ਫਰੀਦਕੋਟ 1 ਸਤੰਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)
ਕਿਸ਼ੋਰ ਸਿੱਖਿਆ ਤਹਿਤ ਜ਼ਿਲਾ ਫ਼ਰੀਦਕੋਟ ਦੇ 50 ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ’ਚ ਪੇਂਟਿੰਗ ਮੁਕਾਬਲੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਨੀਲਮ ਰਾਣੀ, ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਪ੍ਰਦੀਪ ਦਿਓੜਾ ਦੀ ਯੋਗ ਸਰਪ੍ਰਸਤੀ ਅਤੇ ਜ਼ਿਲਾ ਨੋਡਲ ਅਫ਼ਸਰ/ਪ੍ਰਿੰਸੀਪਲ ਦੀਪਕ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਪੰਜਗਰਾਈ ਕਲਾਂ ਅਤੇ ਸਹਾਇਕ ਨੋਡਲ ਅਫ਼ਸਰ/ਪੰਜਾਬੀ ਮਾਸਟਰ ਜਸਬੀਰ ਸਿੰਘ ਜੱਸੀ ਦੀ ਯੋਗ ਅਗਵਾਈ ਹੇਠ ਡਾ.ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਕਰਵਾਏ ਗਏ। ਇਸ ਮੌਕੇ ਜ਼ਿਲਾ ਦੇ 50 ਸਕੂਲਾਂ ਦੇ ਸਕੂਲ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਆਪਣੀਆਂ ਮਨਮੋਹਕ ਪੇਂਟਿੰਗਜ਼ ਨਾਲ ਪਹੁੰਚੇ। ਇਸ ਮੌਕੇ ਕੀਤੇ ਗਏ ਸੈਮੀਨਾਰ ਦੌਰਾਨ ਮੁੱਖ ਬੁਲਾਰਿਆਂ ਵਜੋਂ ਸਿਵਲ ਸਰਜਨ ਫ਼ਰੀਦਕੋਟ ਡਾ.ਚੰਦਰ ਸ਼ੇਖਰ ਕੱਕੜ, ਚੀਫ਼ ਫ਼ਾਰਮੇਸੀ ਅਫ਼ਸਰ ਸੁਨੀਲ ਕੁਮਾਰ ਪਹੁੰਚੇ। ਦੋਹਾਂ ਬੁਲਾਰਿਆਂ ਨੇ ਬੜੀ ਵਿਸਥਾਰ ਨਾਲ ਨਸ਼ਿਆਂ ਦੇ ਕਾਰਨ, ਲੱਛਣ, ਬਚਾਅ, ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਸਬੰਧੀ ਅਤੇ ਏਡਜ਼ ਦੇ ਕਾਰਨ, ਲੱਛਣ, ਇਲਾਜ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਚੰਗੀ ਸਿਹਤ ਸਬੰਧੀ ਆਦਤਾਂ ਅਤੇ ਖਾਣ-ਪੀਣ ਸਬੰਧੀ ਵੀ ਦਿਲਚਸਪ ਢੰਗ ਨਾਲ ਪ੍ਰੇਰਿਤ ਕੀਤਾ।
ਇਸ ਮੌਕੇ ਪਹੁੰਚੇ ਮਹਿਮਾਨਾਂ, ਵਿਦਿਆਰਥੀਆਂ ਤੇ ਬੁਲਾਰਿਆਂ ਨੂੰ ਜੀ ਆਇਆਂ ਨੂੰ ਆਖਦਿਆਂ ਪਿ੍ਰੰਸੀਪਲ ਭੁਪਿੰਦਰ ਸਿੰਘ ਬਰਾੜ ਨੇ ਕਿਸ਼ੋਰ ਸਿੱਖਿਆ ਸਬੰਧੀ ਆਪਣੇ ਨਿੱਜੀ ਅਨੁਭਵ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀਮਤੀ ਨੀਲਮ ਰਾਣੀ ਨੇ ਕਿਹਾ ਸਾਨੂੰ ਸਾਰਾ ਜੀਵਨ ਨਸ਼ਿਆਂ ਤੋਂ ਦੂਰ ਰਹਿ ਕੇ ਸਖ਼ਤ ਮਿਹਨਤ ਕਰਦਿਆਂ ਆਪਣੇ ਅਧਿਆਪਕਾਂ ਤੇ ਮਾਪਿਆਂ ਦਾ ਨਾਮ ਰੌਸ਼ਨ ਕਰਨਾ ਚਾਹੀਦਾ ਹੈ। ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀ ਪ੍ਰਦੀਪ ਦਿਓੜਾ ਨੇ ਕਿਹਾ ਇੱਥੋਂ ਪ੍ਰਾਪਤ ਗਿਆਨ ਨੂੰ ਸਾਨੂੰ ਸਮਾਜ ’ਚ ਅੱਗੇ ਵੰਡਣਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੇ ਸਮਾਜ ਨੂੰ ਏਡਜ਼ ਅਤੇ ਨਸ਼ਿਆਂ ਤੋਂ ਮੁਕਤੀ ਦੁਆ ਸਕੀਏ। ਜ਼ਿਲਾ ਨੋਡਲ ਅਫ਼ਸਰ ਪ੍ਰਿੰਸੀਪਲ ਦੀਪਕ ਸਿੰਘ ਨੇ ਅਡੋਲਸੈਂਸ ਐਜੂਕੇਸ਼ਨ ਦੀ ਮਹੱਤਤਾ ਤੇ ਵਿਸਥਾਰ ਨਾਲ ਚਾਨਣਾ ਪਾਇਆ। ਸਹਾਇਕ ਨੋਡਲ ਅਫ਼ਸਰ ਪੰਜਾਬੀ ਮਾਸਟਰ ਜਸਬੀਰ ਸਿੰਘ ਜੱਸੀ ਨੇ ਮੰਚ ਸੰਚਾਲਕ ਕਰਦਿਆਂ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਵਿਦਿਆਰਥੀਆਂ ਨੂੰ ਕਿਸ਼ੋਰ ਸਿੱਖਿਆ ਦੇਣ ਵਾਸਤੇ ਸਮੇਂ-ਸਮੇਂ ਤੇ ਉਪਰਾਲੇ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਅੱਜ ਸਕੂਲ ਪੱਧਰ ਤੇ ਜੇਤੂ ਰਹੇ ਵਿਦਿਆਰਥੀਆਂ ਨੂੰ ਸਮਾਰਟ ਵਾਚ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਏਡਜ਼ ਅਤੇ ਨਸ਼ਿਆਂ ਖਿਲਾਫ਼ ਜਾਗਰੂਕਤਾ ਪੈਦਾ ਕਰਦੇ ਚਾਰਟ ਵੇਖ ਕੇ ਹਾਜ਼ਰੀਨ ਵਾਰ-ਵਾਰ ਦੇਣ ਲਈ ਮਜ਼ਬੂਰ ਹੋਏ।ਇਸ ਪ੍ਰੋਗਰਾਮ ਦੀ ਸਫ਼ਲਤਾ ਵਾਸਤੇ ਪੰਜਾਬੀ ਮਾਸਟਰ ਹਰਬਿੰਦਰ ਸਿੰਘ ਸੋਢੀ ਸਰਕਾਰੀ ਮਿਡਲ ਸਕੂਲ ਬੀੜ ਸਿੱਖਾਂਵਾਲਾ, ਪੰਜਾਬੀ ਮਾਸਟਰ ਸੁਰਿੰਦਰਪਾਲ ਸਿੰਘ ਸੋਨੀ ਸਰਕਾਰੀ ਮਿਡਲ ਸਕੂਲ ਚਹਿਲ, ਹਿੰਦੀ ਮਾਸਟਰ ਜਸਵਿੰਦਰ ਸਿੰਘ ਪੁਰਬਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈ ਕਲਾਂ, ਪੰਜਾਬੀ ਮਾਸਟਰ ਦਵਿੰਦਰ ਸ਼ਰਮਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰ ਸਿੰਘ ਵਾਲਾ, ਐਸ.ਐਸ.ਮਾਸਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀਕਲਾਂ ਨਰਿੰਦਰ ਸ਼ਰਮਾ, ਦਫ਼ਤਰ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਦੇ ਡਾਟਾ ਐਂਟਰੀ ਆਪ੍ਰੇਟਰ ਦਲਵਿੰਦਰ ਸਿੰਘ ਬਰਾੜ, ਮਿਊਜ਼ਿਕ ਮਿਸਟ੍ਰੈਸ ਪ੍ਰਦੀਪ ਕੌਰ, ਲੈਕਚਰਾਰ ਅੰਗਰੇਜ਼ੀ ਪੁਸ਼ਪਦੀਪ ਕੌਰ ਦੋਹੇਂ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਨੇ ਵੱਡਮੁੱਲਾ ਯੋਗਦਾਨ ਦਿੱਤਾ। ਸਮਾਗਮ ਦੇ ਅੰਤ ’ਚ ਬੱਚਿਆਂ ਅਤੇ ਅਧਿਆਪਕਾਂ ਨੂੰ ਰਿਫ਼ਰੈਸ਼ਮੈਂਟ ਵੀ ਦਿੱਤੀ ਗਈ।