ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਅਤੇ ਸਦਨ ਦੇ ਸਾਰੇ ਵਿਧਾਇਕਾਂ ਦੇ ਤੁਰੰਤ ਐਲਕੋ-ਮੀਟਰ (ਸ਼ਰਾਬ ਦੀ ਜਾਂਚ) ਅਤੇ ਡੋਪ ਟੈਸਟ ਕਰਵਾਉਣ ਦੀ ਮੰਗ ਕੀਤੀ

ਲੁਧਿਆਣਾ 1 ਮਈ (ਵਰਲਡ ਪੰਜਾਬੀ ਟਾਈਮਜ਼)

ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਅੱਜ ਉਸ ਵੇਲੇ ਸਿਆਸੀ ਭੂਚਾਲ ਆ ਗਿਆ ਜਦੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਅਤੇ ਸਦਨ ਦੇ ਸਾਰੇ ਵਿਧਾਇਕਾਂ ਦੇ ਤੁਰੰਤ ਐਲਕੋ-ਮੀਟਰ (ਸ਼ਰਾਬ ਦੀ ਜਾਂਚ) ਅਤੇ ਡੋਪ ਟੈਸਟ ਕਰਵਾਉਣ ਦੀ ਮੰਗ ਰੱਖ ਦਿੱਤੀ। ਸਪੀਕਰ ਨੂੰ ਲਿਖੇ ਇੱਕ ਸਖ਼ਤ ਪੱਤਰ ਵਿੱਚ ਬਾਜਵਾ ਨੇ ਇਲਜ਼ਾਮ ਲਾਇਆ ਕਿ ਸਦਨ ਦੀ ਮਰਿਆਦਾ ਨੂੰ ਬਹਾਲ ਰੱਖਣ ਲਈ ਇਹ ਕਦਮ ਚੁੱਕਣਾ ਲਾਜ਼ਮੀ ਹੋ ਗਿਆ ਹੈ।

ਪ੍ਰਤਾਪ ਸਿੰਘ ਬਾਜਵਾ ਨੇ ਪੱਤਰ ਵਿੱਚ ਮੁੱਖ ਮੰਤਰੀ ਵੱਲੋਂ ਸਦਨ ਵਿੱਚੋਂ ਚਲੇ ਜਾਣਾ ਕਈ ਸਵਾਲ ਖੜ੍ਹੇ ਕਰਦਾ ਹੈ। ਕਾਂਗਰਸ ਵਿਧਾਇਕ ਦਲ (CLP) ਨੇ ਮੰਗ ਕੀਤੀ ਹੈ ਕਿ ਇੱਕ ਘੰਟੇ ਦੇ ਅੰਦਰ-ਅੰਦਰ ਮੁੱਖ ਮੰਤਰੀ ਤੋਂ ਸ਼ੁਰੂਆਤ ਕਰਦੇ ਹੋਏ ਸਾਰੇ ਮੈਂਬਰਾਂ ਦਾ ਐਲਕੋ-ਮੀਟਰ ਟੈਸਟ ਕੀਤਾ ਜਾਵੇ ਅਤੇ ਬਾਅਦ ਵਿੱਚ ਸਾਰਿਆਂ ਦਾ ਵਿਆਪਕ ਡੋਪ ਟੈਸਟ ਕਰਵਾਇਆ ਜਾਵੇ।


Comments

Leave a Reply

Your email address will not be published. Required fields are marked *

This site uses Akismet to reduce spam. Learn how your comment data is processed.