ਕੋਟਕਪੂਰਾ, 18 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਿਹਨਤੀ ਕੋਚ ਹਰਵਿੰਦਰ ਸਿੰਘ ਅਤੇ ਰਾਜਪ੍ਰੀਤ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਲੜਕਿਆਂ ਨੇ ਸਤਰੰਜ਼, ਕਰਾਟੇ, ਤਾਈਕਵਾਂਡੋ, ਕਿੱਕ ਬਾਕਸਿੰਗ, ਵੁਸ਼ੂ, ਕੁਸ਼ਤੀ, ਗੱਤਕੇ ਅਤੇ ਸਕੇਟਿੰਗ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਜੀਸ਼ਨਾਂ ਹਾਸਿਲ ਕੀਤੀਆਂ। ਸਤਰੰਜ਼ ਦੇ ਮੁਕਾਬਲਿਆਂ ਵਿੱਚ ਅੰਡਰ-19 ਵਿੱਚੋਂ ਮੋਹਿਤ ਗੋਇਲ, ਗੁਰਪ੍ਰੀਤ ਸਿੰਘ, ਅੰਮ੍ਰਿਤਜੋਤ ਸਿੰਘ ਸੰਧੂ, ਏਕਮਪ੍ਰੀਤ ਸਿੰਘ ਅਤੇ ਕਰਨਵੀਰ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਤਾਈਕਵਾਂਡੋ ਦੇ ਮੁਕਾਬਲਿਆਂ ਵਿੱਚ ਅੰਡਰ-14 ਵਰਗ ਵਿੱਚ ਜਸ਼ਨਪ੍ਰੀਤ ਸਿੰਘ, ਅਭੀਜੀਤ ਸਿੰਘ, ਸਮੀਪ ਸਿੰਘ ਕੋਹਲੀ, ਲਵਪ੍ਰੀਤ ਸਿੰਘ ਅਤੇ ਕੁਸ਼ਲਦੀਪ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਅੰਡਰ-17 ਵਰਗ ਵਿੱਚ ਮੋਨੂੰ, ਗੁਰਕੀਰਤ ਸਿੰਘ, ਅਵਤਾਰ ਸਿੰਘ, ਅਰਸ਼ਦੀਪ ਸਿੰਘ, ਜਸ਼ਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਅੰਡਰ-19 ਵਿੱਚੋਂ ਏਕਮਪ੍ਰੀਤ ਸਿੰਘ, ਜਪਨਾਮ ਸਿੰਘ ਅਤੇ ਕਰਨਵੀਰ ਕੁਮਾਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਕਿੱਕ ਬਾਕਸਿੰਗ ਦੇ ਮੁਕਾਬਲਿਆਂ ਵਿੱਚ ਅੰਡਰ-14 ਵਰਗ ਵਿੱਚ ਓਂਕਾਰ ਸਿੰਘ, ਸਮੀਪ ਸਿੰਘ ਕੋਹਲੀ, ਗੁਲਸ਼ਨ ਸ਼ਰਮਾ ਅਤੇ ਤਰੁਣ ਨੇ ਪਹਿਲਾ ਸਥਾਨ ਹਾਸਿਲ ਕੀਤਾ। ਅੰਡਰ-17 ਵਰਗ ਵਿੱਚ ਮੋਨੂੰ, ਗੁਰਕੀਰਤ ਸਿੰਘ, ਪੁਸ਼ਪ੍ਰੀਤ ਸਿੰਘ, ਹਰਮਨ ਸਿੰਘ, ਕਰਨਵੀਰ ਸਿੰਘ, ਮਨਰਾਜ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਅੰਡਰ-19 ਵਰਗ ਵਿੱਚੋਂ ਜਪਨਾਮ ਸਿੰਘ ਅਤੇ ਪ੍ਰਭਲੀਨ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਵੁਸ਼ੂ ਦੇ ਮੁਕਾਬਲਿਆਂ ਵਿੱਚ ਅੰਡਰ-17 ਵਰਗ ਵਿੱਚੋਂ ਕਰਨਵੀਰ ਸਿੰਘ, ਮਨਰਾਜ ਸਿੰਘ ਅਤੇ ਤਨਿਸ਼ ਮੋਂਗਾ ਨੇ ਪਹਿਲਾ ਸਥਾਨ ਹਾਸਿਲ ਕੀਤਾ। ਬੈਡਮਿੰਟਨ ਦੇ ਮੁਕਾਬਲਿਆਂ ਵਿੱਚ ਅੰਡਰ-14 ਵਰਗ ਵਿੱਚੋਂ ਜਤਿਨ ਅਤੇ ਲਵਿਸ਼ ਨੇ ਪਹਿਲਾ ਸਥਾਨ ਹਾਸਿਲ ਕੀਤਾ। ਅੰਡਰ-17 ਵਰਗ ਵਿੱਚੋਂ ਰਾਘਵ ਚਾਵਲਾ ਅਤੇ ਜਸ਼ਨਦੀਪ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਕੁਸ਼ਤੀ ਦੇ ਮੁਕਾਬਲਿਆਂ ਵਿੱਚ ਅੰਡਰ-17ਵਰਗ ਵਿੱਚੋਂ ਕਮਲਪ੍ਰੀਤ ਸਿੰਘ ਅਤੇ ਹਰਮਨ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਅੰਡਰ-19 ਵਰਗ ਵਿੱਚੋਂ ਸਹਾਏ ਨੇ ਪਹਿਲਾ ਸਥਾਨ ਹਾਸਿਲ ਕੀਤਾ। ਗੱਤਕੇ ਦੇ ਮੁਕਾਬਲੇ ਵਿੱਚ ਅੰਡਰ-17 ਵਰਗ ਵਿੱਚੋਂ ਅਨਮੋਲਪ੍ਰੀਤ ਸਿੰਘ, ਸੁਖਵੀਰ ਸਿੰਘ ਅਤੇ ਅਰਸ਼ਦੀਪ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਅੰਡਰ-19 ਵਰਗ ਵਿੱਚੋਂ ਕਰਨਵੀਰ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਸਕੇਟਿੰਗ ਦੇ ਮੁਕਾਬਲੇ ਵਿੱਚ ਅੰਡਰ-17 ਵਰਗ ਵਿੱਚੋਂ ਪਾਰਸ ਤੰਵਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਖਿਡਾਰੀਆਂ, ਕੋਚ ਸਹਿਬਾਨ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਖਿਡਾਰੀਆਂ ਨੂੰ ਆਪਣਾ ਮੁਕਾਮ ਹਾਸਿਲ ਕਰਨ ਲਈ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਮੈਡਮ ਕੇਵਲ ਕੌਰ, ਜ਼ੋਨ ਸਕੱਤਰ ਸੁਖਮੀਤ ਸਿੰਘ, ਮੈਡਮ ਕੁਲਦੀਪ ਕੌਰ, ਕੋਚ ਹਰਬਿੰਦਰ ਸਿੰਘ, ਸਕੂਲ ਦੇ ਕੋਚ ਹਰਵਿੰਦਰ ਸਿੰਘ, ਰਾਜਪ੍ਰੀਤ ਸਿੰਘ ਅਤੇ ਪ੍ਰਾਈਵੇਟ ਅਤੇ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਕੋਚ ਸਹਿਬਾਨ ਹਾਜ਼ਰ ਸਨ।