰ ਆਉਣ ਵਾਲੇ ਥੋੜੇ ਦਿਨਾਂ ਚ ਹੀ ਮੁਕੰਮਲ ਕਰ ਲਿਆ ਜਾਵੇਗਾ , ਇਸ ਸੜਕ ਨਿਰਮਾਣ ਕਾਰਜਾਂ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਇਸ ਮੌਕੇ ਭੂਸ਼ਨ ਸ਼ਰਮਾ, ਅਸਵਨੀ ਕੁਮਾਰ, ਰਮੇਸ਼ ਕਪੂਰ ,ਜਗਦੀਸ਼ ਭੂਮਲਾ, ਰਵਿੰਦਰ ਰਾਜੂ, ਹਰਪ੍ਰੀਤ ਕੀਵੀ, ਲਵਲੀ ਸਰੋਹਾ, ਸੁਖਵੰਤ ਸੁੱਖਾ , ਹਨੀ , ਗੱਗੀ ਸ਼ਰਮਾ ਰਾਜੇਸ਼ ਸ਼ਰਮਾ, ਸੁਰਿੰਦਰ ਡਾਵਰ, ਵਿੱਕੀ ਚੌਧਰੀ, ਪਵਨ ਰਾਣਾ, ਅੰਮ੍ਰਿਤ ਲਾਲ ,ਸਾਹਿਲ ਕੁਮਾਰ, ਕਮਲ ਵਰਮਾ, ਪਰਦੀਪ ਸ਼ਰਮਾ, ਮਦਨ ਲਾਲ, ਵਿਜੇ ਬੇਦੀ, ਤੇ ਵੱਡੀ ਗਿਣਤੀ ਚ ਪਾਰਟੀ ਵਰਕਰਾਂ ਤੇ ਆਗੂਆਂ ਤੋਂ ਇਲਾਵਾ ਹੋਰ ਵੀ ਹਾਜਰ ਸਨ ।

