*-ਕਿਹਾ! ਲੋਕਾਂ ਨੂੰ ਘਰ ਦੇ ਨੇੜੇ ਮਿਲੇਗਾ ਮੁਫ਼ਤ ਇਲਾਜ*
ਲੁਧਿਆਣਾ, 26 ਅਕਤੂਬਰ (ਵਰਲਡ ਪੰਜਾਬੀ ਟਾਈਮਜ਼)
ਹਲਕਾ ਲੁਧਿਆਣਾ ਦੱਖਣੀ ਦੇ ਵਾਰਡ ਨੰਬਰ 32 ਦੇ ਪਿੰਡ ਕੰਗਣਵਾਲ ਵਿਖੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਨਵੇਂ ਮੁਹੱਲਾ ਕਲੀਨਿਕ ਦਾ ਉਦਘਾਟਨ ਕਰਕੇ ਲੋਕ ਅਰਪਿਤ ਕੀਤਾ ਗਿਆ।
ਵਿਧਾਇਕ ਛੀਨਾ ਨੇ ਕਿਹਾ ਕਿ ਇਸ ਮੁਹੱਲਾ ਕਲੀਨਿਕ ਦੇ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਮੁੱਢਲੀਆਂ ਸਿਹਤ ਸੇਵਾਵਾਂ ਅਤੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ।
ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਆਮ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਆਮ ਬਿਮਾਰੀਆਂ ਦੇ ਇਲਾਜ ਲਈ ਦੂਰ-ਦੁਰਾਡੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਨ੍ਹਾਂ ਦੇ ਸਮੇਂ ਤੇ ਆਉਣ-ਜਾਣ ਦੇ ਖਰਚੇ ਦੀ ਬਚਤ ਹੋਵੇਗੀ।
ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕ ਨਾਲ ਇਲਾਕਾ ਨਿਵਾਸੀਆਂ ਨੂੰ ਮੁਫ਼ਤ ਮੁੱਢਲਾ ਇਲਾਜ, ਆਮ ਬਿਮਾਰੀਆਂ ਦੀ ਜਾਂਚ ਅਤੇ ਇਲਾਜ ਦੀ ਸਹੂਲਤ, ਡਾਕਟਰੀ ਸਲਾਹ, ਸਿਹਤ ਸਮੱਸਿਆਵਾਂ ਸਬੰਧੀ ਮਾਹਰ ਡਾਕਟਰ ਤੋਂ ਸਲਾਹ, ਦਵਾਈਆਂ ਅਤੇ ਲੈਬ ਟੈਸਟ ਸਰਕਾਰ ਵੱਲੋਂ ਨਿਰਧਾਰਤ ਸੇਵਾਵਾਂ ਅਤੇ ਟੈਸਟਾਂ ਦੀ ਸਹੂਲਤ ਦਿੱਤੀ ਜਾਵੇਗੀ।

