ਕੋਟਕਪੂਰਾ, 7 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ ਵੱਲੋ ਪਿੰਡ ਡੇਮਰੂ ਕਲਾਂ ਦੇ ਕਰਨਜੀਤ ਸਿੰਘ ਡਰਾਈਵਰ ਦੀ ਬੇਟੀ ਨਵਜੋਤ ਕੌਰ, ਜਿਸ ਨੇ ਅੱਠਵੀ ਕਲਾਸ ਵਿੱਚੋਂ ਪੰਜਾਬ ਭਰ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ, ਨੂੰ ਉਹਨਾਂ ਦੇ ਘਰ ਜਾ ਕੇ ਸਨਮਾਨਿਤ ਕੀਤਾ ਅਤੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਲੜਕੀਆਂ ਹਰ ਖੇਤਰ ਵਿੱਚ ਮੋਹਰੀ ਹੋ ਕੇ ਸਮਾਜ ਉਸਾਰੂ ਭੂਮਿਕਾ ਅਦਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਇਸੇ ਹੀ ਲੜੀ ਤਹਿਤ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਿਆਰੀ ਸਿਖਿਆ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਵੀ ਦਿਵਾਈ ਜਾ ਰਹੀ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਰਮਨਦੀਪ ਸਿੰਘ ਮੁਮਾਰਾ, ਲੱਖਾ ਸਿੰਘ, ਜਗਦੀਪ ਸਿੰਘ ਅਤੇ ਸਮੂਹ ਪੰਚਾਇਤ ਪਿੰਡ ਡੇਮਰੂ ਕਲਾਂ ਜਿਲ੍ਹਾ ਮੋਗਾ ਆਦਿ ਵੀ ਹਾਜ਼ਰ ਸਨ।