ਸਕੂਲ ’ਚ ਪਰਾਲੀ ਨਾ ਸਾੜਣ ਸਬੰਧੀ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ

ਕੋਟਕਪੂਰਾ, 1 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)

ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਪਰਾਲੀ ਨਾ ਸਾੜਣ ਸਬੰਧੀ ਵਿਦਿਆਰਥੀਆਂ ਵਿਚਕਾਰ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਪੋਸਟਰ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੇ ਪਰਾਲੀ ਸਾੜਣ ਨਾਲ ਹੋਣ ਵਾਲੇ ਮਾੜੇ ਪ੍ਰਭਾਵਾਂ ਅਤੇ ਖਤਰਨਾਕ ਲੱਗਣ ਵਾਲੀਆਂ ਬਿਮਾਰੀਆਂ ਬਾਰੇ ਜਾਣੂ ਕਰਵਾਇਆ। ਇਸ ਪੋਸਟਰ ਮੁਕਾਬਲਿਆਂ ਰਾਹੀਂ ਸਮਾਜ ਨੂੰ ਚੰਗੀ ਸੇਧ ਦੇਣ ਬਾਰੇ ਜਾਗਰੂਕ ਕੀਤਾ ਅਤੇ ਪਰਾਲੀ ਨਾ ਸਾੜਣ ਲਈ ਕਿਹਾ। ਇਸ ਸਮੇਂ ਪਿ੍ਰੰਸੀਪਲ ਡਾ. ਰਜਿੰਦਰ ਕਸ਼ਯਪ ਨੇ ਪੋਸਟਰ ਮੇਕਿੰਗ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੱਸਿਆ ਕਿ ਪਰਾਲੀ ਸਾੜਣ ਨਾਲ ਵਾਤਾਵਰਨ ਵੀ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ ਅਤੇ ਵੱਖ-ਵੱਖ ਤਰ੍ਹਾਂ ਦੀਆਂ ਜਾਨਲੇਵਾ ਬਿਮਾਰੀਆਂ ਲੱਗਣ ਦਾ ਖਦਸ਼ਾ ਰਹਿੰਦਾ ਹੈ। ਇਸ ਮੁਕਾਬਲੇ ’ਚ ਵਿਦਿਆਰਥੀਆਂ ਦੀ ਪੁਜ਼ੀਸ਼ਨ ਵੀ ਕੱਢੀ ਗਈ। ਇਸ ਸਮੇਂ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਜਗਮੀਤ ਸਿੰਘ ਸੰਧੂ, ਚੇਅਰਪਰਸਨ ਮੈਡਮ ਰਮਨਦੀਪ ਕੌਰ ਸੰਧੂ, ਮੈਡਮ ਸ਼ਮਨਪ੍ਰੀਤ ਕੌਰ ਸੰਧੂ ਅਤੇ ਪਿ੍ਰੰਸੀਪਲ ਡਾ. ਰਜਿੰਦਰ ਕਸ਼ਯਪ ਵਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੋਕੇ ਉਪਰੋਕਤ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਵੀ ਹਾਜ਼ਰ ਸਨ।

Comments

No comments yet. Why don’t you start the discussion?

Leave a Reply

Your email address will not be published. Required fields are marked *