ਕੋਟਕਪੂਰਾ, 12 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਵਿਕਾਸ ਦਾ ਲਾਭ ਮਿਲ ਸਕੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕੋਟਕਪੂਰਾ ਰੋਡ ’ਤੇ ਵੱਡੀਆਂ ਨਹਿਰਾਂ ਉੱਪਰ ਉਸਾਰੇ ਜਾਣ ਵਾਲੇ ਪੁਲਾਂ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਹ ਪੁੱਲ ਲਗਭਗ 20 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰ ਉਹ ਕੰਮ ਕੀਤਾ ਜਾ ਰਿਹਾ ਹੈ, ਜਿਸ ਸਹੂਲਤ ਦੀ ਲੋਕਾਂ ਨੂੰ ਲੋੜ ਹੈ। ਵਿਧਾਇਕ ਸੇਖੋਂ ਨੇ ਦੱਸਿਆ ਕਿ ਇਹ ਪੁੱਲ ਬਹੁਤ ਪੁਰਾਣੇ ਬਣੇ ਹੋਏ ਸਨ। ਉਹਨਾਂ ਕਿਹਾ ਕਿ ਸਮੇਂ ਦੀ ਨਜਾਕਤ ਨੂੰ ਦੇਖਦਿਆਂ ਜਿੱਥੇ ਪਹਿਲਾਂ ਸਾਈਕਲਾਂ ਚੱਲਦੀਆਂ ਸਨ, ਹੁਣ ਉੱਥੇ ਮੋਟਰਸਾਈਕਲ, ਗੱਡੀਆਂ ਟਰੱਕ ਆਦਿ ਚਲਦੇ ਹਨ। ਉਨਾਂ ਕਿਹਾ ਕਿ ਫਰੀਦਕੋਟ ’ਚ ਦਾਖਲ ਹੋਣ ਦਾ ਇਹ ਮੇਨ ਰਸਤਾ ਹੈ। ਜਿਸ ਕਰਕੇ ਟ੍ਰੈਫਿਕ ਜਾਮ ਹੋ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਤਲਵੰਡੀ ਰੋਡ ਵਾਲੇ ਪੁੱਲ ਦਾ ਕੰਮ ਵੀ ਸ਼ੁਰੂ ਕਰਵਾਇਆ ਗਿਆ ਸੀ। ਸ੍ਰ ਸੇਖੋਂ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਮਚਾਕੀ ਮੱਲ ਸਿੰਘ ਵਾਲੇ ਪੁੱਲ ਦਾ ਕੰਮ ਵੀ ਸ਼ੁਰੂ ਕਰਵਾਇਆ ਸੀ, ਜੋ ਤਕਰੀਬਨ 50% ਪੂਰਾ ਹੋ ਚੁੱਕਾ ਹੈ। ਇਸ ਸਮੇਂ ਚੇਅਰਮੈਨ ਇੰਪਰੂਵਮੈਟ ਟਰੱਸਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ, ਜਗਜੀਤ ਸਿੰਘ ਜੱਗੀ ਪੀ.ਏ.-ਟੂ-ਵਿਧਾਇਕ, ਜਗਤਾਰ ਸਿੰਘ ਨੰਗਲ, ਗੁਰਮੇਲ ਸਿੰਘ ਮਚਾਕੀ, ਜਸਦੇਵਪਾਲ ਸਰਪੰਚ ਆਦਿ ਵੀ ਹਾਜਰ ਸਨ।
