ਕੋਟਕਪੂਰਾ, 25 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਫ਼ਿਰੋਜ਼ਪੁਰ ਤੋਂ ਵਾਇਆ ਫਰੀਦਕੋਟ, ਬਠਿੰਡਾ, ਪਟਿਆਲਾ ਤੋਂ ਦਿੱਲੀ ਲਈ ਅਕਤੂਬਰ ਮਹੀਨੇ ਤੋਂ ਨਵੀਂ ਸ਼ੁਰੂ ਹੋ ਰਹੀ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਫਰੀਦਕੋਟ ਅਤੇ ਨੇੜਲੇ ਵਸਨੀਕਾਂ ਲਈ ਵਰਦਾਨ ਸਾਬਿਤ ਹੋਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਮੰਡਲ ਕੋਟਕਪੂਰਾ ਦੇ ਜਨਰਲ ਸਕੱਤਰ ਮਨਜੀਤ ਨੇਗੀ ਨੇ ਕਿਹਾ ਕਿ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਯਤਨਾਂ ਸਦਕਾ ਮੋਦੀ ਦੇ ਪੰਜਾਬ ਵਾਸੀਆਂ ਦੇ ਪਿਆਰ ਦੇ ਚੱਲਦਿਆਂ ਫ਼ਿਰੋਜ਼ਪੁਰ ਜ਼ਿਲ੍ਹੇ ਤੋਂ ਇਹ ਚੌਥੀ ਨਵੀਂ ਰੇਲਗੱਡੀ ਸ਼ੁਰੂ ਹੋ ਰਹੀ ਹੈ। ਇਸ ਤੋਂ ਪਹਿਲਾਂ ਸ਼੍ਰੀ ਹਜੂਰ ਸਾਹਿਬ, ਹਰਿਦੁਆਰ ਅਤੇ ਚੰਡੀਗੜ੍ਹ ਲਈ ਨਵੀਆਂ ਰੇਲਗੱਡੀਆਂ ਸ਼ੁਰੂ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੀਵਾਲੀ ’ਤੇ ਫ਼ਿਰੋਜ਼ਪੁਰ ਅਤੇ ਫਰੀਦਕੋਟ ਜ਼ਿਲ੍ਹੇ ਦੇ ਵਾਸੀਆਂ ਨੂੰ ਇਹ ਵਿਸ਼ੇਸ਼ ਤੋਹਫ਼ਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਰੇਲਗੱਡੀ ਅਗਲੇ ਮਹੀਨੇ ਸ਼ੁਰੂ ਹੋ ਜਾਵੇਗੀ ਅਤੇ ਜਿਸ ਦਾ ਰੂਟ ਫ਼ਰੀਦਕੋਟ, ਬਠਿੰਡਾ, ਧੂਰੀ ਵਾਇਆ ਪਟਿਆਲਾ ਹੋਵੇਗਾ। ਇਸ ਨਾਲ ਆਮ ਲੋਕਾਂ, ਵਪਾਰੀ ਵਰਗ ਤੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਮਨਜੀਤ ਨੇਗੀ ਨੇ ਦੱਸਿਆ ਕਿ ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਪ੍ਰਧਾਨ ਮੰਤਰੀ ਵਲੋਂ ਵੱਖ-ਵੱਖ ਟੀਮਾਂ ਨੂੰ ਵਿਸ਼ੇਸ਼ ਤੌਰ ’ਤੇ ਪੰਜਾਬ ਵਿਚ ਭੇਜਿਆ ਜਾ ਰਿਹਾ ਹੈ ਤੇ ਇਨ੍ਹਾਂ ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਭਾਰਤ ਸਰਕਾਰ ਵਲੋਂ ਭਰਪਾਈ ਕੀਤੀ ਜਾਵੇਗੀ।