ਸੰਗਰੂਰ 28 ਅਗਸਤ (ਮਾਸਟਰ ਪਰਮ ਵੇਦ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਵੱਲੋਂ ਭਾਰੀ ਬਾਰਿਸ਼ਾਂ ਕਾਰਣ ਪੰਜਾਬ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ 30 ਅਗਸਤ ਤੱਕ ਛੁੱਟੀਆਂ ਕਰਨ ਦੇ ਅਚਾਨਕ ਐਲਾਨ ਕਾਰਣ ਤਰਕਸ਼ੀਲ਼ ਸੁਸਾਇਟੀ ਪੰਜਾਬ ਨੇ 29 ਅਤੇ 31 ਅਗਸਤ ਨੂੰ ਸਮੁੱਚੇ ਪੰਜਾਬ ਵਿੱਚ ਹੋਣ ਵਾਲੀ ਗ਼ਦਰੀ ਗੁਲਾਬ ਕੌਰ ਨੂੰ ਸਮਰਪਿਤ ਸੱਤਵੀਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।
ਤਰਕਸ਼ੀਲ਼ ਸੁਸਾਇਟੀ ਪੰਜਾਬ ਦੇ ਜੋਨ ਜਥੇਬੰਦਕ ਮੁਖੀ ਮਾਸਟਰ ਪਰਮ ਵੇਦ ਨੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਚਾਨਕ ਲਏ ਫੈਸਲੇ ਕਾਰਨ 29 ਅਤੇ 31 ਅਗਸਤ ਨੂੰ ਹੋਣ ਵਾਲੀ ਸੱਤਵੀਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਪ੍ਰੀਖਿਆ ਦੀਆਂ ਅਗਲੀਆਂ ਤਰੀਕਾਂ ਦਾ ਫੈਸਲਾ ਸਾਰੇ ਸਕੂਲਾਂ ਦੇ ਪੂਰੀ ਤਰਾਂ ਖੁੱਲਣ ਤੋਂ ਬਾਅਦ ਅਤੇ ਸਕੂਲ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਵੇਗਾ। ਇਸ ਸਬੰਧੀ ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਨੂੰ ਸਮੇਂ ਸਿਰ ਸੂਚਿਤ ਕਰ ਦਿੱਤਾ ਜਾਵੇਗਾ।