ਕੋਟਕਪੂਰਾ, 13 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਰਹਿਨੁਮਾਈ ਹੇਠ ਵਰਿੰਦਰ ਸਿੰਘ ਐਸ.ਡੀ.ਐਮ-ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ ਵਿਧਾਨ ਸਭਾ ਹਲਕਾ 088 ਕੋਟਕਪੂਰਾ ਦੀ ਨਿਗਰਾਨੀ ਹੇਠ ਹਲਕੇ ਵਿੱਚ ਕੰਮ ਕਰ ਰਹੇ 167 ਬੀ.ਐੱਲ.ਓਜ਼ ਨੂੰ ਟ੍ਰੇਨਿੰਗ ਦਿੱਤੀ ਗਈ। ਇਸ ਵਿੱਚ ਵਿਧਾਨ ਸਭਾ ਹਲਕਾ ਕੋਟਕਪੂਰਾ ਅਧੀਨ ਕੰਮ ਕਰ ਰਹੇ 167 ਬੀ.ਐੱਲ.ਓਜ਼ ਨਿਰਧਾਰਿਤ ਕੀਤੇ ਗਏ ਸ਼ਡਿਊਲ ਅਨੁਸਾਰ ਬੈਚ ਵਾਇਜ਼ ਟ੍ਰੇਨਿੰਗਵਿੱਚ ਸ਼ਾਮਿਲ ਹੋਏ। ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਵਰਿੰਦਰ ਸਿੰਘ ਨੇ ਦੱਸਿਆ ਕਿ ਇਸ ਟ੍ਰੇਨਿੰਗਵਿੱਚ ਬੀ.ਐੱਲ.ਓਜ਼ ਨੂੰ ਵੋਟਰ ਸੂਚੀਆਂ, ਚੋਣਾਂ ਦੌਰਾਨ ਹੋਣ ਵਾਲੇ ਕੰਮਾਂ, ਵੋਟਰਾਂ ਲਈ ਭਰੇ ਜਾਣ ਵਾਲੇ ਫਾਰਮ ਨੰ: 6, 6ਏ, 7 ਅਤੇ 8 ਆਦਿ ਕੰਮਾਂ ਸਬੰਧੀ ਟ੍ਰੇਨਿੰਗ ਦਿੱਤੀ ਗਈ। ਇਸ ਤੋ ਇਲਾਵਾ ਭਾਰਤ ਚੋਣ ਕਮਿਸ਼ਨ ਵੱਲੋ ਵੋਟਰ ਰਜਿਸਟਰੇਸ਼ਨ ਲਈ ਸ਼ੁਰੂ ਕੀਤੇ ਗਏ ਮੋਬਾਇਲ ਐਪਲੀਕੇਸ਼ਨ ਜਿਵੇਂ ‘ਬੀ.ਐੱਲ.ਓ.ਐਪ’, ‘ਵੋਟਰ ਹੈਲਪਲਾਇਨ ਐਪ’ ਬਾਰੇ ਟ੍ਰੇਨਿੰਗਦਿੱਤੀ ਗਈ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗਤੋਂ ਬਾਅਦ ਬੀ.ਐੱਲ.ਓਜ਼. ਦਾ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਟੈਸਟ ਲਿਆ ਗਿਆ ਅਤੇ ਅਸੈਸਮੈਂਟ ਕੀਤੀ ਗਈ। ਇਸ ਟੈਸਟ ਵਿੱਚ ਬੀ.ਐੱਲ.ਓਜ਼ ਦੁਆਰਾ ਪ੍ਰਾਪਤ ਕੀਤੇ ਗਏ ਅੰਕਾਂ ਦੀ ਰਿਪੋਰਟ ਜਿਲ੍ਹਾ ਚੋਣ ਅਫਸਰ ਫਰੀਦਕੋਟ ਨੂੰ ਭੇਜੀ ਜਾਵੇਗੀ। ਇਸ ਟ੍ਰੇਨਿੰਗਵਿੱਚ ਹੋਰਨਾ ਤੋਂ ਇਲਾਵਾ ਮਾਸਟਰ ਟਰੇਨਰ ਜਸਵਿੰਦਰ ਸਿੰਘ ਡਾ ਸੁਰਜੀਤ ਸਿੰਘ, ਸਤਨਾਮ ਸਿੰਘ, ਪਰਵਿੰਦਰ ਸਿੰਘ, ਸ਼ਰਨਜੀਤ ਸਿੰਘ ਅਤੇ ਦਵਿੰਦਰ ਪਾਲ ਸਿੰਘ ਆਦਿ ਵੀ ਹਾਜ਼ਰ ਸਨ।