ਕੋਟਕਪੂਰਾ, 8 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਹਮੇਸ਼ਾ ਵਾਂਗ ਆਪਣੇ ਨਿੱਜੀ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਅੱਜ ਹਲਕੇ ਦੇ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਪਿੰਡ ਚੱਕ ਕਲਿਆਣ ਵਿਖੇ ਬਾਬਾ ਪੂਰਨ ਦਾਸ ਜੀ ਦੀ ਬਰਸੀ ਵਿਚ ਸ਼ਿਰਕਤ ਕਰਨ ਉਪਰੰਤ ਗੁਰਦੁਆਰਾ ਦਸ਼ਮੇਸ਼ ਪਿਤਾ ਮੁਹੱਲਾ ਖੋਖਰਾਂ ਵਾਲਾ ਫਰੀਦਕੋਟ ਵਿਖੇ ਸ਼੍ਰੀ ਮੋਹਨ ਲਾਲ ਸਾਬਕਾ ਐਮ.ਸੀ. ਦੇ ਭੋਗ ਸਮਾਗਮ ਵਿੱਚ ਅਤੇ ਗੁਰਦੁਆਰਾ ਪੁਲਿਸ ਲਾਈਨ ਫਰੀਦਕੋਟ ਵਿਖੇ ਸ. ਸੁਖਦੀਪ ਸਿੰਘ ਦੀ ਯਾਦ ਵਿੱਚ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸੇ ਜੀਅ ਦਾ ਘਰ ਪਰਿਵਾਰ ਵਿੱਚੋਂ ਚਲੇ ਜਾਣਾ ਪਰਿਵਾਰ ਲਈ ਬਹੁਤ ਵੱਡਾ ਘਾਟਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਰੱਬ ਪਰਿਵਾਰਾਂ ਨੂੰ ਇਸ ਦੁੱਖ ਨੂੰ ਸਹਿਣ ਦਾ ਬੱਲ ਬਖਸੇ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ ਅਤੇ ਆਪਣੇ ਚਰਨਾਂ ਵਿੱਚ ਨਿਵਾਜੇ। ਇਸ ਮੌਕੇ ਪਰਿਵਾਰ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।